Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵੱਡੇ ਇੰਫ੍ਰਾਸਟਕਚਰ ਅਤੇ ਪਬਲਿਕ ਵਰਤੋ ਦੀ ਪਰਿਯੋਜਨਾਵਾਂ ਤੈਅ ਮਾਨਕਾਂ ਅਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਵਿੱਚ ਹੋਣ ਪੂਰੀਆਂ, ਪ੍ਰਗਤੀ ਡੈਸ਼ਬੋਰਡ 'ਤੇ ਹੀ ਨਿਯਮਤ ਨਿਗਰਾਨੀ : ਨਾਇਬ ਸਿੰਘ ਸੈਣੀ

ਪਰਿਯੋਜਨਾਵਾਂ ਵਿੱਚ ਦੇਰੀ ਨਾਲ ਵੱਡੀ ਲਾਗਤ ਨੂੰ ਗੰਭੀਰਤਾ ਨਾਲ ਲੈਣ, ਸਬੰਧਿਤ ਅਧਿਕਾਰੀਆਂ ਦੀ ਤੈਅ ਹੋਵੇ ਜਵਾਬਦੇਹੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Rajesh Khullar, Sudhir Rajpal, Anurag Agarwal, Pankaj Agarwal, KM Pandurang

Web Admin

Web Admin

5 Dariya News

ਚੰਡੀਗੜ੍ਹ , 12 Nov 2025

Last updated on: Nov 13, 2025, 16:57 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਾਲ ਸ਼ੁਰੂ ਕੀਤੇ ਗਏ ਸਾਰੇ ਵੱਡੇ ਇੰਫ੍ਰਾਸਟਕਚਰ ਅਤੇ ਪਬਲਿਕ ਵਰਤੋ ਦੀ ਪਰਿਯੋਜਨਾਵਾਂ ਨੂੰ ਤੈਅ ਮਾਨਕਾਂ ਅਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਇੰਨ੍ਹਾਂ ਦਾ ਲਾਭ ਮਿਲ ਸਕੇ। ਨਾਲ ਹੀ, ਸਾਰੇ ਸਬੰਧਿਤ ਵਿਭਾਗ ਅਜਿਹੀ ਸਾਰੀ ਪਰਿਯੋਜਨਾਵਾਂ ਦੀ ਮਹੀਨਾ ਪ੍ਰੀਖਿਆ ਰਿਪੋਰਟ ਨਿਯਮਤ ਰੂਪ ਨਾਲ ਤਿਆਰ ਕਰਨ ਅਤੇ ਉਸ ਨੂੰ ਪ੍ਰਗਤੀ ਡੈਸ਼ਬੋਰਡ 'ਤੇ ਅਪਲੋਡ ਕਰਨ। 

ਇਸ ਨਾਲ ਨਾ ਸਿਰਫ ਪਰਿਯੋਜਨਾਵਾਂ ਦੀ ਪਾਰਦਰਸ਼ਿਤਾ ਬਣੀ ਰਹੇਗੀ ਸਗੋ ਉਨ੍ਹਾਂ ਦੇ ਲਾਗੂ ਕਰਨ ਦੀ ਗਤੀ 'ਤੇ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਸਕੇਗੀ। ਮੁੱਖ ਮੰਤਰੀ ਅੱਜ ਇੱਥੇ ਰਾਜ ਪ੍ਰਗਤੀ ਡੈਸ਼ਬੋਰਡ ਦੀ ਮੀਟਿੰਗ ਵਿੱਚ 75 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀ ਮੇਗਾ ਪਰਿਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੁੱਖ ਮੰਤਬਹ ਨੇ ਮੀਟਿੰਗ ਦੌਰਾਨ ਸਪਸ਼ਟ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪਰਿਯੋਜਨਾਵਾਂ ਵਿੱਚ ਦੇਰੀ ਕਾਰਨ ਅਨੁਮਾਨਿਤ ਲਾਗਤ ਵਿੱਚ ਵਾਧਾ ਹੁੰਦਾ ਹੈ, ਉਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਬੰਧਿਤ ਅਧਿਕਾਰੀਆਂ ਦੀ ਜਿਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਪਰਿਯੋਜਨਾਵਾਂ ਦੇ ਲਾਗੂ ਕਰਨ ਵਿੱਚ ਆਉਣ ਵਾਲੀ ਰੁਕਾਵਟਾਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਅਤੇ ਵਿਕਾਸ ਕੰਮਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਪੂਰਾ ਕਰਨ ਤਾਂ ਜੋ ਜਨਤਾ ਨੂੰ ਇੰਨ੍ਹਾਂ ਸਹੂਲਤਾਂ ਦਾ ਲਾਭ ਸਮੇਂ 'ਤੇ ਮਿਲ ਸਕੇ।

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਜੀਂਦ ਵਿੱਚ ਨਿਰਮਾਣਧੀਨ ਸਰਕਾਰੀ ਮੈਡੀਕਲ ਕਾਲਜ ਦਾ ਲਗਭਗ 91 ਫੀਸਦੀ ਕੰਮ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਅਗਲੇ ਸਾਲ ਦਸੰਬਰ ਮਹੀਨੇ ਦੇ ਆਖੀਰ ਤੱਕ ਪੂਰਾ ਕਰਨ ਦਾ ਟੀਚਾ ਹੈ। ਇਸੀ ਤਰ੍ਹਾ, ਅੰਬਾਲਾ ਕੈਂਅ ਵਿੱਚ ਬਣ ਰਹੇ ਆਜਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ 95 ਫੀਸਦੀ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ, ਜਿਸ ਨੂੰ ਜਨਵਰੀ, 2026 ਤੱਕ ਪੂਰੀ ਤਰ੍ਹਾ ਨਾਲ ਤਿਆਰ ਕਰ ਦਿੱਤਾ ਜਾਵੇਗਾ।

ਸੂਬਾ ਸਰਕਾਰ ਸਾਰੇ ਵਿਕਾਸ ਪਰਿਯੋਜਨਾਵਾਂ ਨੂੰ ਸਮੇਂ 'ਤੇ ਪੂਰਾ ਕਰਨ ਦਾ ਲਈ ਪ੍ਰਤੀਬੱਧ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਜਨਤਾ ਦੇ ਹਿੱਤ ਵਿੱਚ ਸਾਰੇ ਵਿਕਾਸ ਪਰਿਯੋਜਨਾਵਾਂ ਨੂੰ ਸਮੇਂ 'ਤੇ ਪੂਰਾ ਕਰਨ ਲਈ ਪ੍ਰਤੀਬੱਧ ਹੈ। ਮੁੱਖ ਮੰਤਰੀ ਨੇ ਰਾਜ ਪ੍ਰਗਤੀ ਪੋਰਟਲ ਅਤੇ ਹੋਰ ਮੇਗਾ ਪਰਿਯੋਜਨਾਂਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ, ਜਿਨ੍ਹਾਂ ਵਿੱਚ ਯੁੱਧ ਸਮਾਰਕ ਸਟੇਡੀਅਮ, ਅੰਬਾਲਾ ਦਾ ਅਪ੍ਰਗੇ੍ਰਡ, ਬੀ. ਕੇ (ਸਿਵਲ) ਹਸਪਤਾਲ, ਫਰੀਦਾਬਾਦ ਦੇ ਪਰਿਸਰ ਵਿੱਚ ਮਾਤਰ ਅਤੇ ਸ਼ਿਸ਼ੂੂ ਹਸਪਤਾਲ ਅਤੇ ਸੇਵਾ ਬਲਾਕ ਦਾ ਨਿਰਮਾਣ, ਫਰੀਦਾਬਾਦ ਜਿਲ੍ਹਾ ਵਿੱਚ ਦਿੱਲੀ -ਆਗਰਾ ਰੋਡ ਐਨਐਚ-19 ਤੋਂ ਦਿੱਲੀ ਵੜੋਦਰਾ ਐਕਸਪ੍ਰੈਸ ਵੇ ਵਾਇਆ ਵਲੱਭਗੜ੍ਹ ਮੋਹਰਨਾ ਰੋਡ ਤੱਕ 2 ਲੇਨ ਦੇ ਪੇਵ ਸ਼ੋਲਡਰ ਯੁਕਤ 4 ਲੇਨ ਏਲੀਵੇਟੇਡ ਰੋਡ ਦਾ ਨਿਰਮਾਣ, ਨੁੰਹ ਵਿੱਚ ਪੁਰਾਣੇ ਸੀਐਚਸੀ ਪਰਿਸਰ ਵਿੱਚ 100 ਬਿਸਤਰਿਆਂ ਵਾਲੇ ਜਿਲ੍ਹਾ ਸਿਵਲ ਹਸਪਤਾਲ ਦਾ ਨਿਰਮਾਣ ਅਤੇ ਭਾਰਤ ਸਰਕਾਰ ਦੇ ਨਾਲ ਇੱਕ ਸੰਯੁਕਤ ਉਦਮ (ਏਕੇਆਈਸੀ ਤਹਿਤ) ਐਨਆਈਸੀਡੀਸੀ ਹਰਿਆਣਾ ਏਕੀਕ੍ਰਿਤ ਮੈਨੁਫੈਕਚਰਿੰਗ ਕਲਸਟਰ, ਹਿਸਾਰ ਦਾ ਨਿਰਮਾਣ ਸ਼ਾਮਿਲ ਹਨ।

ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸੱਕਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੂਰੰਗ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੋਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Rajesh Khullar , Sudhir Rajpal , Anurag Agarwal , Pankaj Agarwal , KM Pandurang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD