Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Harpal Singh Cheema, Aman Arora, Gurlal Singh Ghanaur, Ranjodh Singh Hadana, Labh Singh Ugoke, Santosh Kataria, Mission Chardi Kala

5 Dariya News

5 Dariya News

5 Dariya News

ਚੰਡੀਗੜ੍ਹ , 11 Nov 2025

Last updated on: Nov 12, 2025, 12:43 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਮਿਲੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਸਮੇਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਵੰਡਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਅਤੇ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਤਹਿਤ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਹਰ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ "ਜਿਸਦਾ ਖੇਤ, ਉਸਦੀ ਰੇਤ" ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ। 

ਸੂਬਾ ਸਰਕਾਰ ਨੇ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦੇਣ ਦਾ ਫ਼ੈਸਲਾ ਲਿਆ ਹੈ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਰਾਹਤ ਵੰਡ ਵਿੱਚ ਤੇਜ਼ੀ ਲਿਆਉਂਦਿਆਂ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 22.71 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਦੇ 11 ਪਿੰਡਾਂ ਦੇ 82 ਪ੍ਰਭਾਵਿਤ ਪਰਿਵਾਰਾਂ ਨੂੰ 17.47 ਲੱਖ ਰੁਪਏ ਵੰਡੇ। 

ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਈ ਪਿੰਡਾਂ ਦੇ 594 ਪਰਿਵਾਰਾਂ ਨੂੰ 2.09 ਕਰੋੜ ਰੁਪਏ ਵੰਡੇ, ਜਦੋਂ ਕਿ ਮਹਿਲ ਕਲਾਂ ਹਲਕੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ 27 ਲਾਭਪਾਤਰੀਆਂ ਨੂੰ 5.49 ਲੱਖ ਰੁਪਏ ਵੰਡੇ, ਜਿਸ ਨਾਲ ਮਹਿਲ ਕਲਾਂ ਹਲਕੇ 'ਚ 41 ਹੜ੍ਹ ਪੀੜਤਾਂ ਨੂੰ 9.82 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਘਨੌਰ ਹਲਕੇ ਵਿੱਚ ਵਿਧਾਇਕ ਗੁਰਲਾਲ ਘਨੌਰ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਨੁਕਸਾਨੇ ਗਏ 3,478 ਏਕੜ ਫਸਲੀ ਰਕਬੇ ਦੇ ਮੁਆਵਜ਼ੇ ਵਜੋਂ 11 ਹੜ੍ਹ ਪ੍ਰਭਾਵਿਤ ਪਿੰਡਾਂ ਦੇ 2,113 ਲਾਭਪਾਤਰੀਆਂ ਨੂੰ 5.15 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ।

ਭਦੌੜ ਹਲਕੇ ਵਿੱਚ ਵਿਧਾਇਕ ਲਾਭ ਸਿੰਘ ਉੱਗੋਕੇ ਨੇ 16 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 32 ਲੱਖ ਰੁਪਏ ਵੰਡੇ। ਹੜ੍ਹ ਪ੍ਰਭਾਵਿਤ ਲੋਕਾਂ ਨੇ ਪੰਜਾਬ ਸਰਕਾਰ ਦਾ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੇ ਹੋਣ ਲਈ ਧੰਨਵਾਦ ਕੀਤਾ। ਨਵਾਂਸ਼ਹਿਰ ਵਿੱਚ ਵੀ ਰਾਹਤ ਰਾਸ਼ੀ ਵੰਡਦਿਆਂ ਆਪ ਦੇ ਆਗੂ ਲਲਿਤ ਮੋਹਨ ਪਾਠਕ ਅਤੇ ਐਸ.ਡੀ.ਐਮ. ਸ੍ਰੀਮਤੀ ਅਨਮਜੋਤ ਕੌਰ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਚੈੱਕ ਸੌਂਪੇ, ਜਦੋਂ ਕਿ ਬਲਾਚੌਰ ਵਿਖੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਐਸ.ਡੀ.ਐਮ. ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਿਆ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Harpal Singh Cheema , Aman Arora , Gurlal Singh Ghanaur , Ranjodh Singh Hadana , Labh Singh Ugoke , Santosh Kataria , Mission Chardi Kala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD