Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋ ਕਿਸਾਨਾਂ ਨੂੰ ਖੇਤੀ ਲਈ ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ

ਡੀਸੀ ਡਾ. ਸੋਨਾ ਥਿੰਦ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਸਹਿਯੋਗ ਦੇਣ ਲਈ ਕਿਸਾਨਾਂ ਦਾ ਧੰਨਵਾਦ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Gurinder Singh Garry Birring, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 13 Nov 2025

Last updated on: Nov 14, 2025, 13:17 IST

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਉਨਤੀ ਯੋਜਨਾ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਤੇਵਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਨ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ। 

ਉਹਨਾਂ ਕਿਹਾ ਕਿ ਜਿਹੜੇ ਲੋਕ ਸਮੇਂ ਦੇ ਨਾਲ ਆਪਣੇ ਆਪ ਵਿੱਚ ਤਬਦੀਲੀ ਨਹੀਂ ਲਿਆਉਂਦੇ ਉਹ ਪਿੱਛੇ ਰਹਿ ਜਾਂਦੇ ਹਨ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਨਿਰੰਤਰ ਉਪਰਾਲੇ ਕੀਤੇ ਗਏ ਹਨ ਅਤੇ ਇਸੇ ਕਾਰਨ ਹੀ ਇਸ ਤੋਂ ਪਹਿਲਾਂ ਪਿੰਡ ਖੇੜਾ ਅਤੇ ਚਨਾਰਥਲ ਕਲਾਂ ਵਿਖੇ ਅਜਿਹੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਸਨ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੇ ਘਰਾਂ ਨਜ਼ਦੀਕ ਪਹੁੰਚ ਕੇ ਖੇਤੀਬਾੜੀ ਨਾਲ ਸੰਬੰਧਿਤ ਸੇਵਾਵਾਂ ਅਤੇ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਨ ਕਾਰਨ ਖੇਤੀਬਾੜੀ ਵਿਭਾਗ ਜਿਹਾ ਅਹਿਮ ਵਿਭਾਗ ਪਛੜ ਗਿਆ ਸੀ ਪਰ ਹੁਣ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਇਹ ਵਿਭਾਗ 24 ਘੰਟੇ ਕਿਸਾਨਾਂ ਦੀ ਸੇਵਾ ਵਿੱਚ ਸਰਗਰਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ਵਿਚ ਵੱਡੇ ਪੱਧਰ ਉੱਤੇ ਭਰਤੀ ਕੀਤੀ ਗਈ ਹੈ ਜਿਸ ਲਈ ਉਹ ਧਨਵਾਦੀ ਹਨ। 

ਵਿਧਾਇਕ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਲਈ ਪ੍ਰੇਰਿਆ।  ਇਸ ਦੌਰਾਨ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਸਾਨ ਮੇਲੇ ਵਿੱਚ ਸ਼ਾਮਲ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਮਾਹਿਰਾਂ ਦੇ ਸੁਝਾਵਾਂ ਉਤੇ ਅਮਲ ਕਰਨ ਦੀ ਅਪੀਲ ਕੀਤੀ। 

ਕਿਸਾਨਾਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਭਗ 80ਫ਼ੀਸਦੀ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਹੀ ਕਮਿਸ਼ਨ ਫਾਰ ਏਅਰ ਮੋਨੀਟਰਿੰਗ ਕੰਟਰੋਲ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਜਿਸ ਲਈ ਉਹ ਧੰਨਵਾਦੀ ਹਨ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਖੇਤੀ ਮਾਹਿਰਾਂ ਨੇ ਬਹੁਤ ਕੀਮਤੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਹਨ ਜਿਨਾਂ ਉੱਤੇ ਅਮਲ ਕੀਤੇ ਜਾਣ ਦੀ ਜ਼ਰੂਰਤ ਹੈ। 

ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਕਿਸਾਨਾਂ ਅਤੇ ਜ਼ਿਮੀਦਾਰਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਉੱਤੇ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਦਾ ਫਾਇਦਾ ਲੈਣ ਲਈ ਕਿਸਾਨਾਂ ਨੂੰ ਲਗਾਤਾਰ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਰੱਖਣਾ ਚਾਹੀਦਾ ਹੈ। ਉਹਨਾਂ ਨੇ ਕਿਸਾਨਾਂ ਨੂੰ ਮੱਛੀ ਪਾਲਣ, ਡੇਅਰੀ ਆਦਿ ਸਹਾਇਕ ਧੰਦਿਆਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।   

ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਡਾ.ਨਿਰਮਲ ਸਿੰਘ, ਜਿਲਾ ਸਿਖਲਾਈ ਅਫ਼ਸਰ, ਡਾ.ਇਕਬਾਲਜੀਤ ਸਿੰਘ, ਖੇਤੀਬਾੜੀ ਅਫਸਰ, ਡਾ.ਬੂਟਾ ਸਿੰਘ, ਡਾ. ਗੁਰਪਾਲ ਸਿੰਘ, ਖੇਤੀਬਾੜੀ ਅਫਸਰ, ਡਾ.ਦਮਨ ਝਾਂਜੀ, ਡਾ.ਸਤਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ , ਡਾ. ਹਰਮਨਜੀਤ ਸਿੰਘ, ਡਾ.ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ,ਅਗਾਂਹਵਧੂ ਕਿਸਾਨ ਸੁਰਜੀਤ ਸਿੰਘ, ਅਮਰਿੰਦਰ ਸਿੰਘ ਪਿੰਡ ਸਾਧੂਗੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Gurinder Singh Garry Birring , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD