Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਦੁਬਈ ਤੋਂ ਨਿਤੇਸ਼ ਚੋਪੜਾ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਮੋਹਾਲੀ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 11 Nov 2025

Last updated on: Nov 12, 2025, 14:55 IST

ਮੋਹਾਲੀ ਨਾਲ ਸਬੰਧਿਤ 32 ਸਾਲਾ ਨਿਤੇਸ਼ ਚੋਪੜਾ ਪੁੱਤਰ ਸੁਰੇਸ਼ ਕੁਮਾਰ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਨਿਤੇਸ਼ ਚੋਪੜਾ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ  ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 7 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਬੀਤੀ 27 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਵੱਲੋਂ ਮ੍ਰਿਤਕ ਦੀ ਕੰਪਨੀ ਦੇ ਮੈਨੇਜਰ ਸਿਮਰਜੀਤ ਸਿੰਘ ਨੂੰ ਨਾਲ ਲੈ ਕੇ ਦੁਬਈ ਅੰਦਰਲੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਸੀ ਅਤੇ ਜਦ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। 

ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਨਿਤੇਸ਼ ਚੋਪੜਾ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਤੇ ਆਇਆ ਸਾਰਾ ਖਰਚ ਉਸਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਮੋਹਾਲੀ ਜਿਲ੍ਹੇ ਦੀ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਨਿਤੇਸ਼ ਚੋਪੜਾ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 425 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਤਾਇਆ ਅਨਿਲ ਕੁਮਾਰ,ਭਰਾ ਨਿਮੰਤ ਚੋਪੜਾ ਤੇ ਵਿਜੇ ਕੁਮਾਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD