Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ (25.72 ਕਿ.ਮੀ.) ਨੂੰ ਮਨਜ਼ੂਰੀ : ਰਵਨੀਤ ਸਿੰਘ ਬਿੱਟੂ

ਰੇਲਵੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜ਼ਮੀਨ ਦੀ ਤੁਰੰਤ ਅਧਿਗ੍ਰਹਿ ਲਈ ਪੱਤਰ ਲਿਖਿਆ

Ravneet Singh Bittu, Bharatiya Janata Party, BJP

Web Admin

Web Admin

5 Dariya News

ਚੰਡੀਗੜ੍ਹ , 12 Nov 2025

Last updated on: Nov 13, 2025, 12:13 IST

ਰੇਲ ਮੰਤਰਾਲੇ ਨੇ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਕੁੱਲ 25.72 ਕਿ.ਮੀ. ਲੰਬਾ ਹੋਵੇਗਾ ਅਤੇ ਇਸ ਦੀ ਅਨੁਮਾਨਿਤ ਲਾਗਤ ₹764.19 ਕਰੋੜ ਹੈ, ਜਿਸ ਵਿੱਚੋਂ ₹166 ਕਰੋੜ ਜ਼ਮੀਨ ਅਧਿਗ੍ਰਹਿ ਲਈ ਹੋਣਗੇ ਜੋ ਰੇਲਵੇ ਵੱਲੋਂ ਭਰੇ ਜਾਣਗੇ। ਅੱਜ ਮੀਡੀਆ ਬ੍ਰੀਫਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਰਵਨੀਤ ਸਿੰਘ ਬਿੱਟੂ, ਕੇਂਦਰੀ ਰੇਲਵੇ ਰਾਜ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਰਣਨੀਤਕ ਅਤੇ ਆਰਥਿਕ ਦੋਹਾਂ ਪੱਖੋਂ ਬਹੁਤ ਮਹੱਤਵਪੂਰਨ ਹੈ। 

ਇਸ ਨਾਲ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚਕਾਰ ਦਾ ਫਾਸਲਾ 196 ਕਿ.ਮੀ. ਤੋਂ ਘਟ ਕੇ ਲਗਭਗ 100 ਕਿ.ਮੀ. ਰਹਿ ਜਾਵੇਗਾ, ਜਦਕਿ ਜੰਮੂ–ਫਿਰੋਜ਼ਪੁਰ–ਫਾਜ਼ਿਲਕਾ–ਮੁੰਬਈ ਕਾਰਿਡੋਰ 236 ਕਿ.ਮੀ. ਘੱਟ ਹੋ ਜਾਵੇਗਾ। ਇਹ ਪ੍ਰੋਜੈਕਟ ਮਾਲਵਾ ਅਤੇ ਮਾਝਾ ਖੇਤਰਾਂ ਵਿਚਕਾਰ ਇਕ ਮਹੱਤਵਪੂਰਨ ਕੜੀ ਸਾਬਤ ਹੋਵੇਗਾ, ਜਿਸ ਨਾਲ ਖੇਤਰੀ ਆਵਾਜਾਈ ਅਤੇ ਲੌਜਿਸਟਿਕ ਦੱਖਲਦਾਰੀ ਵਿਚ ਸੁਧਾਰ ਆਏਗਾ।

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ, ਅਤੇ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਜੀ ਦਾ ਧੰਨਵਾਦ ਕਰਦਿਆਂ ਬਿੱਟੂ ਨੇ ਕਿਹਾ ਕਿ ਇਹ ਪੰਜਾਬ ਲਈ ਇਕ ਇਤਿਹਾਸਕ ਤੋਹਫ਼ਾ ਹੈ। ਨਵੀਂ ਰੇਲ ਲਾਈਨ ਜਲੰਧਰ–ਫਿਰੋਜ਼ਪੁਰ ਅਤੇ ਪੱਟੀ–ਖੇਮਕਰਣ ਰੂਟਾਂ ਨੂੰ ਜੋੜੇਗੀ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇਕ ਸਿੱਧਾ ਅਤੇ ਵਿਕਲਪੀ ਸੰਪਰਕ ਸਥਾਪਤ ਹੋਵੇਗਾ। 

ਇਹ ਰੂਟ ਰਣਨੀਤਕ ਰੱਖਿਆ ਮਹੱਤਤਾ ਵਾਲੇ ਖੇਤਰਾਂ ਰਾਹੀਂ ਲੰਘਦਾ ਹੈ, ਜਿਸ ਨਾਲ ਫੌਜੀ ਜਵਾਨਾਂ, ਸਾਮੱਗਰੀ ਅਤੇ ਸਪਲਾਈਜ਼ ਦੀ ਤੇਜ਼ ਗਤੀ ਨਾਲ ਆਵਾਜਾਈ ਸੰਭਵ ਹੋਵੇਗੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰਣਨੀਤਕ ਲਾਭਾਂ ਤੋਂ ਇਲਾਵਾ, ਇਸ ਪ੍ਰੋਜੈਕਟ ਨਾਲ ਵੱਡੇ ਪੱਧਰ ’ਤੇ ਸਮਾਜਿਕ ਅਤੇ ਆਰਥਿਕ ਫਾਇਦੇ ਹੋਣਗੇ। ਇਸ ਨਾਲ ਲਗਭਗ 10 ਲੱਖ ਲੋਕਾਂ ਨੂੰ ਸਿੱਧਾ ਅਤੇ ਅਪਰੋਕਸ਼ ਤੌਰ ’ਤੇ ਲਾਭ ਹੋਵੇਗਾ ਅਤੇ ਲਗਭਗ 2.5 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। 

ਇਹ ਰੇਲ ਲਾਈਨ ਹਰ ਰੋਜ਼ 2,500 ਤੋਂ 3,500 ਯਾਤਰੀਆਂ ਲਈ ਸੁਵਿਧਾ ਪ੍ਰਦਾਨ ਕਰੇਗੀ, ਜਿਸ ਨਾਲ ਖ਼ਾਸ ਤੌਰ ’ਤੇ ਵਿਦਿਆਰਥੀ, ਕਰਮਚਾਰੀ ਅਤੇ ਪਿੰਡਾਂ ਦੇ ਮਰੀਜ਼ ਲਾਭਾਨਵਿਤ ਹੋਣਗੇ। ਇਹ ਰੇਲ ਲਿੰਕ ਵਪਾਰ ਅਤੇ ਉਦਯੋਗੀ ਵਿਕਾਸ ਨੂੰ ਤੀਵਰ ਕਰੇਗਾ, ਮਾਲ ਆਵਾਜਾਈ ਦੇ ਖਰਚੇ ਘਟਾਏਗਾ ਅਤੇ ਖੇਤੀਬਾੜੀ ਬਾਜ਼ਾਰਾਂ ਤੱਕ ਪਹੁੰਚ ਸੁਗਮ ਬਣਾਵੇਗਾ। 

ਇਸ ਨਾਲ ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਵਧੇਗਾ। ਨਵੀਂ ਰੇਲ ਲਾਈਨ ਅੰਮ੍ਰਿਤਸਰ, ਜੋ ਕਿ ਵਪਾਰਕ, ਸਿੱਖਿਆਕ ਅਤੇ ਧਾਰਮਿਕ ਕੇਂਦਰ ਹੈ ਅਤੇ ਹਰ ਰੋਜ਼ ਇਕ ਲੱਖ ਤੋਂ ਵੱਧ ਸੈਲਾਨੀ ਆਉਂਦੇ ਹਨ, ਨੂੰ ਫਿਰੋਜ਼ਪੁਰ ਨਾਲ ਤੇਜ਼ ਅਤੇ ਮਜ਼ਬੂਤ ਸੰਪਰਕ ਪ੍ਰਦਾਨ ਕਰੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਨਵਾਂ ਰੂਟ ਵੰਡ ਦੇ ਸਮੇਂ ਖੋਈ ਹੋਈ ਇਤਿਹਾਸਕ ਲਾਈਨ ਨੂੰ ਦੁਬਾਰਾ ਜਗਾਏਗਾ, ਜਿਸ ਨਾਲ ਫਿਰੋਜ਼ਪੁਰ–ਖੇਮਕਰਣ ਦਾ ਫਾਸਲਾ 294 ਕਿ.ਮੀ. ਤੋਂ ਘਟ ਕੇ 110 ਕਿ.ਮੀ. ਰਹਿ ਜਾਵੇਗਾ।

ਡੀ.ਆਰ.ਐਮ. ਅੰਬਾਲਾ ਸ਼੍ਰੀ ਵਿਨੋਦ ਭਾਟੀਆ, ਸੀ. ਪੀ.ਐਮ./ਨਿਰਮਾਣ ਸ਼੍ਰੀ ਅਜੈ ਵਰਸ਼ਨੈ, ਸੀ. ਪੀ.ਐਮ./ਆਰ.ਐਲ.ਡੀ. ਏ. ਸ਼੍ਰੀ ਬਲਬੀਰ ਸਿੰਘ, ਏ.ਡੀ.ਆਰ.ਐਮ./ਫਿਰੋਜ਼ਪੁਰ ਸ਼੍ਰੀ ਨਿਤਿਨ ਗਰਗ ਅਤੇ ਸ਼੍ਰੀ ਧਨੰਜੇ ਸਿੰਘ, ਈ.ਡੀ.ਪੀ.ਜੀ./ਰੇਲ ਰਾਜ ਮੰਤਰੀ ਵੀ ਅਉਥੇ ਮੌਜੂਦ ਸਨ।

 

Tags: Ravneet Singh Bittu , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD