Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

Piyush Goyal, Commerce and Industry Minister, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 11 Nov 2025

Last updated on: Nov 12, 2025, 10:49 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਭਾਰਤ ਵਿੱਚ ਪੰਜ ਮੁੱਖ ਸੁਧਾਰ ਖੇਤਰਾਂ ਜਿਵੇਂ ਬਿਜਨੈਸ ਐਂਟਰੀ, ਨਿਰਮਾਣ ਪਰਮਿਟ ਪ੍ਰਾਪਤਕਰਤਾ, ਨਿਵੇਸ਼ ਪ੍ਰਾਪਤਕਰਤਾ, ਖੇਤਰ-ਵਿਸ਼ੇਸ਼ ਸਿਹਤ ਸੰਭਾਲ ਅਤੇ ਸੇਵਾਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ।  ਭਾਰਤ ਸਰਕਾਰ ਦੇ ਉਦਯੋਗ ਪ੍ਰਮੋਸ਼ਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦੇ ਤਹਿਤ ਪੰਜਾਬ ਨੂੰ "ਟਾਪ ਅਚੀਵਰ" ਵਜੋਂ ਮਾਨਤਾ ਦਿੱਤੀ ਹੈ। 

ਇਹ ਮਾਨਤਾ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਵਪਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਅਤੇ ਕਾਰੋਬਾਰ ਕਰਨ ਵਿੱਚ ਸੌਖ ਸਬੰਧੀ ਸੂਬੇ ਦੀ ਅਗਵਾਈ ਦੀ ਪੁਸ਼ਟੀ ਕਰਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਪਾਰਕ ਪੱਖੀ ਮਾਹੌਲ ਸਦਕਾ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। 

ਪੰਜਾਬ ਦੇ ਸ਼ਾਂਤ ਅਤੇ ਸਦਭਾਵਨਾ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਮਾਰਚ 2022 ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਦਸਤੀ ਉਪਕਰਨ, ਸਾਈਕਲ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਬੇਮਿਸਾਲ ਪ੍ਰਗਤੀ ਸਦਕਾ ਪੰਜਾਬ ਦੂਜੇ ਸੂਬਿਆਂ ਲਈ ਇੱਕ ਰੋਲ ਮਾਡਲ ਵਜੋਂ ਉਭਰ ਰਿਹਾ ਹੈ।

ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਵਿਕਸਤ ਦੇਸ਼ਾਂ ਜਿਵੇਂ ਕਿ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਯੂ.ਏ.ਈ., ਸਵਿਟਜ਼ਰਲੈਂਡ, ਫਰਾਂਸ, ਸਪੇਨ ਆਦਿ ਤੋਂ ਨਿਵੇਸ਼ ਆਕਰਸ਼ਿਤ ਕਰ ਰਿਹਾ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਇਸੇ ਤਰ੍ਹਾਂ, ਸੂਬਾ ਹੁਣ ਕਾਰੋਬਾਰ ਕਰਨ ਵਿੱਚ ਸੌਖ ਪੱਖੋਂ ਪਹਿਲੇ ਸਥਾਨ ‘ਤੇ ਹੈ। 

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਬਣ ਗਿਆ ਹੈ ਜੋ ਆਫਲਾਈਨ ਐਪਲੀਕੇਸ਼ਨਾਂ ਦੀ ਜ਼ਰੂਰਤ ਨੂੰ ਪੂਰੀ ਤਰ੍ਹਾਂ ਖਤਮ ਕਰਦਾ ਹੋਇਆ 150 ਤੋਂ ਵੱਧ ਵਪਾਰਕ ਸੇਵਾਵਾਂ ਪ੍ਰਦਾਨ ਕਰਦਾ ਹੈ।

 

Tags: Piyush Goyal , Commerce and Industry Minister , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD