Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Jalandhar Police, Jalandhar

5 Dariya News

5 Dariya News

5 Dariya News

ਜਲੰਧਰ , 14 Nov 2025

Last updated on: Nov 15, 2025, 10:50 IST

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। 

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 50,000 ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ-ਰਿਕਾਰਡਿੰਗ ਕੀਤੀ ਗਈ। ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ 'ਤੇ, ਮੁਲਜ਼ਮ ਰਾਜਵੰਤ ਕੌਰ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਥਾਣਾ ਜਲੰਧਰ ਵਿਖੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD