Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸਟੇਡੀਅਮ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 12 Nov 2025

Last updated on: Nov 13, 2025, 12:38 IST

ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ ਨੇ ਅੱਜ ਬਾਬਾ ਕਾਲਾ ਮਹਿਰ  ਸਟੇਡੀਅਮ 'ਚ 'ਹਿੰਦ ਦੀ ਚਾਦਰ' ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਸ਼ੋਅ 14 ਨਵੰਬਰ ਸ਼ਾਮ 5:30 ਤੋਂ 7:30 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ ਨੂੰ ਜਿਵੰਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਦੋਸਤਾਂ ਨਾਲ ਇਹ ਇਤਿਹਾਸਕ ਸ਼ੋਅ 'ਹਿੰਦ ਦੀ ਚਾਦਰ' ਵੇਖਣ ਆਉਣ। 

ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਖ਼ਾਸ ਤੌਰ 'ਤੇ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਿਰਕਤ ਕਰਨਗੇ। 

ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸ਼ਾਮ 5:30 ਵਜੇ ਤੋਂ ਐਂਟਰੀ ਸ਼ੁਰੂ ਸ਼ੁਰੂ ਹੋਵੇਗੀ ਅਤੇ ਪਾਸ ਦੀ ਲੋੜ ਨਹੀਂ ਹੋਵੇਗੀ। ਸਮਾਗਮ ਸਭ ਲਈ ਖੁੱਲ੍ਹਾ ਹੈ। ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪਬਲਿਕ ਲਈ ਪਾਰਕਿੰਗ, ਸੁਰੱਖਿਆ ਅਤੇ ਵਿਵਸਥਾ ਲਈ ਪੂਰੀ ਤਿਆਰੀ ਕੀਤੀ ਗਈ ਹੈ। 

ਇੰਸਪੈਕਸ਼ਨ ਦੌਰਾਨ ਬਰਨਾਲਾ ਦੇ ਉੱਪ ਮੰਡਲ ਮੈਜਿਸਟ੍ਰੇਟ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ਼ਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD