Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਹੁਣ ਤੱਕ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ, ਫ਼ਸਲ ਖ਼ਰਾਬੇ ਸਣੇ ਹਰ ਕਿਸਮ ਦੇ ਨੁਕਸਾਨ ਲਈ ਦਿੱਤਾ ਮੁਆਵਜ਼ਾ

Jagdeep Singh, Jagdeep Singh Kaka Brar, Kaka Brar, AAP, Aam Aadmi Party, Aam Aadmi Party Punjab, AAP Punjab, Ranbir Singh Bhullar, Rajneesh Kumar Dahiya, Fauja Singh Sarari, Mission Chardi Kala

Web Admin

Web Admin

5 Dariya News

ਚੰਡੀਗੜ੍ਹ , 12 Nov 2025

Last updated on: Nov 13, 2025, 10:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ ਨੂੰ ਹੋਏ ਨੁਕਸਾਨ ਅਤੇ ਫ਼ਸਲ ਖ਼ਰਾਬੇ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ਾ ਦੇ ਦਿੱਤਾ ਗਿਆ ਹੈ। ਰਾਹਤ ਵੰਡ ਦੇ ਤੀਜੇ ਪੜਾਅ ਦੇ ਲਗਾਤਾਰ ਦੂਜੇ ਦਿਨ ਅੱਜ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਲੋਕਾਂ ਤੱਕ ਨਿਰੰਤਰ ਪਹੁੰਚ  ਜਾਰੀ ਰੱਖਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵੰਡੀ। 

ਜ਼ਿਕਰਯੋਗ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਅੰਮ੍ਰਿਤਸਰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਮਾਨਸਾ, ਸੰਗਰੂਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਵਿੱਚ ਲਗਭਗ 70 ਥਾਵਾਂ 'ਤੇ ਰਾਹਤ ਵੰਡ ਸਮਾਗਮ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ), ਰਜਨੀਸ਼ ਦਹੀਆ (ਵਿਧਾਇਕ ਫਿਰੋਜ਼ਪੁਰ ਦਿਹਾਤੀ), ਨਰੇਸ਼ ਕਟਾਰੀਆ (ਵਿਧਾਇਕ ਜ਼ੀਰਾ) ਅਤੇ ਫੌਜਾ ਸਿੰਘ ਸਰਾਰੀ (ਵਿਧਾਇਕ ਗੁਰੂਹਰਸਹਾਏ) ਨੇ ਵੱਖ-ਵੱਖ ਸਮਾਗਮਾਂ ਦੌਰਾਨ ਲਗਭਗ 3,000 ਕਿਸਾਨਾਂ ਨੂੰ 16.68 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਿੰਡ ਸ਼ਾਹਪੁਰ ਗੋਰਾਇਆ, ਭਗਤਾਣਾ ਤੁਲੀਆਂ, ਅਗਵਾਨ, ਸ਼ਕਰੀ ਅਤੇ ਮਛਰਾਲਾ ਦੇ 935 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 3.71 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ।

ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹੜ੍ਹਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਲਈ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਥਾਂਦੇਵਾਲਾ, ਉਦੇਕਰਨ ਅਤੇ ਵੰਗਲ ਦੇ 270 ਲਾਭਪਾਤਰੀਆਂ ਨੂੰ ਪਿੰਡ ਥਾਂਦੇਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਮਨਜ਼ੂਰੀ ਪੱਤਰ ਵੰਡੇ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਆਲਮ ਖਾਨਵਾਲਾ, ਸ਼ੇਰਪੁਰ ਡੋਗਰਾ ਅਤੇ ਪੱਸਣ ਕਦੀਮ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਮੁਆਵਜ਼ਾ ਵੰਡਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਲੋਪੋਕੇ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਤੂਤ, ਮੋਤਲਾ, ਜੈ ਰਾਮ ਕੋਟ ਅਤੇ ਭੱਗੂਪੁਰ ਬੇਟ ਵਿਖੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਐਸ.ਡੀ.ਐਮ. ਲੋਪੋਕੇ ਸੰਜੀਵ ਸ਼ਰਮਾ ਨੇ ਕਰੀਬ 26 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ। ਉਨ੍ਹਾਂ ਦੱਸਿਆ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ "ਜਿਸਦਾ ਖੇਤ, ਉਸਦੀ ਰੇਤ" ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਪੂਰਾ ਅਤੇ ਸਮੇਂ ਸਿਰ ਮੁਆਵਜ਼ਾ ਮਿਲੇ।

 

Tags: Jagdeep Singh , Jagdeep Singh Kaka Brar , Kaka Brar , AAP , Aam Aadmi Party , Aam Aadmi Party Punjab , AAP Punjab , Ranbir Singh Bhullar , Rajneesh Kumar Dahiya , Fauja Singh Sarari , Mission Chardi Kala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD