Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ

ਗੈਂਗਸਟਰ ਅੰਮ੍ਰਿਤ ਦਾਲਮ ਨੇ ਦੋਵਾਂ ਮੁਲਜ਼ਮਾਂ ਨੂੰ ਮਿੱਥ ਕੇ ਕਤਲ ਕਰਨ ਦਾ ਸੌਂਪਿਆ ਸੀ ਕੰਮ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 13 Nov 2025

Last updated on: Nov 14, 2025, 11:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਵਿਦੇਸ਼ੀ ਗੈਂਗਸਟਰ ਅੰਮ੍ਰਿਤ ਦਾਲਮ ਦੇ ਮੁੱਖ ਕਾਰਕੁੰਨਾਂ ਨੂੰ ਦੋ ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਸਤਕੋਹਾ ਦੇ ਰਹਿਣ ਵਾਲੇ ਵਿਜੇ ਮਸੀਹ ਅਤੇ ਬਟਾਲਾ ਦੇ ਨਾਹਰਪੁਰ ਖੱਦਰ ਦੇ ਰਹਿਣ ਵਾਲੇ ਮਲਕੀਤ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਗੈਂਗਸਟਰ ਅੰਮ੍ਰਿਤ ਦਾਲਮ ਵੱਲੋਂ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਸੀ। 

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਮਲਕੀਤ ਸਿੰਘ ਅਗਸਤ 2025 ਵਿੱਚ ਕਲਾਨੌਰ ਬੱਸ ਸਟੈਂਡ `ਤੇ ਵਿਰੋਧੀ ਗੈਂਗ ਦੇ ਮੈਂਬਰਾਂ ਨਾਲ ਹੋਈ ਗੋਲੀਬਾਰੀ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ। 

ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਅਤੇ ਇਸ ਦੇ ਅਲਗੇ-ਪਿਛਲੇ ਸਬੰਧ ਸਥਾਪਿਤ  ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੁਲਜ਼ਮ ਮਲਕੀਤ ਸਿੰਘ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸਿ਼ਸ਼ ਕਰਦਿਆਂ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ। 

ਉਨ੍ਹਾਂ ਕਿਹਾ ਕਿ ਸੰਖੇਪ ਗੋਲੀਬਾਰੀ ਤੋਂ ਬਾਅਦ ਉਹ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ, ਜਦੋਂ ਕਿ ਮੁਲਜ਼ਮ ਨੂੰ ਗੋਲੀ ਲੱਗੀ ਹੈ ਅਤੇ ਉਹ ਸਥਾਨਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੈਲ ਕਾਸਿਮ ਮੀਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਵਿਜੇ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਜਿੰਦਾ ਕਾਰਤੂਸ ਸਮੇਤ ਵਿਦੇਸ਼ੀ  .30 ਬੋਰ ਪਿਸਤੌਲ ਬਰਾਮਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਵਿਜੇ ਮਸੀਹ ਦੁਆਰਾ ਕੀਤੇ ਗਏ ਖੁਲਾਸਿਆਂ ਦੇ ਆਧਾਰ `ਤੇ, ਪੁਲਿਸ ਨੇ ਉਸਦੇ ਸਾਥੀ ਮਲਕੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਇੱਕ ਖ਼ਤਰਨਾਕ ਅਪਰਾਧੀ ਹੈ ਅਤੇ ਗੈਂਗਸਟਰ ਅੰਮ੍ਰਿਤ ਦਾਲਮ ਅਤੇ ਜੱਗੂ ਭਗਵਾਨਪੁਰੀਆ ਨੈੱਟਵਰਕ ਨਾਲ ਨੇੜਿਓਂ ਜੁੜਿਆ ਹੋਇਆ ਹੈ। ਇਸ ਸਬੰਧ ਵਿੱਚ, ਦੋ ਵੱਖ-ਵੱਖ ਕੇਸ- ਪਹਿਲਾ ਅਸਲਾ ਐਕਟ ਦੀ ਧਾਰਾ 25 ਐਫਆਈਆਰ ਨੰਬਰ 156 ਮਿਤੀ 12.11.2025 ਅਧੀਨ ਅਤੇ ਦੂਜਾ ਬੀਐਨਐਸ  ਦੀਆਂ ਧਾਰਾਵਾਂ 109, 221 ਅਤੇ 132 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ  157 ਮਿਤੀ 13.11.2025 ਤਹਿਤ ਬਟਾਲਾ ਦੇ ਪੁਲਿਸ ਸਟੇਸ਼ਨ ਸੇਖਵਾਂ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD