Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal, Raj Kumar Chabbewal

Web Admin

Web Admin

5 Dariya News

ਚੰਡੀਗੜ੍ਹ , 14 Nov 2025

Last updated on: Nov 15, 2025, 11:25 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ ਗਿਆ।

ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ। ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਿਲ ਹੋਏ। ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। 

ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal , Raj Kumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD