Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧੂਰੀ ਹਲਕੇ ਦੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਧੂਰੀ ਹਲਕੇ ਦੇ 59 ਪਿੰਡਾਂ ’ਚ 15 ਕਰੋੜ ਰੁਪਏ ਦੀ ਲਾਗਤ ਨਾਲ 369 ਕੰਮ ਹੋਏ ਮੁਕੰਮਲ : ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

Dalvir Singh Dhillon, Rajwant Singh Ghulli, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਧੂਰੀ , 12 Nov 2025

Last updated on: Nov 13, 2025, 13:15 IST

ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ 59 ਪਿੰਡਾਂ ਵਿੱਚ 61 ਕਰੋੜ ਰੁਪਏ ਨਾਲ ਚੱਲ ਰਹੇ ਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਿੰਡਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਸੁਖਚੈਨ ਸਿੰਘ ਵੀ ਮੌਜੂਦ ਸਨ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਧੂਰੀ ਹਲਕੇ ਦੇ 59 ਪਿੰਡਾਂ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ 369 ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ ਤੇ 36 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ 680 ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਂਦੇ ਦਿਨਾਂ ਵਿੱਚ 10 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ। ਪਿੰਡ ਧਾਦਰਾ, ਕੌਲਸੇੜੀ, ਮੀਰਹੇੜੀ, ਹਰਚੰਪੁਰ, ਦੋਹਲਾ, ਮੱਲੂਮਾਜਰਾ, ਦੁਗਨੀ, ਧੂਰਾ, ਧੂਰੀ, ਮਾਨਵਾਲਾ, ਭੁੱਲਰਹੇੜੀ, ਕੰਧਾਰਗੜ੍ਹ, ਸਮੁੰਦਗੜ੍ਹ, ਜੱਖਲਾ, ਬੁਰਜ ਸੇਢਾ, ਮੀਮਸਾ ਜੈਨਪੁਰ, ਬੇਲੇਵਾਲ, ਭਸੌੜ, ਬਨਭੌਰੀ, ਬੱਬਨਪੁਰ, ਕਾਝਲੀ, ਕਾਝਲਾ, ਹਸਨਪੁਰ, ਚੀਮਾ, ਢਢੋਗਲ, ਖੇੜੀ ਜੱਟਾ, ਈਸੜਾ, ਮਾਨਾ, ਸੇਰਪੁਰ, ਸੋਢੀਆ, ਬਮਾਲ, ਬਰੜਵਾਲ,ਬੱਲਮਗੜ੍ਹ, ਬੰਗਾਵਾਲੀ, ਬਟੂਹਾ, ਬੇਨੜਾ, ਭੱਦਲਵੜ, ਭਲਵਾਨ, ਭੋਜੋਵਾਲੀ, ਬੁਗਰਾ, ਬੁਰਜ, ਗੋਹਰਾ, ਦੌਲਤਪੁਰ, ਈਸੀ, ਜਹਾਗੀਰ, ਜਾਤੀਮਾਜਰਾ, ਕਹੇਰੂ, ਕੱਕੜਵਾਲ, ਲੱਡਾ, ਲੋਹਾਰਮਾਜਰਾ ,ਨੱਤ, ਨਾਈਕ ਬਸਤੀ, ਪਲਾਸੌਰ, ਪੇਧਨੀ, ਪੁੰਨਾਵਾਲ, ਰਜਿੰਦਰਪੁਰੀ, ਰਾਜੋਮਾਜਰਾ, ਰਣੀਕੇ, ਰੁਲਦੂ ਸਿੰਘਵਾਲਾ ਦੇ ਸਰਪੰਚਾਂ ਨਾਲ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਤੇਜ਼ੀ ਨਾਲ ਅੱਗੇ ਵਧਿਆ ਜਾ ਰਿਹਾ ਹੈ।

ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸੁਖਚੈਨ ਸਿੰਘ ਨੇ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਹਰ ਪਿੰਡ ਵਿੱਚ ਸੜਕਾਂ ਦੀ ਨਵੀਨੀਕਰਨ, ਨਿਕਾਸੀ ਪ੍ਰਣਾਲੀ ਦੇ ਸੁਧਾਰ, ਸਾਫ਼ ਪਾਣੀ ਦੀ ਉਪਲਬਧਤਾ, ਸਫ਼ਾਈ ਸਹੂਲਤਾਂ ਅਤੇ ਪਿੰਡਾਂ ਦੇ ਸੁੰਦਰੀਕਰਨ ਲਈ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ। 

ਉਹਨਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਸਮੇਤ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਹਨਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ ਤਾਂ ਜੋ ਹੋਰ ਨਵੇਂ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਸਕਣ।

ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸੁਖਵਿੰਦਰ ਸਿੰਘ, ਪਿੰਡਾਂ ਦੇ ਪੰਚਾਇਤ ਸਕੱਤਰ, ਸਰਪੰਚ, ਪੰਚ ਅਤੇ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।

 

Tags: Dalvir Singh Dhillon , Rajwant Singh Ghulli , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD