Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਦੁਆਰਾ ਬੇਰ ਸਾਹਿਬ ਲਲੌਛੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੀ ਨਿਮਾਣੇ ਸ਼ਰਧਾਲੂ ਵਜੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹੈ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 10 Nov 2025

Last updated on: Nov 11, 2025, 14:52 IST

ਪਿੰਡ ਲਲੌਛੀ ਤੇ ਨਵੀਂ ਲਲੌਛੀ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਗੁਰਿਆਈ ਦਿਵਸ ਦੇ 350 ਸਾਲਾ ਸਮੇਤ ਮਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 

ਇਸ ਮੌਕੇ ਮਹਾਨ ਵਿਦਵਾਨ, ਕਥਾਵਾਚਕਾਂ ਤੇ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੇ ਪਹੁੰਚ ਕੇ ਸੰਗਤ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਪਟਿਆਲਾ ਦੇ ਐਸ.ਡੀ.ਐਮ. ਹਰਜੋਤ ਕੌਰ ਮਾਵੀ ਤੇ ਬੀਡੀਪੀਓ ਸੁਖਵਿੰਦਰ ਸਿੰਘ ਟਿਵਾਣਾ ਵੀ ਸ਼ਰਧਾਲੂਆਂ ਦੀ ਤਰ੍ਹਾਂ ਸ਼ਿਰਕਤ ਕਰਦੇ ਹੋਏ ਗੁਰੂ ਸਾਹਿਬ ਨੂੰ ਨਤਮਸਤਕ ਹੋਏ। 

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਸਮੇਤ ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।

ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇੱਕ ਨਿਮਾਣੇ ਸ਼ਰਧਾਲੂ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਲਲੌਛੀ ਵਿਖੇ ਵੀ ਇਹ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।

ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਸ੍ਰੀ ਦਮਦਮਾ ਸਾਹਿਬ ਤੋਂ ਪਟਿਆਲਾ ਪੁੱਜ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵਿੱਚ ਬਹੁਤ ਉਤਸ਼ਾਹ ਹੈ। ਇਸ ਮੌਕੇ ਪਿੰਡ ਪੰਚਾਇਤ ਅਤੇ ਇਲਾਕਾ ਨਿਵਾਸੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਗੁਰਪੁਰਬ ਮਨਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD