Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

Arpit Shukla, Special Director General of Police, Special DGP, Special DGP Law and Order, SPS Parmar, Gulneet Singh Khurana, Police, Punjab Police, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 13 Nov 2025

Last updated on: Nov 13, 2025, 18:35 IST

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਪੀਐਸ ਪਰਮਾਰ ਅਤੇ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੀ ਮੌਜੂਦ ਸਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਨੋਡਲ ਅਫਸਰ ਦੀ ਨਿਗਰਾਨੀ ਹੇਠ ਲਗਭਗ 10,000 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੱਤ ਆਈਜੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀ, 22 ਕਮਾਂਡੈਂਟ, 45 ਐਸਪੀਜ਼ ਅਤੇ 94 ਡੀਐਸਪੀਜ਼ ਤਾਇਨਾਤ ਕੀਤੇ ਜਾਣਗੇ। 

ਉੱਚ ਪੱਧਰੀ ਚੌਕਸੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਯਕੀਨੀ ਬਣਾਉਣ ਲਈ ਪੂਰੀ ਫੋਰਸ ਨੂੰ ਸਮਾਗਮ ਦੇ ਪੱਧਰ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧਾਂ ਲਈ ਅਤਿ-ਆਧੁਨਿਕ ਤਕਨਾਲੋਜੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਆਉਣ-ਜਾਣ ਵਾਲੇ ਸਥਾਨਾਂ 'ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨਾਲੋਜੀ ਨਾਲ ਲੈਸ 300 ਤੋਂ ਵੱਧ ਏਆਈ-ਸਮਰੱਥ ਸੀਸੀਟੀਵੀ ਕੈਮਰੇ, 10 ਪੀਟੀਜ਼ੈਡ ਕੈਮਰੇ, ਅਤੇ 25 ਏਐਨਪੀਆਰ (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਗਏ ਹਨ ਅਤੇ ਇਹਨਾਂ ਦੀ ਨਿਗਰਾਨੀ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸੱਤ ਡਰੋਨ ਟੀਮਾਂ ਨਿਰੰਤਰ ਹਵਾਈ ਨਿਗਰਾਨੀ ਕਰਨਗੀਆਂ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, "ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ। 

ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਣ ਲਈ ਮਾਊਂਟਡ ਪੁਲਿਸ ਪੈਟਰੋਲਿੰਗ ਅਤੇ ਸਮਾਰਟ ਬੈਰੀਕੇਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ।" ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ, ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਮਿਲ ਕੇ ਅਸਲ-ਸਮੇਂ ਦੀ ਨਿਗਰਾਨੀ ਨਾਲ ਤਿਆਰ ਕੀਤੇ ਜਾ ਰਹੇ 101 ਏਕੜ ਵਿੱਚ ਫੈਲੇ ਕੁੱਲ 35 ਪਾਰਕਿੰਗ ਸਥਾਨਾਂ ਦੀ ਵਿਗਿਆਨਕ ਢੰਗ ਨਾਲ ਮੈਪਿੰਗ ਕੀਤੀ ਹੈ। 

ਇਸ ਤੋਂ ਇਲਾਵਾ, 24 ਘੰਟੇ ਚੱਲਣ ਵਾਲੀਆਂ ਸ਼ਟਲ ਸੇਵਾਵਾਂ ਸੰਗਤਾਂ ਨੂੰ ਸਾਰੇ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣਗੀਆਂ ਅਤੇ 10,000 ਸੰਗਤਾਂ ਦੀ ਕੁੱਲ ਸਮਰੱਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਹਾਈਵੇਅ ਦੇ ਨਾਲ ਇੱਕ ਸਮਰਪਿਤ ਪੈਦਲ ਸੜਕ ਅਤੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ 60 ਬਾਹਰੀ ਡਾਇਵਰਜੈਂਸ ਪੁਆਇੰਟ ਅਤੇ ਨਾਕੇ ਸਥਾਪਤ ਕੀਤੇ ਜਾਣਗੇ।

ਸਪੈਸ਼ਲ ਡੀਜੀਪੀ ਨੇ ਇਹ ਵੀ ਦੱਸਿਆ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਵੀਵੀਆਈਪੀ ਮਹਿਮਾਨਾਂ ਦੇ ਸੁਚਾਰੂ ਆਗਮਨ ਨੂੰ ਯਕੀਨੀ ਬਣਾਉਣ ਲਈ ਅੱਠ ਹੈਲੀਪੈਡ ਵੀ ਸਥਾਪਿਤ ਕੀਤੇ ਜਾ ਰਹੇ ਹਨ।

 

Tags: Arpit Shukla , Special Director General of Police , Special DGP , Special DGP Law and Order , SPS Parmar , Gulneet Singh Khurana , Police , Punjab Police , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD