Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਲਗਾਤਾਰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Barinder Kumar Goyal, Ranbir Singh Bhullar,Mission Chardi Kala

5 Dariya News

5 Dariya News

5 Dariya News

ਚੰਡੀਗੜ੍ਹ , 13 Nov 2025

Last updated on: Nov 14, 2025, 12:05 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਰਾਹਤ ਵੰਡ ਪ੍ਰਕਿਰਿਆ ਦੇ ਤੀਜੇ ਪੜਾਅ ਦੇ ਲਗਾਤਾਰ ਤੀਜੇ ਦਿਨ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣੀ ਵਿਆਪਕ ਪਹੁੰਚ ਨੂੰ ਜਾਰੀ ਰੱਖਦਿਆਂ ਸੂਬੇ ਭਰ ਦੇ ਹੜ੍ਹ  ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ।

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਬੰਡਾਲਾ ਵਿਖੇ 732 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 4.85 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। 'ਆਪ' ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਭੁਲੱਥ ਹਲਕੇ (ਕਪੂਰਥਲਾ) ਅਧੀਨ ਪੈਂਦੇ ਪਿੰਡ ਸੰਗੋਜਲਾ ਅਤੇ ਨਬੀ ਬਖਸ਼ ਵਾਲਾ ਦੇ ਪ੍ਰਭਾਵਿਤ ਪਰਿਵਾਰਾਂ ਨੂੰ 7.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।

ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ। ਦੱਸਣਯੋਗ ਹੈ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। 

ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Barinder Kumar Goyal , Ranbir Singh Bhullar , Mission Chardi Kala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD