Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸਿੱਖਿਆ ਸੰਵਾਦ ਦਾ ਸਫ਼ਲ ਆਯੋਜਨ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿ਼ਰਕਤ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Lakhbir Singh Rai, Rupinder Singh Happy, Manish Sisodia, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 11 Nov 2025

Last updated on: Nov 12, 2025, 13:38 IST

ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ 100 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਅੱਜ ਆਮ ਖਾਸ ਬਾਗ ਵਿਖੇ ਆਯੋਜਿਤ ਸਿੱਖਿਆ ਸੰਵਾਦ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਨਿਗਰਾਨੀ ਹੇਠ ਆਯੋਜਿਤ ਇਸ ਵਿਸ਼ੇਸ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਅਤੇ ਸ਼੍ਰੀ ਗੈਰੀ ਬੜਿੰਗ ਵੱਲੋਂ ਕੀਤੇ ਇਸ ਵਿਸ਼ੇਸ਼ ਉਪਰਾਲੇ ਲਈ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਕ੍ਰਾਂਤੀਕਾਰੀ ਉਪਲਬਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਯੁੱਧ ਨਸਿ਼ਆਂ ਵਿਰੁਧ ਮੁਹਿੰਮ ਨੂੰ ਜਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸ਼ਾਨਦਾਰ ਕੰਮ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰੀ ਸਿੱਖਿਆ ਦਿਵਸ ਦੇ ਮੌਕੇ ਤੇ ਅਗਾਂਹਵਧੂ ਅਧਿਆਪਕਾਂ ਦਾ ਸਨਮਾਨ, ਵਿੱਦਿਆ ਦੇ ਖੇਤਰ ਵਿੱਚ ਗਿਆਨ ਦਾ ਚਾਨਣ ਫੈਲਾ ਰਹੇ ਸਾਡੇ ਅਧਿਆਪਕਾਂ ਦੀ ਹੱਲਾਸ਼ੇਰੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਛੁਪੇ ਹੁਨਰ ਨੂੰ ਤਰਾਸ਼ਣ ਲਈ ਬਿਜਨਸ ਕਲਾਸ ਦਾ ਵਿਸ਼ਾ ਲਾਜ਼ਮੀ ਕੀਤਾ ਹੈ ਜੋ ਕਿ ਆਪਣੇ ਆਪ ਵਿੱਚ ਵਿਲੱਖਣ ਪ੍ਰਾਪਤੀ ਹੈ।

ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਉਹ ਆਪਣੇ ਜਿ਼ਲ੍ਹੇ ਦੇ ਅਨੁਭਵੀ ਤੇ ਤਜਰਬੇਕਾਰ ਅਧਿਆਪਕਾਂ ਦੇ ਹੁਨਰ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੁੰਦੇ ਸਨ ਅਤੇ ਇਸੇ ਉਦੇਸ਼ ਦੀ ਪੂਰਤੀ ਲਈ ਹੀ ਸਿੱਖਿਆ ਸੰਵਾਦ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਜਦੋਂ ਉਨ੍ਹਾਂ ਨੂੰ ਸਕੂਲਾਂ ਦੇ ਅਧਿਆਪਕਾਂ ਨਾਲ ਨੇੜਿਓਂ ਮਿਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਾਡੇ ਅਧਿਆਪਕ ਵਿਲੱਖਣ ਸ਼ਖਸੀਅਤ ਰੱਖਦੇ ਹਨ ਅਤੇ ਗਿਆਨ ਦਾ ਚਾਨਣ ਫੈਲਾਉਣ ਲਈ ਆਪਣੇ ਵਿਦਿਆਰਥੀਆਂ ਨੂੰ ਨਿਰਧਾਰਤ ਸਕੂਲ ਸਮੇਂ ਤੋ. ਵੀ ਵੱਧ ਸਮਾਂ ਦੇ ਰਹੇ ਹਨ ਤਾਂ ਜੋ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓ.ਐਸ.ਡੀ ਸ਼੍ਰੀ ਗੁਲਸ਼ਨ ਛਾਬੜਾ ਨੇ ਵੀ ਵਿਧਾਇਕ ਗੈਰੀ ਬੜਿੰਗ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਉਦਮਾਂ ਨੂੰ ਸਮੇਂ ਦੀ ਅਹਿਮ ਲੋੜ ਦੱਸਿਆ। ਸ਼੍ਰੀ ਛਾਬੜਾ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਮਹੱਤਵਪੂਰਨ ਉਪਰਾਲੇ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਐਸ.ਪੀ ਸ਼ੁਭਮ ਅਗਰਵਾਲ, ਜਿ਼ਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਤੋ਼ ਇਲਾਵਾ ਸਾਂਝੀ ਸਿੱਖਿਆ ਦੇ ਅਹੁਦੇਦਾਰ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Lakhbir Singh Rai , Rupinder Singh Happy , Manish Sisodia , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD