Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ 'ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ, ਸਮਾਣਾ ਹਲਕੇ ਦੇ ਹਰ ਪਿੰਡ ਦਾ ਕੀਤਾ ਜਾ ਰਿਹਾ ਹੈ ਬਿਨ੍ਹਾਂ ਵਿਤਕਰੇ ਤੋਂ ਬਹੁਪੱਖੀ ਵਿਕਾਸ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸਮਾਣਾ, ਡਕਾਲਾ , 10 Nov 2025

Last updated on: Nov 11, 2025, 13:24 IST

ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਤਹਿਤ ਸਮਾਣਾ ਹਲਕੇ ਦੇ ਹਰ ਪਿੰਡ ਤੇ ਸਮਾਣਾ ਸ਼ਹਿਰ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਹਲਕੇ ਅੰਦਰ 30 ਖੇਡਾਂ ਦੇ ਮੈਦਾਨ ਬਣਾਂਏ ਜਾ ਰਹੇ ਹਨ ਤੇ ਇਸ ਲਈ ਟੈਂਡਰ ਲੱਗ ਚੁੱਕਾ ਹੈ। ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਇਕੱਲੀਆਂ 100 ਦਿਹਾਤੀ ਲਿੰਕ ਸੜਕਾਂ ਦੇ ਨਵ ਨਿਰਮਾਣ ਤੇ ਮੁਰੰਮਤ ਲਈ 32.17 ਕਰੋੜ ਰੁਪਏ ਨਾਲ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ ਜਦੋਂਕਿ ਹੋਰ ਬਾਕੀ ਕੰਮ ਤੇ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਨਵੇਂ ਤੇ ਪੁਰਾਣੇ ਡਕਾਲਾ ਲਈ ਪੰਚਾਇਤ ਘਰ ਬਣਾਉਣ ਵਾਸਤੇ 25 ਲੱਖ ਰੁਪਏ ਦੀ ਮਨਜ਼ੂਰੀ ਦਾ ਪੱਤਰ ਸੌਂਪਿਆ ਗਿਆ ਹੈ ਅਤੇ ਪਿੰਡ 'ਚ ਸੀਵਰੇਜ ਪ੍ਰਣਾਲੀ ਸਮੇਤ 78.65 ਲੱਖ ਰੁਪਏ ਦੀ ਲਾਗਤ ਕੰਕਰੀਟ ਦੀ ਬਣਾਈ ਗਈ ਵੱਡੀ ਫਿਰਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਇਸ ਵੱਡੇ ਪਿੰਡ ਡਕਾਲਾ ਲਈ ਗਰਾਊਂਡ, ਸੀਵਰੇਜ, ਛੱਪੜਾਂ, ਪਾਣੀ ਦੀ ਨਿਕਾਸੀ, ਬਣਨ ਵਾਲੇ ਰਸਤਿਆਂ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਮਾਣਾ ਹਲਕੇ ਵਿੱਚ ਕੋਈ ਵਿਕਾਸ ਕਾਰਜ ਬਕਾਇਆ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਦਿੱਤੀ ਤਰਜੀਹ ਦੇ ਵੀ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਮਨਿੰਦਰ ਸਿੰਘ ਬਲਾਕ ਪ੍ਰਧਾਨ, ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ, ਸਰਪੰਚ ਹਰਕਿੰਦਰ ਸਿੰਘ, ਸਰਪੰਚ ਅਮਰਦੀਪ ਸਿੰਘ, ਕੁਲਜੀਤ ਸਿੰਘ ਰੰਧਾਵਾ, ਮਨਬੀਰ ਸਿੰਘ ਡਕਾਲਾ, ਪਵਿੱਤਰ ਸਿੰਘ, ਅੰਮ੍ਰਿਤ ਸਿੰਘ ਤਲਵੰਡੀ, ਜੇਈ ਸੁਨੀਲ ਕੁਮਾਰ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਸਮੇਤ ਹੋਰ ਪਿੰਡਾਂ ਦੇ ਮੋਹਤਬਰ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD