Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਸ਼ਹੀਦੀ ਦਿਵਸ ਸਮਾਗਮਾਂ ਲਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੱਦਾ ਦਿੱਤਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepak Bali, Giani Kuldeep Singh Gargajj, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 10 Nov 2025

Last updated on: Nov 11, 2025, 10:59 IST

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਅਸਥਾਨ ਵਿਖੇ ਹੋਈ ਮੀਟਿੰਗ ਦੌਰਾਨ ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 

ਸਿੱਖਿਆ ਮੰਤਰੀ ਨੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 'ਸਰਬ ਧਰਮ ਸੰਮੇਲਨ' ਵਿੱਚ ਜਥੇਦਾਰ ਸਾਹਿਬ ਨੂੰ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਆਪਸੀ ਭਾਈਚਾਰੇ, ਕੁਰਬਾਨੀ ਅਤੇ ਸਾਰੇ ਧਰਮਾਂ ਦੀ ਰਾਖੀ ਦੇ ਸੰਦੇਸ਼ ਨੂੰ ਦੁਨੀਆਂ ਭਰ ਦੀ ਸੰਗਤ ਤੱਕ ਪਹੁੰਚਾਉਣ ਵਾਲਾ ਇਹ ਸਰਬ ਧਰਮ ਸੰਮੇਲਨ ਇੱਕ ਬੇਹੱਦ ਅਹਿਮ ਸਮਾਗਮ ਹੋਵੇਗਾ ਜੋ ਸਾਰੇ ਮਨੁੱਖਾਂ ਵਿੱਚ ਏਕਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਹਨਾਂ ਇਤਿਹਾਸਕ ਸਮਾਗਮਾਂ ਸਬੰਧੀ ਸੂਬਾ ਸਰਕਾਰ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦਿਆਂ ਸ. ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ‘ਤੇ ਚਾਨਣਾ ਪਾਇਆ। ਸਿੱਖਿਆ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਮਰਪਿਤ ਹੈ। 

ਇਸ ਇਤਿਹਾਸਕ ਦਿਹਾੜੇ ਦੇ ਅਧਿਆਤਮਿਕ ਅਤੇ ਧਾਰਮਿਕ ਮਹੱਤਵ ਨੂੰ ਮੁੱਖ ਰੱਖਦਿਆਂ ਅਸੀਂ ਦੁਨੀਆ ਭਰ ਤੋਂ ਇੱਥੇ ਆਉਣ ਵਾਲੀ ਸੰਗਤ ਲਈ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਢੁਕਵੇਂ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ।"

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepak Bali , Giani Kuldeep Singh Gargajj , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD