Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰ ਘਰ ਛੱਤ ਯੋਜਨਾ ਗਰੀਬ ਵਿਅਕਤੀਆਂ ਲਈ ਵਰਦਾਨ ਸਾਬਤ ਹੋਵੇਗੀ - ਸ਼ਿਆਮ ਸਿੰਘ ਰਾਣਾ

Shyam Singh Rana, Haryana, Bharatiya Janata Party, BJP, BJP Haryana

Web Admin

Web Admin

5 Dariya News

ਯਮੁਨਾਨਗਰ , 13 Nov 2025

Last updated on: Nov 14, 2025, 16:16 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰ ਘਰ ਛੱਤ ਯੋਜਨਾ ਗਰੀਬ ਵਿਅਕਤੀਆਂ ਲਈ ਵਰਦਾਨ ਸਾਬਤ ਹੋਵੇਗੀ। ਹਰ ਘਰ ਛੱਤ ਰਾਹੀਂ ਗਬੀਰ ਵਿਅਕਤੀ ਨੂੰ ਤੁਰੰਤ ਲਾਭ ਮਿਲੇ, ਉੱਹੀ ਇਸ ਯੋਜਨਾ ਦਾ ਕੰਮ ਹੈ। ਸ੍ਰੀ ਰਾਣਾ ਅੱਜ ਯਮੁਨਾਨਗਰ ਵਿੱਚ ਹਰ ਘਰ ਛੱਤ ਯੋਜਨਾ ਦੇ ਪ੍ਰੋਗਰਾਮ ਵਿੱਚ ਬੋਲ ਰਹੇ ਸਨ।

ਇਸ ਮੌਕੇ 'ਤੇ ਵਿਸ਼ੇਸ਼ ਮਹਿਮਾਨ ਵਜੋ ਵਿਧਾਇਕ ਸ੍ਰੀ ਘਣਸ਼ਾਮ ਦਾ ਅਰੋੜਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀ ਪਾਰਥ ਗੁਪਤਾ ਨੇ ਕੀਤੀ। ਪ੍ਰੋਗਰਾਮ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਵੱਲੋਂ ਯੋਗ ਲਾਭਕਾਰਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ।

ਉਨ੍ਹਾਂ ਨੇ ਪ੍ਰੋਗਰਾਮ ਦੇ ਵਿੱਚ-ਵਿੱਚ ਹਰ ਘਰ ਛੱਤ ਦੇ ਯੋਗ ਵਿਅਕਤੀਆਂ ਦੇ ਤਜਰਬਿਆਂ ਨੂੰ ਸੁਣਿਆ। ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਭਲਾਈ ਲਈ ਹੀ ਸਰਕਾਰਾਂ ਬਣਦੀਆਂ ਹਨ ਅਤੇ ਜਨਤਾ ਦੇ ਸੁਝਾਆਂ ਨਾਲ ਹੀ ਸਰਕਾਰ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਜਨਤਾ ਲਈ ਲਾਗੂ ਕਰਦੀ ਹੈ। 

ਉਲ੍ਹਾਂ ਨੇ ਕਿਹਾ ਕਿ ਯੋਜਨਾ ਵੱਲੋਂ ਚੁਣੇ ਗਏ ਜਨਪ੍ਰਤੀਨਿਧੀਆਂ ਦੀ ਜਿਮੇਵਾਰੀ ਬਣਦੀ ਹੈ ਕਿ ਉਹ ਜਨਤਾ ਦੀ ਭਲਾਈ ਦੇ ਕੰਮਾਂ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਨੇ ਇਸ ਨੇਕ ਕੰਮ ਲਈ ਹਰ  ਘਰ ਛੱਤ ਯੋਜਨਾ ਵਿੱਚ ਸ਼ਾਮਿਲ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਤਅੇ ਸੀਐਸਆਰ ਦੇ ਸਹਿਯੋਗ ਲਈ ਸ਼ਲਾਘਾ ਕੀਤੀ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਹਰ ਘਰ ਛੱਤ ਯੋਜਨਾ ਤਹਿਤ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਹਰ ਘਰ ਛੱਤ ਤਹਿਤ ਯੋਗ ਵਿਅਕਤੀਆਂ ਦੇ ਬਰਸਾਤ ਦੇ ਸਮੇਂ ਮਕਾਨ ਢਹਿ ਗਏ ਸਨ, ਉਨ੍ਹਾਂ ਘਰਾਂ ਵਿੱਚ ਚੰਗੀ ਤਰ੍ਹਾ ਨਾਲ ਕੰਮ ਕਰਨ। 

ਕਿਉਂਕਿ ਹੁਣ ਮਕਾਨਾਂ ਦੀ ਮੁਰੰਮਤ ਕਰਨ ਲਈ ਸਮੇਂ ਦੀ ਅਧਿਕਤਾ ਵੀ ਹੈ। ਜਿਨ੍ਹਾਂ ਮਕਾਨਾਂ ਵਿੱਚ ਦਰਾਰ ਹੈ, ਉਨ੍ਹਾਂ ਮਕਾਨਾਂ ਨੂੰ ਹੇਠਾਂ ਤੋਂ ਲੈ ਕੇ ਉੱਪਰ ਤੱਕ ਬਣਾਉਣ ਅਤੇ ਜਿਨ੍ਹਾਂ ਮਕਾਨਾਂ ਦੀ ਛੱਤਾ ਢਹਿ ਗਈਆਂ ਹਨ ਉਨ੍ਹਾਂ ਦੀ ਛੱਤਾਂ ਦੀ ਮੁਰੰਮਤ ਚੰਗੀ ਤਰ੍ਹਾ ਨਾਲ ਕੀਤੀ ਜਾਵੇ ਤਾਂ ਜੋ ਗਰੀਬ ਵਿਅਕਤੀ ਆਪਣੇ ਪਰਿਵਾਰ ਸਮੇਤ ਆਰਾਮ ਨਾਲ ਰਹਿ ਸਕੇ।

ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ ਹਰ ਘਰ ਛੱਤ ਦੀ ਪਹਿਲ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਦੇ ਤਹਿਤ ਲਾਗੂ ਕੀਤੀ ਜਾ ਰਹੀ ਹੈ। ਇਸ ਨਾਲ ਮਾਨਸੂਨ ਦੌਰਾਨ ਗਰੀਬ ਪਰਿਵਾਰਾਂ ਨੂੰ ਹੋਣ ਵਾਲੇ ਮਾਨਸਿਕ ਪਰੇਸ਼ਾਨੀ ਤੋਂ ਰਾਹਤ ਮਿਲੇਗੀ।  ਜਿਲ੍ਹਾ ਪ੍ਰਸਾਸ਼ਨ ਅਤੇ ਸੀਐਸਆਰ ਦੇ ਸਹਿਯੋਗ ਨਾਲ ਜਿਲ੍ਹਾ ਵਿੱਚ ਲਗਭਗ 40 ਲੱਖ ਰੁਪਏ ਦੀ ਆਰਥਕ ਸਹਾਇਤਾ ਨਾਲ 100 ਯੋਗ ਪਰਿਵਾਰਾਂ ਦੇ ਮਕਾਨਾਂ ਦੀ ਛੱਤਾਂ ਅਤੇ ਮੁਰੰਮਤ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਨੇ ਦਸਿਆ ਕਿ ਹਰ ਘਰ ਛੱਤ ਯੋਜਨਾ ਦੀ ਸ਼ੁਰੂਆਤ ਦਾ ਕਾਰਨ ਇਹ ਰਿਹਾ ਹੈ ਗਰੀਬ ਵਿਅਕਤੀ ਉਨ੍ਹਾਂ ਦੇ ਦਫਤਰ ਵਿੱਚ ਆਪਣੇ ਲਈ ਮਕਾਨ ਬਨਵਾਉਣ, ਨੁਕਸਾਨ ਹੋਏ ਮਕਾਨ ਦੀ ਛੱਤ ਦੀ ਮੁਰੰਮਤ ਕਰਵਾਉਣ ਆਦਿ ਦੀ ਅਪੀਲ ਕਰਦੇ ਸਨ, ਤਾਂਹੀ ਉਨ੍ਹਾਂ ਨੇ ਜਿਲ੍ਹਾ ਦੀ ਮੰਨੀ-ਪ੍ਰਮੰਨੀ ਕੰਪਨੀਆਂ ਨਾਲ ਹਰ ਘਰ ਛੱਤ ਯੋਜਨਾ ਵਿੱਚ ਸਹਿਯੋਗ ਦੀ ਅਪੀਲ ਕੀਤੀ। ਇਸੀ ਦੀ ਬਦੌਲਤ ਜਿਲ੍ਹਾ ਵਿੱਚ ਇਸ ਯੋਜਨਾ 'ਤੇ ਬਿਹਤਰੀਨ ਕੰਮ ਹੋ ਰਿਹਾ ਹੈ।

 

 

Tags: Shyam Singh Rana , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD