Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਿਮਾਂਸ਼ੂ ਜੈਨ ਦੇ ਨਾਲ ਕਿਦਵਈ ਨਗਰ ਦੇ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ

ਕਿਹਾ! ਤਿੰਨ ਮਹੀਨਿਆਂ 'ਚ ਸਕੂਲ ਦਾ ਕੀਤਾ ਜਾਵੇਗਾ ਰਸਮੀ ਉਦਘਾਟਨ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, Himanshu Jain, DC Ludhiana, Ludhiana, Deputy Commissioner Ludhiana

5 Dariya News

5 Dariya News

5 Dariya News

ਲੁਧਿਆਣਾ , 11 Nov 2025

Last updated on: Nov 12, 2025, 13:20 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਆਗਾਮੀ ਕਿਦਵਈ ਨਗਰ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਿੰਪਲ ਮਦਾਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੈਨ ਵੱਲੋਂ ਸਾਂਝੇ ਤੌਰ 'ਤੇ ਕਿਹਾ ਗਿਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਇਸ ਪ੍ਰੋਜੈਕਟ ਨੂੰ ਸੰਪੂਰਣ ਰੂਪ ਵਿੱਚ ਮੁਕੰਮਲ ਕਰਕੇ ਲੋਕ ਅਰਪਿਤ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਲਈ ਲੈਸ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ, ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।

ਬਾਅਦ ਵਿੱਚ, ਉਨ੍ਹਾਂ ਸਿਵਲ ਹਸਪਤਾਲ ਦੇ ਪਿੱਛੇ ਨਿਰਮਾਣ ਅਧੀਨ ਸਪੋਰਟਸ ਪਾਰਕ ਦੇ ਚੱਲ ਰਹੇ ਕਾਰਜ਼ਾਂ 'ਤੇ ਵੀ ਝਾਤ ਪਾਈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵੀ ਕਰੀਬ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਦੋਵੇਂ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਵਿੱਚ ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਸਾਰੇ ਲੰਬਿਤ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾਵੇ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD