Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੁ: ਸ਼੍ਰੀ ਬਾਬਾ ਬਕਾਲਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 10 Nov 2025

Last updated on: Nov 11, 2025, 15:03 IST

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਾਤਿਸ਼ਾਹੀ ਨੌਵੀਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ ਗੁਰੂਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। 

ਇਸ ਮੌਕੇ ਸੰਗਤਾਂ ਵਿੱਚ ਹਾਜ਼ਰੀ ਲਵਾਉਂਦਿਆਂ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਦੀ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ 50—50 ਲੱਖ ਰੁਪਏ ਦੀ ਵਿਸ਼ੇਸ ਗਰਾਂਟ ਭੇਟ ਕੀਤੀ ਜਾਵੇਗੀ।

ਵਿਧਾਇਕ ਸ: ਟੌਗ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਮਾਪੇ ਇਸ ਕਾਰਜ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅੰਮ੍ਰਿਤਸਰ ਦੇ ਵੱਖ ਵੱਖ ਪਿੰਡਾਂ ਵਿੱਚ ਅਜਿਹੇ ਧਾਰਮਿਕ ਸਮਾਗਮ ਕਰਵਾ ਕੇ ਸੰਗਤਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਨਾਲ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ ਜਾਣਗੇ।

ਅੱਜ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਮਲਕੀਤ ਸਿੰਘ,ਕਵੀਸ਼ਰ ਸੁਖਜੀਤ ਸਿੰਘ, ਪ੍ਰਚਾਰਕ ਸੁੱਚਾ ਸਿੰਘ ਸਠਿਆਲਾ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ।  ਸ੍ਰ ਟੌਂਗ ਨੇ ਦੱਸਿਆ ਕਿ 11 ਨਵੰਬਰ ਨੂੰ ਮੇਲਾ ਗਰਾਉਡ ਰਣਜੀਤ ਐਵੀਨਿਊ ਵਿਖੇ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ ਲਾਈਟ ਐਂਡ ਸਾਉਂਡ ਸ਼ੋਅ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਲਾਈਟ ਐਂਡ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ। ਇਸ ਲਈ ਉਹ ਇਸ ਪ੍ਰੋਗਰਾਮ ਨੂੰ ਆਪਣੇ ਬੱਚਿਆਂ ਨੂੰ ਜਰੂਰ ਦਿਖਾਉਣ।  ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਤਰਫੋਂ ਵਿਧਾਇਕ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਤੇ ਧਾਰਮਿਕ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। 

ਇਸ ਮੌਕੇ ਨਾਇਬ ਤਹਿਸੀਲਦਾਰ ਮੈਡਮ ਮਨੀ ਮਹਾਜਨ, ਈ:ਓ ਸ੍ਰੀ ਅਨਿਲ ਕੁਮਾਰ , ਐਮ:ਸੀ ਮੈਡਮ ਮਨਜ਼ੀਤ ਕੌਰ, ਬਲਾਕ ਪ੍ਰਧਾਨ ਸ੍ਰ ਸਰਵਣ ਸਰਾਂਏ, ਸ੍ਰੀ ਸੰਜੀਵ ਕੁਮਾਰ ਭੰਡਾਰੀ, ਐਮ:ਸੀ ਗੁਰਮੀਤ ਸਿੰਘ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਜੋਤੀ ਦੂਲੋਨੰਗਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸ੍ਰੀ ਵਿਸ਼ਾਲ ਮੰਨਣ, ਸ੍ਰ ਰਮਨਜੀਤ ਸਿੰਘ, ਸ੍ਰੀ ਸੋਨੂੰ ਜੰਡਿਆਲਾ ਗੁਰੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD