Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗੁਰਲਾਲ ਘਨੌਰ ਨੇ ਮਿਸ਼ਨ ਚੜ੍ਹਦੀਕਲਾ ਤਹਿਤ ਹਲਕਾ ਘਨੌਰ ਦੇ 2113 ਲਾਭਪਾਤਰੀਆਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦੇ ਦਸਤਾਵੇਜ ਸੌਂਪੇ

ਘੱਗਰ ਦੀ ਮਾਰ ਹੇਠ ਆਏ ਖੇਤਾਂ 'ਚੋਂ ਮਿੱਟੀ ਚੁਕਵਾਉਣ ਲਈ 'ਜਿਸਦਾ ਖੇਤ, ਉਸਦੀ ਰੇਤ' ਸਕੀਮ ਦਾ ਲਾਭ ਲੈਣ ਕਿਸਾਨ-ਗੁਰਲਾਲ ਘਨੌਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ , 11 Nov 2025

Last updated on: Nov 12, 2025, 16:02 IST

ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਟਿਵਾਣਾ, ਤਾਜਲਪੁਰ, ਮਾੜੂ, ਸਰਾਲਾ ਕਲਾਂ, ਸਰਾਲਾ ਖੁਰਦ, ਕਮਾਲਪੁਰ, ਕਪੂਰੀ, ਰਾਮਪੁਰ, ਹਰਪਾਲਾਂ, ਲੋਹਸਿੰਬਲੀ ਅਤੇ ਜਮੀਤਗੜ੍ਹ ਵਿੱਚ 3478 ਏਕੜ ਰਕਬੇ ਦੇ ਖਰਾਬੇ ਦੇ ਮੁਆਵਜ਼ੇ ਦੀ ਸਹਾਇਤਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪੁਆਏ ਜਾਣ ਬਾਰੇ ਦਸਤਾਵੇਜ ਸੌਂਪੇ। ਇਸ ਮੌਕੇ ਵਿਧਾਇਕ ਗੁਰਲਾਲ ਨੇ ਕਿਹਾ ਕਿ ਘੱਗਰ ਦੀ ਸਮੱਸਿਆ ਸਦੀਆਂ ਤੋਂ ਚੱਲੀ ਆ ਰਹੀ ਹੈ ਪਰੰਤੂ ਇਸ ਦਾ ਪੱਕਾ ਹੱਲ ਨਹੀਂ ਹੋ ਸਕਿਆ, ਕਿਉਂਕਿ ਇਸ ਦਾ ਕਾਰਨ ਹੈ ਕਿ ਇਸ ਦਾ ਰਕਬਾ ਘਟ ਗਿਆ ਹੈ ਪਰੰਤੂ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਦਾ ਧਿਆਨ ਨਹੀਂ ਦਿੱਤਾ। 

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਜਿਸ ਦਾ ਖੇਤ ਉਸਦੀ ਰੇਤ' ਤਹਿਤ ਕਿਸਾਨਾਂ ਨੂੰ ਖੁੱਲ੍ਹ ਦਿੱਤੀ ਹੈ ਕਿ ਉਹ ਘੱਗਰ 'ਚ ਆਈ ਜਮੀਨ ਤੋਂ ਮਿੱਟੀ ਪੁੱਟ ਸਕਦਾ ਹੈ। ਉਨ੍ਹਾਂ ਕਿਹਾ ਕਿ ਕਪੂਰੀ ਵਾਲੀ ਨਹਿਰ 'ਚ ਪਿੰਡ ਦੜਬਾ ਨੇੜੇ 10 ਕਿਲੋਮੀਟਰ ਤੱਕ ਪਾਣੀ ਚਲਦਾ ਕਰਨ ਲਈ ਕਿਸਾਨ ਆਪਣੀ ਸਹਿਮਤੀ ਦੇਣ ਤੇ ਅਗਲੀ ਫ਼ਸਲ ਨੂੰ ਇਸ ਨਹਿਰ ਦਾ ਪਾਣੀ ਲੱਗਦਾ ਕਰ ਦਿੱਤਾ ਜਾਵੇਗਾ।

ਗੁਰਲਾਲ ਘਨੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਲ ਵਿੱਚ ਕਿਸਾਨਾਂ ਤੇ ਪੰਜਾਬ ਦੇ ਹਿਤਾਇਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦੇਣ ਸਮੇਤ ਕਿਸਾਨਾਂ ਨੂੰ ਕਣਕ ਦਾ ਬੀਜ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸਾਰੀ ਰਾਸ਼ੀ ਬਿਨ੍ਹਾਂ ਕਿਸੇ ਸਿਫ਼ਾਰਸ਼ ਤੋਂ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਿੱਚ ਸੂਬੇ ਦੇ ਲੋਕਾਂ ਦੀ ਬਾਂਹ ਫੜੀ ਅਤੇ ਬਾਅਦ ਵਿੱਚ ਮੁਆਵਜ਼ਾ ਰਾਸ਼ੀ ਤੇ ਹੋਰ ਸਹਾਇਤਾ ਦੇਣ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਦੇ ਸਾਰੇ ਮੰਤਰੀ, ਵਿਧਾਇਕ ਤੇ ਅਹੁਦੇਦਾਰਾਂ ਸਮੇਤ ਅਧਿਕਾਰੀ, ਕਰਮਚਾਰੀ ਹਰ ਵੇਲੇ ਹੜ੍ਹਾਂ ਦੌਰਾਨ ਲੋਕਾਂ ਵਿੱਚ ਵਿਚਰੇ ਤੇ ਲੋਕਾਂ ਦੇ ਨਾਲ ਖੜ੍ਹੇ ਰਹੇ। 

ਇਸ ਦੌਰਾਨ ਵੱਡੀ ਗਿਣਤੀ ਇਲਾਕੇ ਦੇ ਕਿਸਾਨ, ਅਹੁਦੇਦਾਰ, ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ। ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਦੀ ਸਮੇਂ ਸਿਰ ਬਾਂਹ ਫੜਨ ਅਤੇ ਪਹਿਲਾਂ ਨਾਲੋਂ ਜ਼ਿਆਦਾ ਮੁਆਵਜ਼ਾ ਰਾਸ਼ੀ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਪੁਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD