Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

'ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ'

‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Kulwant Singh Pandori, T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 14 Nov 2025

Last updated on: Nov 15, 2025, 11:05 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਦੀ ਪੇਸ਼ਕਾਰੀ ਅੱਜ ਇਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਾਇਆ ਗਿਆ, ਜਿਥੇ ਪੁੱਜੀ ਵੱਡੀ ਗਿਣਤੀ ਸੰਗਤ ਨੂੰ ਇਸ ਸ਼ੋਅ ਦੀ ਪੇਸ਼ਕਾਰੀ ਨੇ ਭਾਵੁਕ ਕਰ ਦਿੱਤਾ।  

'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਦੌਰਾਨ ਗਿਆਨੀ ਦਵਿੰਦਰ ਸਿੰਘ ਰਾਣੂੰ ਦੇ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਇਸ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤ ਦੇ ਰੂਪ ਵਿੱਚ ਲੋਕ ਸਭਾ ਮੈਂਬਰ ਸ.

ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। 

ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ।

ਉਹਨਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂਕਿ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ। ਇਨ੍ਹਾਂ ਵਿਚੋਂ ਇਕ ਨਗਰ ਕੀਰਤਨ 20 ਨਵੰਬਰ ਨੂੰ ਤਲਵੰਡੀ ਸਾਬੋ (ਬਠਿੰਡਾ) ਤੋਂ ਬਰਨਾਲਾ ਹੁੰਦਾ ਹੋਇਆ ਸੰਗਰੂਰ ਤੇ ਅੱਗੇ ਆਨੰਦਪੁਰ ਸਾਹਿਬ ਪੁੱਜੇਗਾ।

ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈ ਏ ਐੱਸ, ਐਸ.ਐਸ.ਪੀ.ਮੁਹੰਮਦ ਸਫਰਾਜ਼ ਆਲਮ ਤੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੌਜੂਦ ਸੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Kulwant Singh Pandori , T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD