Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਸਿੱਧੂ ਦੀ ਅਗਵਾਈ 'ਚ 7ਵੇਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ

14, 15 ਤੇ 16 ਨਵੰਬਰ ਨੂੰ ਹੋਣਗੇ ਰੋਮਾਂਚਕ ਮੁਕਾਬਲੇ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 13 Nov 2025

Last updated on: Nov 14, 2025, 11:43 IST

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਰ ਸਾਲ ਸਰਦਾਰ ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕੋਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਇਸ ਵਾਰ ਵੀ ਮਿਤੀ 14-15-16 ਨਵੰਬਰ  ਨੂੰ ਤਿੰਨ ਦਿਨ ਇਹ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਸਬੰਧੀ ਤਿਆਰੀਆਂ ਦਾ ਜਾਇਜਾ ਅੱਜ ਸਰਦਾਰ ਕੁਲਵੰਤ ਸਿੰਘ ਸਿੱਧੂ ਐਮ ਐਲ ਏ ਹਲਕਾ ਆਤਮ ਨਗਰ ਵਲੋ ਲਿਆ ਗਿਆ। 

ਕੱਲ ਮਿਤੀ 14 ਨਵੰਬਰ ਨੂੰ ਸਵੇਰੇ 10 ਵਜੇ ਇਸ ਟੂਰਨਾਮੈਂਟ ਦਾ ਉਦਘਾਟਨ ਕਰਕੇ ਸ਼ੁਰੂਆਤ ਕੀਤੀ ਜਾਵੇਗੀ। ਇਸ ਟੂਰਨਾਮੈਂਟ ਵਿੱਚ ਕਰੀਬ 36 ਟੀਮਾਂ ਭਾਗ ਲੈ ਰਹੀਆਂ ਹਨ। ਇਸ ਟੂਰਨਾਮੈਂਟ ਵਿੱਚ ਜੇਤੂ ਟੀਮ ਨੂੰ 555 55 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਦੂਜੇ ਦਰਜੇ ਤੇ ਆਉਣ ਵਾਲੀ ਟੀਮ ਨੂੰ 33333 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। 

ਇਹ ਟੂਰਨਾਮੈਂਟ ਸਰਦਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਡਾਕਟਰ ਅੰਬੇਦਕਰ ਨਗਰ ਕ੍ਰਿਕਟ ਕਲੱਬ ਵੱਲੋਂ ਦੁਗਰੀ ਫੇਸ-2 ਵਿਖੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਸਾਹਮਣੇ ਵਾਲੇ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਕ੍ਰਿਕਟ ਗਰਾਊਂਡ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਆਖਿਆ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਗਰਾਊਂਡ ਨਾਲ ਪ੍ਰੇਮ ਪਾਉਣਾ ਚਾਹੀਦਾ ਹੈ, ਕਿਉਂਕਿ ਇੱਕ ਪਰਮਾਤਮਾ ਦਾ ਨਾਮ ਅਤੇ ਦੂਜਾ ਗਰਾਊਂਡ ਹੀ ਹੈ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰੱਖ ਸਕਦਾ ਹੈ। 

ਉਹਨਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਇਹ ਵਿਜ਼ਨ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਇੱਕ ਵਧੀਆ ਜੀਵਨ ਦਿੱਤਾ ਜਾਵੇ। ਉਹਨਾਂ ਨੇ ਨੌਜਵਾਨਾਂ ਨੂੰ ਸੰਬੋਧਨ ਹੁੰਦੇ ਆਖਿਆ ਕਿ ਨੌਜਵਾਨਾਂ ਨੂੰ ਜਿੱਥੇ ਖੇਡਾਂ ਅਤੇ ਸਮਾਜਿਕ ਕੰਮਾਂ ਵੱਲ ਧਿਆਨ ਦੇਣਾ ਚਾਹੀਦਾ ਹੈ, ਉੱਥੇ ਹੀ ਆਪਣੇ ਮਾਂ ਪਿਓ ਦੀ ਸੇਵਾ ਜਰੂਰ ਕਰਨੀ ਚਾਹੀਦੀ ਹੈ। 

ਉਹਨਾਂ ਕਿਹਾ ਕਿ ਬਾਈ ਜਬਰ ਸਿੰਘ ਸਿੱਧੂ ਨੇ ਆਪਣੇ ਜੀਵਨ ਵਿੱਚ ਹਰ ਇੱਕ ਮਜਲੂਮ ਦੇ ਹੱਕ ਦੀ ਰੱਖਿਆ ਕੀਤੀ ਅਤੇ ਦਰ ਤੇ ਆਏ ਹਰ ਇੱਕ ਲੋੜਵੰਦ ਦੀ ਮਦਦ ਕੀਤੀ। ਇਸੇ ਕਰਕੇ ਅੱਜ ਵੀ ਉਹਨਾਂ ਨੂੰ ਯਾਦ ਕਰਦੇ ਹੋਏ ਨੌਜਵਾਨਾਂ ਵਿੱਚ ਉਤਸਾਹ ਭਰ ਜਾਂਦਾ ਹੈ ਅਤੇ ਖੂਨ ਵਿੱਚ ਇੱਕ ਜੋਸ਼ ਉਤਪੰਨ ਹੋ ਜਾਂਦਾ ਹੈ। 

ਇਸ ਵਕਤ ਪਵਿੱਤਰ ਸਿੰਘ ਸਿੱਧੂ, ਜੋਨੀ ਸਿੱਧੂ, ਕਵਲਜੀਤ ਸਿੰਘ ਮੋਟੀ ਸੱਚਦੇਵਾ, ਗੁਰਪ੍ਰੀਤ ਸਿੰਘ ਰਾਜਾ ਸੋਸ਼ਲ ਮੀਡੀਆ ਇੰਚਾਰਜ ਲੁਧਿਆਣਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ, ਪੀਏ ਕਮਲਦੀਪ ਕਪੂਰ, ਲਖਵਿੰਦਰ ਸਿੰਘ, ਨਵਦੀਪ ਸਿੰਘ, ਜਤਿੰਦਰ ਧੁਨਾ ਅਤੇ ਇਲਾਕੇ ਦੇ ਮੋਹਤਵਾਰ ਹਾਜ਼ਰ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD