Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਇਸ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ: ਕੇ.ਏ.ਪੀ. ਸਿਨਹਾ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

5 Dariya News

5 Dariya News

5 Dariya News

ਚੰਡੀਗੜ੍ਹ , 10 Nov 2025

Last updated on: Nov 11, 2025, 11:04 IST

ਸੰਚਾਰ ਤਕਨਾਲੋਜੀ ਦੀ ਵਰਤੋਂ ਨੂੰ ਵਧੇਰੇ ਕੁਸ਼ਲ ਬਣਾਉਣ ਦੇ ਮਾਮਲੇ ਵਿੱਚ ਇੱਕ ਹੋਰ ਸਫ਼ਲਤਾ ਦਰਜ ਕਰਦਿਆਂ  ਪੰਜਾਬ ਨੇ ਸੂਬੇ ਭਰ ਵਿੱਚ ਸੋਧੀ ਹੋਈ ਭਾਰਤ ਨੈੱਟ ਯੋਜਨਾ ਨੂੰ ਲਾਗੂ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਇਹ ਪੁਰਸਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨਾਲੋਜੀ ਦੇ ਖੇਤਰ ਵਿੱਚ ਪੁੱਟੀਆਂ ਗਈਆਂ ਤਰੱਕੀ ਦੀਆਂ ਲੰਮੀਆਂ ਪੁਲਾਘਾਂ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਚੰਡੀਗੜ੍ਹ ਵਿਖੇ ਬੀਐਸਐਨਐਲ, ਪੰਜਾਬ ਸਰਕਲ ਦੇ ਸੀਜੀਐਮ ਅਜੈ ਕੁਮਾਰ ਕਰਾਰ੍ਹਾ ਤੋਂ ਇਹ ਪੁਰਸਕਾਰ ਹਾਸਲ ਕੀਤਾ। ਇਸ ਪੁਰਸਕਾਰ ਨੂੰ ਤਕਨੀਕੀ ਖੇਤਰ ਵਿੱਚ ਪੰਜਾਬ ਦੇ ਲਗਾਤਾਰ ਵਧ ਰਹੇ ਅਧਾਰ ਦਾ ਪ੍ਰਮਾਣ ਦੱਸਦਿਆਂ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕਿਹਾ ਕਿ ਸੂਬੇ ਦੇ 43 ਖੇਤਰਾਂ (ਸਿਰਫ਼ ਇੱਕ ਪਿੰਡ ਬਾਕੀ) ਵਿੱਚ ਇੰਟਰਨੈੱਟ ਅਤੇ ਬ੍ਰਾਡਬੈਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। 

ਨਵੰਬਰ ਮਹੀਨੇ ਦੇ ਅਖ਼ੀਰ ਤੱਕ ਹਰੇਕ ਪਿੰਡ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਹ ਆਖਦਿਆਂ ਕਿ ਇਸ ਨਵੀਂ ਪਹਿਲਕਦਮੀ ਨਾਲ ਪੇਂਡੂ ਖੇਤਰਾਂ ਵਿੱਚ ਬ੍ਰਾਡਬੈਂਡ ਕ੍ਰਾਂਤੀ ਆਵੇਗੀ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਹਤਰ ਸਾਸ਼ਨ ਦੇ ਰੋਡਮੈਪ ਨੂੰ ਹੁਲਾਰਾ ਦੇਣ ਵੱਲ ਇਹ ਇੱਕ ਵੱਡਾ ਕਦਮ ਹੋਵੇਗਾ। 

ਉਨ੍ਹਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਪਿੰਡ, ਇਸ ਵਿਸ਼ਾਲ ਡਿਜੀਟਲ ਪਰਿਵਾਰ ਦਾ ਹਿੱਸਾ ਬਣ ਜਾਣਗੇ, ਜਿਸ ਨਾਲ ਵੱਖ-ਵੱਖ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੈੱਟ ਯੋਜਨਾ ਦਾ ਉਦੇਸ਼ ਘਰਾਂ ਅਤੇ ਸੰਸਥਾਵਾਂ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਪ੍ਰਦਾਨ ਕਰਨਾ ਹੈ। 

ਇਸ ਨੈੱਟਵਰਕ ਜ਼ਰੀਏ ਪੇਂਡੂ ਖੇਤਰਾਂ ਵਿੱਚ ਈ-ਸਿਹਤ ਅਤੇ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਦਾ ਵਿਚਾਰ ਵੀ ਕੀਤਾ ਜਾ ਰਿਹਾ ਹੈ। ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ, ਪੰਜਾਬ ਨੂੰ ਦੱਸਿਆ ਕਿ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ, ਬੀਐਸਐਨਐਲ ਤਹਿਤ ਪੰਜਾਬ ਭਾਰਤ ਦਾ ਪਹਿਲਾ ਰਾਜ ਹੈ ਜਿੱਥੇ ਐਸ-ਐਨਓਸੀ ਕਾਰਜਸ਼ੀਲ ਹੈ, ਜਿਸਦੀ ਦੇਸ਼ ਦੇ ਕਿਸੇ ਵੀ ਸਥਾਨ ਤੋਂ ਲਾਈਵ ਨਿਗਰਾਨੀ ਕੀਤੀ ਜਾ ਸਕਦੀ ਹੈ। 

ਪੰਜਾਬ ਰਾਜ ਨੇ ਸੋਧੇ ਹੋਏ ਭਾਰਤ ਨੈੱਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰੋਜੈਕਟ ਵੱਖ-ਵੱਖ ਰਾਜ ਸਰਕਾਰਾਂ ਦੇ ਸਰਗਰਮ ਸਹਿਯੋਗਅਤੇ ਤਾਲਮੇਲ ਨਾਲ ਅੰਮ੍ਰਿਤਸਰ ਦੇ ਹਰਸ਼ਾ ਛੀਨਾ ਬਲਾਕ ਤੋਂ ਸ਼ੁਰੂ ਕੀਤਾ ਗਿਆ ਸੀ। ਏਜੰਸੀਆਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ ਪੰਜਾਬ ਦੇ 22 ਬਲਾਕਾਂ ਵਿੱਚ 1000 ਕਿਲੋਮੀਟਰ ਐਚਡੀਡੀ ਅਤੇ ਲਗਭਗ 400 ਕਿਲੋਮੀਟਰ ਓਐਫਸੀ ਪਾਈਆਂ ਗਈਆਂ ਹਨ। 

ਇਹ ਸਭ ਜੂਨ 2025 ਵਿੱਚ ਮੁੱਖ ਸਕੱਤਰ, ਪੰਜਾਬ ਅਤੇ ਸਕੱਤਰ ਦੂਰਸੰਚਾਰ, ਭਾਰਤ ਸਰਕਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਮੀਟਿੰਗ ਰਾਹੀਂ ਹੀ ਸੰਭਵ ਹੋ ਸਕਿਆ ਹੈ। ਮੁੱਖ ਸਕੱਤਰ ਨੂੰ ਰਾਜ ਆਫ਼ਤ ਪ੍ਰਬੰਧਨ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜ ਸਰਕਾਰ ਦੇ ਪ੍ਰੋਜੈਕਟਾਂ ਲਈ ਨਾਮਜ਼ਦਗੀ ਦੇ ਆਧਾਰ 'ਤੇ ਬੀਐਸਐਨਐਲ ਬਾਰੇ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ ਗਈ ਸੀ।

ਬੀ.ਐਸ.ਐਨ.ਐਲ. ਦੇ ਸੀਜੀਐਮ ਨੇ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਬੀਐਸਐਨਐਲ ਵੱਲੋਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸਭ ਤੋਂ ਦੂਰ-ਦੁਰਾਡੇ ਦੇ ਸਰਹੱਦੀ ਪਿੰਡਾਂ ਵਿੱਚੋਂ ਇੱਕ, ਪਿੰਡ ਰਾਮਕਲਵਾਂ ਨੂੰ ਬੀਐਸਐਨਐਲ ਦੀ ਵਿਦਿਆ ਮਿੱਤਰਮ ਸਕੀਮ ਅਧੀਨ ਵਾਈ-ਫਾਈ ਕੁਨੈਕਟੀਵਿਟੀ ਪ੍ਰਦਾਨ ਕੀਤੀ ਗਈ ਹੈ। ਪਿੰਡ ਦੇ ਸਰਪੰਚ ਨੇ ਪਿੰਡ ਨੂੰ ਵਾਈ-ਫਾਈ ਨਾਲ ਜੋੜਨ ਲਈ ਬੀਐਸਐਨਐਲ ਨਾਲ ਸੰਪਰਕ ਕੀਤਾ। 

ਸੀ.ਜੀ.ਐਮ.ਟੀ. ਨੇ ਮੁੱਖ ਸਕੱਤਰ, ਪੰਜਾਬ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਇਹ ਸਹੂਲਤ ਲੈਣ ਲਈ ਉਤਸ਼ਾਹਿਤ ਕਰਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD