Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ - ਹਲਕਾ ਲਹਿਰਾ ਦੀ ਨੌਜਵਾਨੀ ਨੂੰ ਸਾਂਭਣ ਲਈ ਯਤਨ ਜਾਰੀ - ਬਰਿੰਦਰ ਕੁਮਾਰ ਗੋਇਲ

13 ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਲਈ ਨੀਂਹ ਪੱਥਰ ਰੱਖੇ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਲਹਿਰਾਗਾਗਾ , 13 Nov 2025

Last updated on: Nov 14, 2025, 15:18 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਜਾਂ ਖਿੱਤੇ ਦੇ ਵਿਕਾਸ ਵਿੱਚ ਸਭ ਤੋਂ ਅਹਿਮ ਯੋਗਦਾਨ ਨੌਜਵਾਨ ਪੀੜ੍ਹੀ ਦਾ ਹੁੰਦਾ ਹੈ। ਨੌਜਵਾਨ ਇਹ ਯੋਗਦਾਨ ਤਾਂ ਹੀ ਪਾ ਸਕਦੇ ਹਨ ਜੇਕਰ ਉਹ ਨਸ਼ਿਆਂ ਤੋਂ ਬਚ ਕੇ ਸਰੀਰਕ ਅਤੇ ਮਾਨਸਿਕ ਤੌਰ ਉੱਤੇ ਤੰਦਰੁਸਤ ਹੋਣਗੇ। 

ਸੂਬੇ ਵਿਚੋਂ ਨਸ਼ਿਆਂ ਨੂੰ ਪੂਰੀ ਤਰਾਂ ਹਰਾਉਣ ਲਈ ਖੇਡਾਂ ਸਭ ਤੋਂ ਵਧੀਆ ਵਿਕਲਪ ਹਨ। ਇਹ ਵਿਚਾਰ ਅੱਜ ਉਹਨਾਂ ਹਲਕਾ ਲਹਿਰਾ ਦੇ 13 ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਇਸੇ ਤਰ੍ਹਾਂ ਹਲਕਾ ਲਹਿਰਾ ਦੀ ਨੌਜਵਾਨੀ ਨੂੰ ਸਾਂਭਣ ਲਈ ਵੀ ਯਤਨ ਜਾਰੀ ਹਨ। ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਹਲਕਾ ਲਹਿਰਾ ਵਿੱਚ 40 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਜਿੰਨਾ ਵਿੱਚੋਂ ਹੁਣ ਤੱਕ 28 ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ। ਬਾਕੀ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਵੀ ਜਲਦ ਹੀ ਰੱਖੇ ਜਾਣਗੇ।

ਉਹਨਾਂ ਕਿਹਾ ਕਿ ਅੱਜ ਪਿੰਡ ਲਹਿਲ ਖੁਰਦ, ਲਹਿਲ ਕਲਾਂ, ਦੇਗ ਬਹਾਦਰ, ਭੂਟਾਲ ਖੁਰਦ, ਭੂਟਾਲ ਕਲਾਂ, ਰਾਇਧਾਰਣਾ, ਝਲੂਰ, ਕਾਲਬੰਜਾਰਾ, ਖੰਡੇਬਾਦ, ਘੋੜੇਨੱਬ, ਭਾਈ ਕੀ ਪਿਸ਼ੌਰ, ਸੇਖੂਵਾਸ ਅਤੇ ਰਾਮਗੜ੍ਹ ਸੰਧੂਆਂ ਵਿਖੇ ਖੇਡ ਸਟੇਡੀਅਮਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਇਹ ਖੇਡ ਸਟੇਡੀਅਮ ਜਲਦ ਤੋਂ ਜਲਦ ਚਾਲੂ ਕਰਨ ਦਾ ਟੀਚਾ ਹੈ। ਇਹਨਾਂ ਸਟੇਡੀਅਮਾਂ ਵਿੱਚ ਐਥਲੈਟਿਕ ਟਰੈਕ, ਬਾਸਕਟਬਾਲ, ਵਾਲੀਬਾਲ ਮੈਦਾਨ ਹੋਣ ਦੇ ਨਾਲ ਨਾਲ ਵਧੀਆ ਘਾਹ,

ਫੁਹਾਰੇ, ਪਖਾਨੇ, ਲਾਈਟਾਂ ਅਤੇ ਬੈਂਚ ਲਗਾਏ ਜਾਣਗੇ। ਇਹਨਾਂ ਨੂੰ ਵਧੀਆ ਫੁੱਲ ਬੂਟੇ ਲਗਾ ਕੇ ਸਜਾਇਆ ਜਾਵੇਗਾ। ਇਹ ਖੇਡ ਸਟੇਡੀਅਮ ਨੌਜਵਾਨਾਂ ਅਤੇ ਸਾਰੀ ਉਮਰ ਦੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨਗੇ। ਇਸ ਮੌਕੇ ਉਹਨਾਂ ਨਾਲ ਪੀ ਏ ਸ਼੍ਰੀ ਰਾਕੇਸ਼ ਕੁਮਾਰ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD