Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ

ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

Gatka, 2nd Federation Gatka Cup 2025, Harjeet Singh Grewal, National Gatka Association of India, NGAI

Web Admin

Web Admin

5 Dariya News

ਚੰਡੀਗੜ੍ਹ , 11 Nov 2025

Last updated on: Nov 11, 2025, 18:47 IST

ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ ਟੂਰਨਾਮੈਂਟ 'ਤੇ ਇੱਕ ਅਮਿੱਟ ਛਾਪ ਛੱਡੀ। 

ਹਰਿਆਣਾ ਦੇ ਤੇਜ਼-ਤਰਾਰ ਗੱਤਕੇਬਾਜ਼ਾਂ ਨੇ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਦਿਆਂ ਇੰਨਾਂ ਮੁਕਾਬਲਿਆਂ ਵਿੱਚ ਸਮੁੱਚੇ ਤੌਰ 'ਤੇ ਉਪ-ਜੇਤੂ ਵਜੋਂ ਪ੍ਰਸ਼ੰਸਾਯੋਗ ਸਥਾਨ ਪ੍ਰਾਪਤ ਕੀਤਾ। ਪੰਜਾਬ ਤੇ ਹਰਿਆਣਾ ਵਿਚਕਾਰ ਖੇਡਿਆ ਗਿਆ ਗੱਤਕਾ-ਸੋਟੀ (ਵਿਅਕਤੀਗਤ) ਦਾ ਫਾਈਨਲ ਮੁਕਾਬਲਾ ਤਾਂ ਐਨਾ ਦਿਲਚਸਪ ਰਿਹਾ ਕਿ ਵਾਧੂ ਸਮੇਂ ਦੌਰਾਨ ਵੀ ਖਿਡਾਰੀਆਂ ਦੇ ਬਰਾਬਰੀ ਤੇ ਰਹਿਣ ਉਪਰੰਤ ‘ਸਡਨ ਡੈਥ’ ਨਿਯਮ ਨਾਲ ਫੈਸਲਾ ਕਰਨਾ ਪਿਆ।

ਦੋ ਦਿਨ ਚੱਲੇ ਇਹ ਮੁਕਾਬਲੇ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ ਹੀ ਕਰਵਾਏ ਗਏ।  ਗੱਤਕਈਆਂ ਨੇ ਹਰ ਮੈਚ ਵਿੱਚ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਟਿਕਟਿਕੀ ਲਾਈ ਰੱਖੀ ਅਤੇ ਨਿਪੁੰਨ ਗੱਤਕਾ ਤਕਨੀਕਾਂ ਨਾਲ ਆਪਣੇ ਵਿਰੋਧੀ ਖਿਡਾਰੀ ਉੱਤੇ ਹਮਲਾ ਕਰਨ ਦੀ ਕੋਈ ਚੂਕ ਨਹੀਂ ਸੀ ਕਰ ਰਹੇ। ਪੰਜਾਬ ਦੇ ਗੱਤਕੇਬਾਜ਼ਾਂ ਨੇ ਲੜਕਿਆਂ ਦੇ ਵਰਗ ਵਿੱਚ ਸਿਖਰਲਾ ਸਨਮਾਨ ਹਾਸਲ ਕਰਨ ਲਈ ਪੂਰੀ ਦਬਦਬਾ ਕਾਇਮ ਰੱਖਿਆ। 

ਉਧਰ ਹਰਿਆਣਾ ਦੀਆਂ ਕੁੜੀਆਂ ਨੇ ਗੱਤਕਾ-ਸੋਟੀ ਦੇ ਹੁਨਰ ਨਾਲ ਅਤੇ ਜੇਤੂ ਹੋਣ ਲਈ ਜੁਟਾਏ ਸਮਾਨਾਂਤਰ ਜੋਸ਼ ਨਾਲ ਆਪਣੇ ਵਰਗ ਦੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਕੇ ਪੰਜਾਬ ਦੀਆਂ ਲੜਕੀਆਂ ਨੂੰ ਮਾਤ ਦਿੱਤੀ। ਚੈਂਪੀਅਨਸ਼ਿਪ ਦੌਰਾਨ ਬਾਕੀ ਸਥਾਨਾਂ ਲਈ ਵੀ ਬਹੁਤ ਤਿੱਖੇ ਅਤੇ ਤੇਜ਼ ਮੁਕਾਬਲੇ ਦੇਖਣ ਨੂੰ ਮਿਲੇ।

ਹਰਿਆਣਾ ਦੇ ਮੁੰਡੇ ਅਤੇ ਪੰਜਾਬ ਦੀਆਂ ਕੁੜੀਆਂ ਆਪੋ-ਆਪਣੇ ਵਰਗਾਂ ਵਿੱਚ ਉਪ ਜੇਤੂ ਰਹੀਆਂ। ਉਤਰਾਖੰਡ ਅਤੇ ਛੱਤੀਸਗੜ੍ਹ ਦੇ ਨੌਜਵਾਨਾਂ ਨੇ ਤੀਜੇ ਸਥਾਨ 'ਤੇ ਸਬਰ ਕਰਦਿਆਂ ਕਾਂਸੀ ਦੇ ਤਗਮੇ ਸਾਂਝੇ ਕੀਤੇ। ਇਸੇ ਤਰ੍ਹਾਂ ਚੰਡੀਗੜ੍ਹ ਅਤੇ ਆਂਧਰਾ ਪ੍ਰਦੇਸ਼ ਦੀਆਂ ਨੇ ਕੁੜੀਆਂ ਨੇ ਵੀ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਚੈਂਪੀਅਨਸ਼ਿਪ ਦਾ ਉਦਘਾਟਨ ਪਾਈਥੀਅਨ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਬਿਜੇਂਦਰ ਗੋਇਲ ਨੇ ਕੀਤਾ। ਸੈਮੀਫਾਈਨਲ ਮੁਕਾਬਲੇ ਪਾਈਥੀਅਨ ਖੇਡਾਂ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਆਈਏਐਸ ਨੇ ਸ਼ੁਰੂ ਕਰਵਾਏ। ਅੰਤਿਮ ਦਿਨ ਟੀਸੀ ਦੇ ਗੱਤਕੇਬਾਜ਼ਾਂ ਦੀਆਂ ਫਾਈਟਾਂ ਦੀ ਸ਼ੁਰੂਆਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਾਬਕਾ ਵਧੀਕ ਡਾਇਰੈਕਟਰ, ਨੇ ਕੀਤੀ।

ਇੰਨਾਂ ਮੁਕਾਬਲਿਆਂ ਮੌਕੇ ਕੌਮਾਂਤਰੀ ਸਿੱਖ ਸ਼ਸ਼ਤਰ ਕਲਾ ਕੌਂਸਲ ਦੇ ਉਪ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ, ਜਸਪ੍ਰੀਤ ਸਿੰਘ ਸੈਣੀ, ਜਗਦੀਸ਼ ਸਿੰਘ, ਆਰਥੀ ਦੀਵਾਨ, ਸ੍ਰੀਜੀਤ ਸੁਰੇਂਦਰ ਅਤੇ ਕੋਚ ਵੇਣੂਗੋਪਾਲ ਵੇਲੋਲੀ (ਬੰਗਲੁਰੂ) ਹਾਜ਼ਰ ਸਨ। ਸਮੁੱਚੀ ਚੈਂਪੀਅਨਸ਼ਿਪ ਦੌਰਾਨ ਹਰਨਾਮ ਸਿੰਘ, ਹਰਸਿਮਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਸ਼ਨਪ੍ਰੀਤ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਅਤੇ ਅਮਨ ਸਿੰਘ ਛੱਤੀਸਗੜ੍ਹ ਵੱਲੋਂ ਬਿਨਾਂ ਕਿਸੇ ਦਬਾਅ ਅਤੇ ਵਿਤਕਰੇ ਤੋਂ ਗੱਤਕਾ ਮੈਚਾਂ ਦੌਰਾਨ ਤਕਨੀਕੀ ਤੇ ਰੈਫ਼ਰੀ ਸੇਵਾਵਾਂ ਦਿੱਤੀਆਂ ਜਿਸ ਲਈ ਸਭਨਾ ਨੇ ਪ੍ਰਸ਼ੰਸਾ ਕੀਤੀ।

 

Tags: Gatka , 2nd Federation Gatka Cup 2025 , Harjeet Singh Grewal , National Gatka Association of India , NGAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD