Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ ਸ਼ੋਅ’ ਮੁਕਤਸਰ ਵਾਸੀਆਂ ਨੂੰ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਕਰ ਗਿਆ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ: ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 14 Nov 2025

Last updated on: Nov 15, 2025, 10:55 IST

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਤੇਗ ਬਹਾਦਰ ਜੀ" ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ’ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿੱਚ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਿਤ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਤੇ ਹੋਰ ਸ਼ਹੀਦਾਂ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਰੋਹਾਂ ਦੇ ਤਹਿਤ 23 ਤੋਂ 25 ਨਵੰਬਰ ਤੱਕ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਇਤਿਹਾਸਕ ਮੌਕੇ ‘ਤੇ ਪਹਿਲੀ ਵਾਰ 24 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ। ਗੁਰੂ ਸਾਹਿਬ ਦੇ ਜੀਵਨ ਤੇ ਗੁਰਮਤਿ ਯਾਤਰਾਵਾਂ ਨਾਲ ਜੁੜੇ ਗੁਰਦੁਆਰਿਆਂ ਵਿਖੇ ਕੀਰਤਨ ਸਮਾਗਮ ਅਤੇ ਧਾਰਮਿਕ ਸਮਾਗਮ ਵੀ ਆਯੋਜਿਤ ਹੋਣਗੇ। 

ਇਨ੍ਹਾਂ ਸਮਾਰੋਹਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸ਼ਾਂਤੀ, ਦਇਆ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਐਸ. ਡੀ. ਐਮ. ਸ੍ਰੀ ਮਤੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ  ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਉਨ੍ਹਾਂ ਅੱਜ ਦੇ ਸਮਾਗਮ ਵਿੱਚ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।ਇਸ ਤੋਂ ਪਹਿਲਾਂ ਭਾਈ ਸੁਖਦੇਵ ਸਿੰਘ ਬੂ ਤੇ ਸਾਥੀਆਂ ਦੇ ਢਾਡੀ ਜੱਥੇ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਚਾਨਣਾ ਪਾਇਆ ਗਿਆ।

ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਸੰਗਤ ਵੱਲੋਂ ਪੰਜਾਬ ਸਰਕਾਰ ਦੇ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਨਾਲ ਉਹ ਇਤਿਹਾਸ ਤੋਂ ਜਾਣੂੰ ਹੋਏ ਹਨ, ਕਿ ਕਿਸ ਤਰ੍ਹਾਂ ਧਰਮ ਦੀ ਖਾਤਰ ਸਾਡੇ ਗੁਰੂਆਂ ਨੇ ਸ਼ਹੀਦੀਆਂ ਦਿੱਤੀਆਂ ਸਨ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ ।

ਇਸ ਮੌਕੇ ਮੁੱਖ ਮੰਤਰੀ ਖੇਤਰੀ ਅਧਿਕਾਰੀ ਸ੍ਰੀ ਸ਼ਿਵਾਂਸ ਅਸਥਾਨਾ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਸੱਕਾਂਵਾਲੀ ਚੇਅਰਮੈਨ, ਗੁਰਪ੍ਰੀਤ ਸਿੰਘ ਵਿਰਦੀ, ਛਿੰਦਾ ਔਲਖ, ਸੁਮਿਤ ਗਰਗ ਬਲਾਕ ਪ੍ਰਧਾਨ, ਜ਼ਿਲ੍ਹਾ ਦਫਤਰ ਇੰਚਾਰਜ ਸੰਦੀਪ ਸ਼ਰਮਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਨਰੇਸ਼ ਪਰੂਥੀ, ਸੁਰਿੰਦਰ ਕੁਮਾਰ ਪੀ. ਏ., ਹਰਦੀਪ ਸਿੰਘ ਐਮ. ਸੀ, ਜੈ ਚੰਦ ਭੰਡਾਰੀ ਵਾਈਸ ਕੋਆਰਡੀਨੇਟਰ,ਸ਼ਮਿੰਦਰ ਸਿੰਘ ਟਿੱਲੂ, ਬਲਾਕ ਪ੍ਰਧਾਨ ਰਿੰਕੂ ਬਾਂਸਲ, ਮਾਸਟਰ ਮਨਜੀਤ ਸਿੰਘ, ਚਰਨਜੀਤ ਸੱਕਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD