Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

ਧਾਰਮਿਕ ਸ਼ਖਸੀਅਤ ਬਾਬਾ ਲੱਖਾ ਸਿੰਘ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕੀਤੀ ਮੀਟਿੰਗ ਵਿੱਚ ਸਿ਼ਰਕਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Deepak Bali, Rupinder Singh Happy, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 11 Nov 2025

Last updated on: Nov 12, 2025, 15:01 IST

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਪੱਧਰ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਧਾਰਮਿਕ ਸ਼ਖਸੀਅਤ ਬਾਬਾ ਲੱਖਾ ਸਿੰਘ (ਨਾਨਕਸਰ ਸੰਪਰਦਾ) ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਗੁਪਤਾ, ਐਸ.ਪੀ ਰਾਕੇਸ਼ ਕੁਮਾਰ ਯਾਦਵ, ਐਸ.ਡੀ.ਐਮ ਚੇਤਨ ਬੰਗੜ ਤੇ ਹਰਵੀਰ ਕੌਰ ਨੇ ਵੀ ਸਿ਼ਰਕਤ ਕੀਤੀ।

ਇਸ ਮੌਕੇ ਸ਼੍ਰੀ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਵਿੱਚ 4 ਅਲੌਕਿਕ ਨਗਰ ਕੀਰਤਨ ਵੀ ਸਜਾਏ ਜਾਣਗੇ। ਜਿਨ੍ਹਾਂ ਵਿੱਚੋ਼ ਇੱਕ ਨਗਰ ਕੀਰਤਨ 21 ਨਵੰਬਰ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇਗਾ। 

ਉਨ੍ਹਾਂ ਕਿਹਾ ਕਿ ਰਾਤ ਦੇ ਠਹਿਰਾਓ ਤੋਂ ਬਾਅਦ ਅਗਲੇ ਦਿਨ ਭਾਵ 22 ਨਵੰਬਰ ਨੂੰ ਸਵੇਰ ਸਮੇਂ ਨਗਰ ਕੀਰਤਨ ਦੀ ਰਵਾਨਗੀ ਮੋਰਿੰਡਾ, ਚਮਕੌਰ ਸਾਹਿਬ ਹੁੰਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਲਈ ਹੋਵੇਗੀ। ਉਨ੍ਹਾਂ ਨੇ ਜਿ਼ਲ੍ਹੇ ਵਿੱਚ ਪ੍ਰਸਾ਼ਸਨਿਕ ਪੱਧਰ ਤੇ ਹੋ ਰਹੀਆਂ ਤਿਆਰੀਆਂ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਹੋਰ ਸੰਗਤਾਂ ਨੂੰ ਵੀ ਵਧ ਚੜ੍ਹ ਕੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਬਾਬਾ ਲੱਖਾ ਸਿੰਘ (ਨਾਨਕਸਰ ਸੰਪਰਦਾ) ਨੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈਂਦੇ ਹੋਏ ਸਰਬ ਸਾਂਝੀਵਾਲਤਾ ਦੇ ਸੁਨੇਹੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੱੁਚੀ ਮਾਨਵਤਾ ਦੀ ਭਲਾਈ ਲਈ ਸ਼ਹਾਦਤ ਦਿੱਤੀ ਜਿਸ ਤੋਂ ਨਿਰੰਤਰ ਸੇਧ ਲੈਂਦੇ ਰਹਿਣ ਦੀ ਲੋੜ ਹੈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਸੰਗਤਾਂ ਦੀ ਸਹੂਲਤ ਲਈ ਹਰੇਕ ਪ੍ਰਬੰਧ ਯਕੀਨੀ ਬਣਾਏ ਜਾਣ ਦਾ ਵਿਸ਼ਵਾਸ ਦਿਵਾਇਆ। ਮੀਟਿੰਗ ਦੌਰਾਨ ਸਮੂਹ ਉਪ ਮੰਡਲ ਮੈਜਿਸਟਰੇਟ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Deepak Bali , Rupinder Singh Happy , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD