Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਸਵੀਰ ਸਿੰਘ ਗੜ੍ਹੀ ਵੱਲੋਂ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ

Jasvir Singh Garhi, AAP, Aam Aadmi Party, Aam Aadmi Party Punjab, AAP Punjab, Gulab Chand Kataria, Governor of Punjab, Punjab Governor, Punjab Raj Bhavan

Web Admin

Web Admin

5 Dariya News

ਚੰਡੀਗੜ੍ਹ , 10 Nov 2025

Last updated on: Nov 11, 2025, 11:52 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ, ਸ੍ਰੀ ਗੁਲਜ਼ਾਰ ਸਿੰਘ ਬੌਬੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ।

ਮੀਟਿੰਗ ਦੌਰਾਨ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜਪਾਲ ਨਾਲ ਅਨੁਸੂਚਿਤ ਜਾਤੀਆਂ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਸ. ਗੜ੍ਹੀ ਨੇ ਰਾਜਪਾਲ ਨੂੰ ਦੱਸਿਆ ਕਿ 2011 ਦੀ ਜਨਗਣਨਾ ਮੁਤਾਬਿਕ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਰਗ ਦੀ ਕੁੱਲ ਆਬਾਦੀ 32 ਫ਼ੀਸਦੀ ਬਣਦੀ ਹੈ। 

ਉਨ੍ਹਾਂ ਦੱਸਿਆ ਕਿ 2001 ਤੋਂ 2011 ਦਰਮਿਆਨ ਦੀ 26 ਫ਼ੀਸਦੀ ਦੀ ਔਸਤਨ ਵਾਧਾ ਦਰ ਦੇ ਹਿਸਾਬ ਨਾਲ ਸਾਲ 2025 ਵਿੱਚ ਅਨੁਸੂਚਿਤ ਵਰਗ ਦੀ ਆਬਾਦੀ ਕਰੀਬ 38 ਫ਼ੀਸਦੀ ਹੋ ਗਈ ਹੈ। ਚੇਅਰਮੈਨ ਨੇ ਦਰਪੇਸ਼ ਚੁਣੌਤੀਆਂ ਬਾਰੇ ਡੂੰਘਾਈ ਨਾਲ ਚਰਚਾ ਕਰਦਿਆਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ, ਵਿਦਿਅਕ ਪਹਿਲਕਦਮੀਆਂ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜਪਾਲ ਦਫ਼ਤਰ ਵੱਲੋਂ ਹੋਰ ਬਿਹਤਰ ਤਾਲਮੇਲ ਦੀ ਮੰਗ ਕੀਤੀ।

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਮਿਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਰਾਜ ਭਵਨ ਅਤੇ ਕਮਿਸ਼ਨ ਦਫ਼ਤਰ ਦੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦਾ ਖੁੱਲ੍ਹਦਿਲੀ ਨਾਲ ਸੱਦਾ ਦਿੱਤਾ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab , Gulab Chand Kataria , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD