Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ

ਦੋ ਆਧੁਨਿਕ ਪਿਸਤੌਲ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 12 Nov 2025

Last updated on: Nov 13, 2025, 13:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ  ਉਜਾਗਰ ਨਗਰ , ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਡੀਐਸਪੀ ਏ.ਜੀ.ਟੀ.ਐਫ. ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਟਾਲਾ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਬਟਾਲਾ ਦੇ 60- ਫੁੱਟੇ ਕਾਦੀਆਂ ਰੋਡ ਦੇ ਟੀ-ਪੁਆਇੰਟ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। 

ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਗੁਰਲਵ ਉਰਫ਼ ਲਵ ਰੰਧਾਵਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ, ਚੋਰੀ-ਠੱਗੀ ਅਤੇ ਮਨੁੱਖੀ ਜਾਨ ਨੂੰ ਖਤਰੇ ਵਿੱਚ ਪਾਉਣ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 342 ਮਿਤੀ 11.11.2025 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD