Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਨੇਟਾ ਵਿਖੇ ਕਾਂਗਰਸ ਵਰਕਰਾਂ ਨਾਲ ਕੁਲਜੀਤ ਸਿੰਘ ਬੇਦੀ ਦੀ ਖੁੱਲੀ ਚਰਚਾ

ਲੋਕਾਂ ਨੇ ਕਿਹਾ ਦੇਵਾਂਗੇ ਪੂਰਾ ਸਮਰਥਨ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

5 Dariya News

5 Dariya News

5 Dariya News

ਮੋਹਾਲੀ , 10 Nov 2025

Last updated on: Nov 11, 2025, 12:33 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਨੇਟਾ ਵਿਖੇ ਕਾਂਗਰਸ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਮਿਲੇ, ਜਿੱਥੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਮਸਲਿਆਂ 'ਤੇ ਖੁੱਲ੍ਹੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਬੇਦੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸੈਕੂਲਰ ਪਾਰਟੀ ਹੈ, ਜੋ ਸਾਰੇ ਧਰਮਾਂ ਅਤੇ ਵਰਗਾਂ ਨੂੰ ਇਕਸਾਰ ਮੰਨਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ।

ਬੇਦੀ ਨੇ ਸਨੇਟਾ ਸਮੇਤ ਮੋਹਾਲੀ ਹਲਕੇ ਦੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਇਕੱਠੇ ਹੋਣ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹਰ ਵੋਟਰ ਨੂੰ ਆਪਣੀ ਵੋਟ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਜਾਅਲੀ ਵੋਟਾਂ ਜਾਂ ਕੱਟੀਆਂ ਗਈਆਂ ਵੋਟਾਂ ਨਾਲ ਲੋਕਤੰਤਰ ਦੀ ਹਾਨੀ ਨਾ ਹੋਵੇ।

ਇਸ ਮੌਕੇ ਤੇ ਪਿੰਡ ਦੇ ਪ੍ਰਮੁੱਖ ਲੋਕ ਮੇਘ ਰਾਜ, ਜਗਦੀਸ਼ ਚੰਦਰ, ਯਸ਼ਪਾਲ, ਜਸਪਾਲ ਸਿੰਘ, ਭੁਪਿੰਦਰ ਸਿੰਘ, ਅਨਿਲ ਕੁਮਾਰ, ਮਨਦੀਪ ਸਿੰਘ, ਜੈਪਾਲ ਸਿੰਘ, ਗੁਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਾਰੇ ਪਿੰਡ ਵਾਸੀਆਂ ਨੇ ਡਿਪਟੀ ਮੇਅਰ ਬੇਦੀ ਨੂੰ ਪੂਰਾ ਸਮਰਥਨ ਤੇ ਆਸ਼ੀਰਵਾਦ ਦਿੱਤਾ ਅਤੇ  ਕਿਹਾ ਕਿ ਉਹ ਸਾਫ-ਸੁਥਰੀ ਛਵੀ ਵਾਲੇ ਆਗੂ ਹਨ ਅਤੇ ਉਨ੍ਹਾਂ 'ਤੇ ਲੋਕਾਂ ਦਾ ਪੂਰਾ ਵਿਸ਼ਵਾਸ ਹੈ।

ਲੋਕਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਲੋਕ ਧਰਮ ਅਧਾਰਿਤ ਰਾਜਨੀਤੀ ਤੋਂ ਤੰਗ ਆ ਕੇ ਸੈਕੂਲਰ ਰਾਜਨੀਤੀ ਵੱਲ ਵੱਧ ਰਹੇ ਹਨ, ਕਿਉਂਕਿ ਕੱਟੜ ਧਾਰਮਿਕ ਸੋਚ ਨੇ ਦੇਸ਼ ਵਿੱਚ ਵੰਡ ਤੇ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਹੈ। ਉਹਨਾਂ ਨੇ ਆਸ ਜਤਾਈ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੋਵੇਗਾ, ਜੋ ਲੋਕਾਂ ਦੀ ਇਕਤਾ, ਭਰੋਸੇ ਅਤੇ ਵਿਕਾਸ ਦਾ ਪ੍ਰਤੀਕ ਹੈ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD