Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਿਰੋਜ਼ਪੁਰ ਪਹੁੰਚੇਗਾ : ਦੀਪਸ਼ਿਖਾ ਸ਼ਰਮਾ

ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 12 Nov 2025

Last updated on: Nov 13, 2025, 12:42 IST

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਧਾਰਮਿਕ ਸਮਾਗਮਾਂ, ਲੰਗਰ, ਟ੍ਰੈਫਿਕ ਸੁਰੱਖਿਆ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌੰਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

ਇਸ ਸਬੰਧ ਵਿੱਚ ਵੱਖ-ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ, ਜਿਨ੍ਹਾਂ ਵਿਚੋਂ ਇੱਕ 20 ਨਵੰਬਰ ਨੂੰ ਫਰੀਦਕੋਟ ਤੋਂ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋ ਕੇ ਫਿਰੋਜ਼ਪੁਰ ਛਾਉਣੀ, ਸ਼ੇਰਸ਼ਾਹ ਵਾਲੀ ਚੌਂਕ, ਸ਼ਹੀਦ ਊਧਮ ਸਿੰਘ ਚੌਂਕ ਅਤੇ ਮੱਲਵਾਲ ਰੋਡ ਰਾਹੀਂ ਗੁਰਦੁਆਰਾ ਜਾਮਨੀ ਸਾਹਿਬ ਬਾਜ਼ੀਦਪੁਰ ਤੱਕ ਪਹੁੰਚੇਗਾ। 

ਇਸ ਤੋਂ ਬਾਅਦ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਰਸਤਿਆਂ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੜਕਾਂ ਦੀ ਮੁਰੰਮਤ, ਸਾਫ਼-ਸਫ਼ਾਈ, ਲਾਈਟਿੰਗ, ਪਾਣੀ ਦੀ ਉਪਲਬਧਤਾ, ਰੂਟ ਪਲਾਨ, ਸੁਰੱਖਿਆ ਅਤੇ ਹੋਰ ਸਹੂਲਤਾਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। 

ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਆਪਣੇ-ਆਪਣੇ ਭਾਗ ਦੀ ਡਿਊਟੀ ਸੇਵਾ ਤੇ ਸ਼ਰਧਾ ਦੀ ਭਾਵਨਾ ਨਾਲ ਨਿਭਾਉਣ। ਉਨ੍ਹਾਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਗਰ ਕੀਰਤਨ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਅਤੇ ਹੋਰ ਸੇਵਾਵਾਂ ਸਬੰਧੀ ਰੈਡ ਕਰੋਸ ਨਾਲ ਤਾਲਮੇਲ ਕਰ ਲੈਣ ਤਾਂ ਜੋ ਜਗ੍ਹਾ ਅਤੇ ਪਾਰਕਿੰਗ ਆਦਿ ਦੀ ਕੋਈ ਸਮੱਸਿਆ ਨਾ ਆਵੇ। 

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਸ ਪਵਿੱਤਰ ਨਗਰ ਕੀਰਤਨ ਵਿੱਚ ਸ਼ਰਧਾ ਨਾਲ ਭਾਗ ਲੈਣ। ਇਸ ਮੌਕੇ ਐਸਡੀਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਸ਼੍ਰੀਮਤੀ ਲਿੰਧਿਆ ਐਲ. ਏਐਨ ਆਈ.ਏ.ਐਸ. (ਯੂ.ਟੀ.), ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀ.ਸੀ.ਐਸ. (ਯੂ.ਟੀ.) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD