Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਨਮੋਲ ਗਗਨ ਮਾਨ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਤਹਿਤ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 11 Nov 2025

Last updated on: Nov 11, 2025, 18:31 IST

ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅੱਜ ਰਾਮ ਭਵਨ, ਖਰੜ ਵਿਖੇ ਆਯੋਜਿਤ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਅਧੀਨ 408 ਲਾਭਪਾਤਰੀਆਂ ਵਿੱਚੋਂ 300 ਲਾਭਪਾਤਰੀਆਂ ਨੂੰ ਨਵੇਂ ਘਰਾਂ ਦੇ ਨਿਰਮਾਣ ਸਬੰਧੀ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਰੁਪਏ 2.50 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਚਾਰ ਕਿਸ਼ਤਾਂ ਵਿੱਚ ਜਾਰੀ ਹੁੰਦੀ ਹੈ — ਪਹਿਲੀ ਕਿਸ਼ਤ 50 ਹਜ਼ਾਰ, ਦੂਜੀ 1 ਲੱਖ, ਅਤੇ ਤੀਜੀ ਤੇ ਚੌਥੀ ਕਿਸ਼ਤ 50-50 ਹਜ਼ਾਰ ਰੁਪਏ ਦੀ ਹੁੰਦੀ ਹੈ। 

ਇਹ ਕਿਸ਼ਤਾਂ ਘਰ ਦੀ ਨੀਂਹ, ਲੈਂਟਰ, ਛੱਤ ਅਤੇ ਮੁਕੰਮਲ ਹੋਣ ਦੇ ਪੱਧਰ ਅਨੁਸਾਰ ਜਾਰੀ ਕੀਤੀਆਂ ਜਾਂਦੀਆਂ ਹਨ। ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਆਪਣਾ ਪੱਕਾ ਘਰ ਮਿਲੇਗਾ, ਜੋ ਕਿ ਉਹਨਾਂ ਦੇ ਜੀਵਨ ਵਿੱਚ ਸੁਰੱਖਿਆ, ਮਾਣ ਅਤੇ ਸੁਖ-ਸਹੂਲਤਾਂ ਦਾ ਅਹਿਸਾਸ ਕਰਵਾਏਗਾ। ਉਹਨਾਂ ਕਿਹਾ ਕਿ ਇਹ ਯੋਜਨਾ ਕੇਂਦਰ ਤੇ ਰਾਜ ਸਰਕਾਰਾਂ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਗਰੀਬ ਅਤੇ ਨੀਵੇਂ ਆਮਦਨ ਵਰਗ ਦੇ ਲੋਕਾਂ ਨੂੰ ਆਪਣਾ ਛੱਤ ਮੁਹੱਈਆ ਕਰਵਾਉਣਾ ਹੈ। 

ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਹਰ ਘਰ ਨੂੰ ਛੱਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਸਮਾਜ ਦੇ ਪਿੱਛੜੇ ਤੇ ਜਰੂਰਤਮੰਦ ਵਰਗਾਂ ਦੇ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਣ ਕਦਮ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD