Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਕਿਹਾ! ਹੁਣ ਟਿਊਬਵੈਲ ਦੀ ਸਪਲਾਈ ਰਾਹੀਂ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 12 Nov 2025

Last updated on: Nov 13, 2025, 11:30 IST

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 94 ਅਧੀਨ ਸਰੂਪ ਨਗਰ, ਸਲੇਮ ਟਾਬਰੀ ਵਿਖੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਪ੍ਰਤਿਨਿਧੀ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ ਖੁਰਾਨਾ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਸਰੂਪ ਨਗਰ, ਸਲੇਮ ਟਾਬਰੀ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁ਼ਰੂ ਕਰ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਨਵੇਂ ਟਿਊਬਵੈਲ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਸੀ। ਉਨ੍ਹਾਂ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੂੰਦ-ਬੂੰਦ ਪਾਣੀ ਨੂੰ ਤਰਸ ਰਹੇ ਸਨ ਅਤੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਦਾ ਵੱਡਾ ਦੁੱਖ ਕੱਟਿਆ ਗਿਆ ਹੈ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD