Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਨੇ ਹੈਲਥ ਵੈਲਨੈਂਸ ਸੈਂਟਰਾਂ ਤੇ ਪੰਚਾਇਤ ਘਰਾਂ ਦੇ ਰੱਖੇ ਨੀਂਹ ਪੱਥਰ

ਪੰਚਾਇਤ ਘਰਾਂ 'ਚ ਹਾਲ, ਸਰਪੰਚ ਦਾ ਦਫਤਰ ਅਟੈਚ ਬਾਥਰੂਮ, ਸੇਵਾ ਕੇਂਦਰ ਆਦਿ ਬਣਾਏ ਜਾਣਗੇ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 10 Nov 2025

Last updated on: Nov 11, 2025, 11:41 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਨਵੇਂ ਵਿਭਾਗ ਕਾਰਜਾਂ ਦੇ ਨੀਂਹ ਪੱਥਰ ਰੱਖਕੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਪਿੰਡ ਡਾਂਗੀਆਂ ਵਿਖੇ 35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ, ਪਿੰਡ ਮੱਲ੍ਹਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ, ਪਿੰਡ ਚਕਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਅਤੇ ਪਿੰਡ ਕਮਾਲਪੁਰਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ। 

ਇਸੇ ਤਰਾਂ ਹੀ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਅਤੇ ਪਿੰਡ ਲੱਖਾ ਵਿਖੇ ਵੀ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤਿਆਰ ਕੀਤੇ ਜਾਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਜਿੱਥੇ ਹੈਲਥ ਵੈਲਨੈਂਸ ਸੈਂਟਰਾਂ ਵਿੱਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਥੇ ਹੀ ਪਿੰਡਾਂ ਵਿੱਚ ਨਵੇਂ ਬਣਨ ਵਾਲੇ ਪੰਚਾਇਤ ਘਰਾਂ ਵਿੱਚ ਲੋਕਾਂ ਦੇ ਬੈਠਣ ਲਈ 30×20 ਦਾ ਸ਼ਾਨਦਾਰ ਹਾਲ ਬਣਾਇਆ ਜਾਵੇਗਾ। ਪਿੰਡ ਦੇ ਸਰਪੰਚ ਦੇ ਬੈਠਣ ਲਈ ਦਫਤਰ ਦਾ ਕਮਰਾ, ਸੇਵਾ ਕੇਂਦਰ ਅਤੇ ਅਟੈਚ ਬਾਥਰੂਮ ਆਦਿ ਬਣਾਏ ਜਾਣਗੇ। ਉਹਨਾਂ ਕਿਹਾ ਕਿ ਜਗਰਾਉਂ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਜਿਨਾਂ ਵਿੱਚ ਅਬੋਹਰ ਬਰਾਂਚ ਅਖਾੜਾ ਨਹਿਰ ਉਪਰ ਨਵੇਂ ਬਣ ਰਹੇ ਪੁੱਲ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ।

ਪਿੰਡਾਂ ਵਿੱਚ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਮਲਕ ਤੋਂ ਬੋਦਲਵਾਲਾ ਵਿਚਕਾਰ ਡਰੇਨ ਉਪਰ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁੱਲ ਤਿਆਰ ਕਰਵਾਕੇ ਚਾਲੂ ਕੀਤਾ ਜਾ ਚੁੱਕਾ ਹੈ। ਮੰਡੀਆਂ ਵਿੱਚ ਕਿਸਾਨਾਂ ਦੀਆਂ ਫਸਲਾਂ ਸੰਭਾਲਣ ਲਈ ਨਵੇਂ ਫੜ ਅਤੇ ਨਵੇਂ ਸ਼ੈਡ ਤਿਆਰ ਕਰਵਾ ਦਿੱਤੇ ਗਏ ਹਨ। 

ਪਿੰਡ ਗਿੱਦੜਵਿੰਡੀ ਵਿਖੇ ਸਵਾ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 66 ਕੇਵੀ ਗਰਿੱਡ ਬਣ ਰਿਹਾ ਹੈ, ਪਿੰਡ ਬੁਜਰਗ, ਪਿੰਡ ਭੰਮੀਪੁਰਾ ਕਲਾਂ ਵਿਖੇ ਨਵੇਂ 66 ਕੇਵੀ ਗਰਿੱਡ ਮੰਨਜੂਰ ਹੋ ਚੁੱਕੇ ਹਨ ਅਤੇ ਇਹਨਾਂ ਗਰਿੱਡਾਂ ਲਈ ਲਗਭਗ 14 ਕਰੋੜ ਰੁਪਏ ਮੰਨਜੂਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਕਾਉਂਕੇ ਕਲਾਂ ਵਿਖੇ ਵੀ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਭੇਜੀ ਜਾ ਚੁੱਕੀ ਹੈ। 

ਇਸ ਮੌਕੇ ਉਹਨਾਂ ਦੇ ਨਾਲ ਐਸ.ਡੀ.ਓ.ਪੰਚਾਇਤੀ ਰਾਜ ਜਗਰਾਉਂ ਮੈਡਮ ਪ੍ਰਭਜੋਤ ਕੌਰ, ਨਿਤਿਸ਼ ਮਲਹੋਤਰਾ ਜੇਈ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸਾਬਕਾ ਸਰਪੰਚ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੰਚ, ਕੈਪਟਨ ਜਗਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਕ੍ਰਿਸ਼ਨ ਸਿੰਘ ਪੰਚ, ਸ਼ਰਨਜੀਤ ਕੌਰ ਪੰਚ, ਕਰਮਜੀਤ ਕੌਰ ਪੰਚ, ਸੁਖਵਿੰਦਰ ਕੌਰ ਪੰਚ, ਕਰਮਜੀਤ ਕੌਰ ਪੰਚ, ਰਾਜੂ ਵਰਕਸ਼ਾਪ, ਨੰਬਰਦਾਰ ਜਗਰੂਪ ਸਿੰਘ, ਸੁਖਦੇਵ ਸਿੰਘ, ਲਛਮਣ ਸਿੰਘ, ਗੁਰਚਰਨ ਸਿੰਘ, ਕਮਲ ਸਿੰਘ, ਮਨਦੀਪ ਸਿੰਘ ਗੁੱਗ ਸਰਪੰਚ ਕਮਾਲਪੁਰਾ, ਕਰਨੈਲ ਸਿੰਘ ਪੰਚ, ਪ੍ਰਗਟ ਸਿੰਘ ਪੰਚ, ਗੁਰਮੁੱਖ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਨਿਰਭੈ ਸਿੰਘ ਬਲਾਕ ਪ੍ਰਧਾਨ, ਗੋਪਾਲ ਸਿੰਘ, ਸੀਪਾ ਬਾਸੀ, ਸ਼ਮਸ਼ੇਰ ਸਿੰਘ ਹੰਸਰਾ, ਬਲਵਿੰਦਰ ਸਿੰਘ ਪ੍ਰਧਾਨ, ਗੋਪੀ ਹੰਸਰਾ, ਗੁਰਬਖਸ਼ ਸਿੰਘ ਸਰਪੰਚ, ਦਲਜੀਤ ਸਿੰਘ, ਤੇਜਪਾਲ ਸਿੰਘ, ਮਾਸਟਰ ਵੀਰ ਸਿੰਘ, ਗੁਰਜੰਟ ਸਿੰਘ, ਜੋਰਾ ਸਿੰਘ, ਕਲਤਾਰ ਸਿੰਘ, ਦਲਜੀਤ ਸਿੰਘ ਖਾਲਸਾ, ਮੁਖਤਿਆਰ ਸਿੰਘ, ਮਨਜੀਤ ਸਿੰਘ ਪੰਚ, ਪ੍ਰਭਜੀਤ ਸਿੰਘ, ਸਰਪੰਚ ਸੋਹਣ ਸਿੰਘ ਚਕਰ, ਦੀਪ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਰਜਿੰਦਰ ਸਿੰਘ ਪੰਚ, ਸਰਪੰਚ ਜਵਾਹਰ ਸਿੰਘ, ਨੰਬਰਦਾਰ ਚਮਕੌਰ ਸਿੰਘ, ਗੁਰਦੇਵ ਸਿੰਘ ਜੈਦ, ਗੁਰਦੀਪ ਸਿੰਘ ਭੁੱਲਰ, ਬੇਅੰਤ ਸਿੰਘ ਪ੍ਰਧਾਨ, ਨੰਬਰਦਾਰ ਸ਼ਿੰਦਰ ਸਿੰਘ, ਸਵਰਨਜੀਤ ਸਿੰਘ, ਸਰਪੰਚ ਹਰਜੀਤ ਸਿੰਘ, ਜਰਨੈਲ ਸਿੰਘ ਬਰਾੜ ਲੱਖਾ, ਗੁਰਪ੍ਰੀਤ ਸਿੰਘ, ਸੋਨੀ ਲੱਖਾ, ਪ੍ਰਧਾਨ ਪੂਰਨ ਸਿੰਘ ਸਿੱਧੂ, ਸਰਪੰਚ ਗੁਰਮੇਲ ਸਿੰਘ ਮੱਲ੍ਹਾ, ਗੁਰਚਰਨ ਸਿੰਘ ਪੰਚ, ਨਛੱਤਰ ਸਿੰਘ ਪੰਚ, ਬਿੱਕਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਮਨਜੀਤ ਕੌਰ ਪੰਚ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD