Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਅਤੇ ਸਰਫਰਾਜ਼ ਆਲਮ ਨੇ ਕੀਤੀ ਝੋਨੇ ਦੀ ਪਰਾਲੀ ਜਲਾਉਣ ਸਬੰਧੀ ਚੈਕਿੰਗ

ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

T Benith, DC Barnala, Deputy Commissioner Barnala, Barnala, Sarfaraz Aalam

Web Admin

Web Admin

5 Dariya News

ਬਰਨਾਲਾ , 11 Nov 2025

Last updated on: Nov 12, 2025, 15:44 IST

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਅਤੇ ਐੱਸ ਐਸ ਪੀ ਸ਼੍ਰੀ ਸਰਫਰਾਜ਼ ਆਲਮ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਜਲਾਉਣ ਸਬੰਧੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਅਤੇ ਐੱਸ ਐਸ ਪੀ ਨੇ ਭਦੌੜ, ਸ਼ਹਿਣਾ ਅਤੇ ਤਪਾ ਆਦਿ ਪਿੰਡਾਂ ਦਾ ਦੌਰਾ ਕੀਤਾ। 

ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਜਿਹੜੇ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਜਾਂ ਤਾਂ ਆਪਣੇ ਖੇਤਾਂ ਵਿਚ ਕਰ ਰਹੇ ਹਨ ਜਾਂ ਉਸ ਦੀਆਂ ਗੱਠਾਂ ਬਣਾ ਕੇ ਸੰਭਾਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਜੋ ਵੀ ਕਿਸਾਨ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਉਹਨਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਦੇ ਖੇਤਾਂ 'ਚ ਪਰਾਲੀ ਮੱਚੀ ਹੋਈ ਪਾਈ ਜਾਂਦੀ ਹੈ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ 'ਚ ਲਾਲ ਇੰਦਰਾਜ਼ ਕੀਤੇ ਜਾਣਗੇ। ਐੱਸਐਸਪੀ ਸ਼੍ਰੀ ਸਰਫਰਾਜ਼ ਆਲਮ ਨੇ ਪੁਲਿਸ ਕਰਮਚਾਰੀਆਂ ਨੂੰ ਹੁਕਮ ਦਿੱਤਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

 

Tags: T Benith , DC Barnala , Deputy Commissioner Barnala , Barnala , Sarfaraz Aalam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD