Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਿਸਾਨਾਂ ਦੇ ਮੋਢੇ ਨਾਲ ਪੂਰੀ ਤਰ੍ਹਾਂ ਮੋਢਾ ਜੋੜ ਕੇ ਖੜ੍ਹੀ ਮਾਨ ਸਰਕਾਰ : ਗੁਰਲਾਲ ਘਨੌਰ

ਪਿੰਡ ਚੱਪੜ ਵਿਖੇ 1. 2 ਕਰੋੜ ਰੁਪਏ ਦੀ ਲਾਗਤ ਵਾਲੇ ਸ਼ੈੱਡ ਨਿਰਮਾਣ ਦਾ ਨੀਂਹ ਪੱਥਰ ਰੱਖਿਆ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ , 12 Nov 2025

Last updated on: Nov 13, 2025, 11:18 IST

ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਸ. ਗੁਰਲਾਲ ਘਨੌਰ ਨੇ ਅੱਜ ਪਿੰਡ ਚੱਪੜ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਤੇ 75 ਫੁੱਟ ਚੌੜਾ ਹੋਵੇਗਾ, ਜੋ ਖਰੀਦ ਮੌਸਮ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।

ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹਲਕੇ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸੂਬੇ ਦੀ ਹਰ ਮੰਡੀ ਨੂੰ ਆਧੁਨਿਕ ਸਹੂਲਤਾਂ ਨਾਲ ਸਜਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੀ ਖਰੀਦ-ਫ਼ਰੋਖ਼ਤ ਦੌਰਾਨ ਕਿਸੇ ਕਿਸਮ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕਿਸਾਨਾਂ ਦੇ ਹਿੱਤਾਂ ਦੀ ਰੱਖਿਆ, ਫਸਲ ਦੀ ਵਾਜ਼ਬ ਕੀਮਤ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਇਹ ਸ਼ੈੱਡ ਬਣਨ ਨਾਲ ਅਨਾਜ ਮੰਡੀ ਚੱਪੜ ਵਿੱਚ ਮੌਸਮੀ ਤਬਦੀਲੀਆਂ ਜਿਵੇਂ ਤੇਜ਼ ਮੀਂਹ ਜਾਂ ਧੁੱਪ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਫਸਲ ਸੁਰੱਖਿਅਤ ਰਹੇਗੀ। ਇਸ ਨਾਲ ਮੰਡੀ ਦਾ ਕੰਮਕਾਜ ਵੀ ਹੋਰ ਸੁਚਾਰੂ ਅਤੇ ਪ੍ਰਬੰਧਿਤ ਢੰਗ ਨਾਲ ਚੱਲੇਗਾ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਹਰ ਹਲਕੇ ਵਿੱਚ ਜਨਹਿੱਤ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ। 

ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਤਾਮੀਰ ਨਾਲ ਕਿਸਾਨਾਂ, ਮਜਦੂਰਾਂ ਅਤੇ ਆਮ ਜਨਤਾ ਨੂੰ ਮੰਡੀ ਵਿੱਚ ਆਉਣ-ਜਾਣ ਦੀ ਸੁਵਿਧਾ ਹੋਵੇਗੀ ਅਤੇ ਅਨਾਜ ਦੀ ਖਰੀਦ ਪ੍ਰਕਿਰਿਆ ਵੀ ਹੋਰ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ।

ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਦਾਅਵਾ ਕੀਤਾ ਕਿ ਚੱਪੜ ਅਨਾਜ ਮੰਡੀ ਵਿਖੇ ਨਿਰਮਾਣ ਅਧੀਨ ਸ਼ੈੱਡ ਦਾ ਕੰਮ ਜਲਦੀ ਮੁਕੰਮਲ ਕਰਕੇ ਕਿਸਾਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ।ਇਸ ਮੌਕੇ ਪਿੰਡ ਵਾਸੀਆਂ ਅਤੇ ਮੰਡੀ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਨਵਾਂ ਭਰੋਸਾ ਤੇ ਉਤਸ਼ਾਹ ਪੈਦਾ ਹੋਇਆ ਹੈ।

ਇਸ ਮੌਕੇ ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਹਰਪ੍ਰੀਤ ਹੈਪੀ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ, ਗੁਰਪ੍ਰੀਤ, ਦਮਨਪ੍ਰੀਤ ਸਰਪੰਚ ਖੇੜੀ, ਚਮਕੌਰ ਸਿੰਘ, ਮਾਰਕੀਟ ਕਮੇਟੀਆਂ ਦੇ ਅਹੁਦੇਦਾਰ, ਮੈਂਬਰ, ਸਬੰਧਤ ਵਿਭਾਗ ਦੇ ਅਧਿਕਾਰੀ,ਕਿਸਾਨ, ਪੰਚ, ਸਰਪੰਚ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD