Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗੁਰਦੁਆਰਾ ਗੁਰਿਆਣਾ ਸਾਹਿਬ ਜੀ ਵੱਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ

ਵਿਧਾਇਕਾਂ ਸ੍ਰੀਮਤੀ ਜੀਵਨਜੋਤ ਕੌਰ ਹੋਏ ਗੁਰੂ ਚਰਨਾਂ ਚ ਨਤਮਸਤਕ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 13 Nov 2025

Last updated on: Nov 14, 2025, 15:06 IST

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਮੌਕੇ ਅੱਜ ਗੁਰਦੁਆਰਾ ਗੁਰਿਆਣਾ ਸਾਹਿਬ ਜੀ ਪਾਤਸ਼ਾਹੀ ਨੌਵੀਂ  ਵੇਰਕਾ ਬਾਈਪਾਸ ਵੱਲਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕੀਰਤਨ ਸਮਾਗਮ ਦੌਰਾਨ ਕਵੀਸ਼ਰ ਭਾਈ ਸੁਖਮੀਤ ਸਿੰਘ, ਰਾਗੀ ਸਿੰਘ ਭਾਈ ਮਲਕੀਤ ਸਿੰਘ ਸਠਿਆਲਾ ਨੇ ਆਈਆਂ ਹੋਈਆਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।

ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੌਰ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਮੌਕੇ ਆਖਿਆ ਕਿ  ਇਹ ਬਹੁਤ ਹੀ ਪਵਿੱਤਰ ਧਰਤੀ ਹੈ।  ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਧਾਰਮਿਕ ਅਜ਼ਾਦੀ, ਨਿਆ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਵਜੋਂ ਯਾਦ ਕੀਤਾ।

ਉਨ੍ਹਾਂ ਆਖਿਆ ਕਿ ਧੰਨਵਾਦ ਹੈ ਗੁਰੂ ਸਹਿਬਾਨ ਦਾ, ਜਿਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਅਨਿਆ ਵਿਰੁੱਧ ਲੜਨ ਅਤੇ ਸੱਚ ਤੇ ਖੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਾਬਰ ਦੇ ਜ਼ੁਲਮਾਂ ਦਾ ਵਿਰੌਧ ਕਰਦਿਆਂ ਗੁਰੂ ਨਾਨਕ ਦੇਵ ਜੀ ਨੇ ਉਸਨੂੰ ਜਾਬਰ ਆਖ ਕੇ ਇਸ ਲੋਕਾਈ ਦੇ ਸਵੈਮਾਣ ਨੂੰ ਕਾਇਮ ਰੱਖਿਆ। 

ਫਿਰ ਗੁਰੂ ਅਰਜੁਨ ਦੇਵ ਜੀ ਅਤੇ ਫਿਰ ਗੁਰੂ ਤੇਗ ਬਹਾਦਰ ਜੀ ਨੇ ਲੋਕਾਂ ਦੀ ਧਾਰਮਿਕ ਅਜ਼ਾਦੀ ਦੀ ਰੱਖਿਆ ਅਤੇ ਸਮੇਂ ਦੀਆਂ ਜਾਬਰ ਹਕੂਮਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਇਸ ਰਸਤੇ ਨੂੰ ਚੁਣਿਆ। ਪੰਡਿਤ ਕਿਰਪਾ ਰਾਮ ਦੀ ਅਗਵਾਈ ਚ ਆਏ ਕਸ਼ਮੀਰੀ ਪੰਡਿਤਾਂ ਪਾਸੋਂ ਮੁਗ਼ਲ ਹਕੂਮਤ ਦੇ ਜ਼ੁਲਮਾਂ ਦੀ ਵਿਅਥਾ ਸੁਣ, ਗੁਰੂ ਤੇਗ ਬਹਾਦਰ ਸਾਹਿਬ ਨੇ ਦਿੱਲੀ ਦੇ ਚਾਂਦਨੀ ਚੌਂਕ ਚ ਆਪਣਾ ਸੀਸ ਦਿੱਤਾ ਉੱਥੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਸ਼ਹੀਦੀ ਪਾਈ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਪੰਡਿਤ ਕਿਰਪਾ ਰਾਮ ਜੀ ਨੇ ਸਿੱਖੀ ਧਾਰਨ ਕੀਤੀ। ਚਮਕੌਰ ਸਾਹਿਬ ਦੀ ਗੜ੍ਹੀ ਚ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ  ਸਿੱਖ ਧਰਮ ਦੀ ਦਿਨੋ-ਦਿਨ ਅਲੋਪ ਹੋ ਰਹੀ ਪਹਿਚਾਣ ਤੇ ਚਿੰਤਾ ਪ੍ਰਗਟਾਈ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਘਾਲਣਾਵਾਂ ਅਤੇ ਕੁਰਬਾਨੀਆਂ ਦੇ ਕੇ ਚਲਾਏ ਇਸ ਨਿਵੇਕਲੇ ਧਰਮ ਦੀ ਨਿਆਰੀ ਪਹਿਚਾਣ, ਪੱਗ ਅਤੇ ਕੇਸ ਨੂੰ ਬਚਾਉਣ ਲਈ ਮਾਪਿਆਂ ਨੂੰ ਗੰਭੀਰ ਹੋਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪੱਗ ਅਤੇ ਕੇਸ ਹੀ ਨਾ ਰਹੇ ਤਾਂ ਸਾਡੀ ਹੌਂਦ ਅਤੇ ਪਛਾਣ ਨੂੰ ਵੱਡਾ ਖ਼ਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਮਾਲਵੇ ਦੇ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਪਰਿਵਾਰਾਂ ਚ ਪਗੜੀ ਸਜਾਉਣ ਦੀ ਰਵਾਇਤ ਦੀ ਉਦਾਹਰਣ ਵੀ ਦਿੱਤੀ। ਉਨ੍ਹਾਂ ਆਖਿਆ ਕਿ ਸਾਡੇ ਬੱਚਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਾਹਿਬ ਦੀ ਕਿਰਪਾ ਨਾਲ ਇਸ ਸਾਲ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਅਜਿਹੇ ਸਮਾਗਮ ਉਲੀਕੇ ਹਨ।

ਸ੍ਰੀਮਤੀ ਜੀਵਨਜੋਤ ਕੌਰ ਨੇ ਦੱਸਿਆ ਕਿ 14 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸਵੇਰੇ 11 ਵਜੇ ਤੋਂ ਬਾ:ਦੁ: 2 ਵਜੇ ਤੱਕ ਸਰਕਾਰੀ ਆਈ:ਟੀ:ਆਈ ਬਾਬਾ ਬਕਾਲਾ ਸਾਹਿਬ ਵਿਖੇ ਅਤੇ 16 ਨਵੰਬਰ ਨੂੰ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਵਿਸ਼ਾਲ ਕੀਰਤਨ ਸਮਾਗਮ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਆਪਣੀ ਹਾਜਰੀ ਜਰੂਰ ਭਰਨ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ।

ਉਨ੍ਹਾਂ ਇਸ ਮੌਕੇ ਰਾਗੀ ਅਤੇ ਢਾਡੀ ਜੱਥੇ ਨੂੰ ਸਿਰੋਪਾਓ ਭੇਂਟ ਵੀ ਕੀਤੇ। ਇਸ ਮੌਕੇ  ਸ੍ਰ ਹਰਪਾਲ ਸਿੰਘ ਨਿੱਝਰ, ਮਨਪ੍ਰੀਤ ਸਿੰਘ ਵੇਰਕਾ, ਸ੍ਰੀ ਆਸ਼ੂ ਬਾਂਸਲ, ਸ੍ਰੀ ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਤਹਿਸੀਲਦਾਰ ਵਿਸ਼ਵਜੀਤ ਸਿੰਘ, ਕਾਨੂੰਗੋ ਰਾਜੇਸ਼ ਕੁਮਾਰ ਬਿੱਟੂ, ਹਰਪਿੰਦਰ ਸਿੰਘ ਵੱਲਾ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਇਨ੍ਹਾਂ ਕੀਰਤਨ ਸਮਾਗਮਾਂ ਦੌਰਾਨ ਨਾਮਬਾਣੀ ਦਾ ਲਾਹਾ ਲਿਆ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD