Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਸਹੀ ਖੁਰਾਕ ਪਹਿਲੀ ਦਵਾਈ ਹੈ' : ਜ਼ਮੀਨੀ ਪੱਧਰ 'ਤੇ ਸੰਦੇਸ਼ ਪਹੁੰਚਾਉਣ ਲਈ ਸਕੂਲ ਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਦੀ ਲੋੜ 'ਤੇ ਜ਼ੋਰ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 'ਭੋਜਨ ਹੀ ਦਵਾਈ ਹੈ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

Bal Mukand Sharma, Chairman Punjab State Food Commission, Punjab Food Commission, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 14 Nov 2025

Last updated on: Nov 15, 2025, 11:32 IST

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ "ਭੋਜਨ ਹੀ ਦਵਾਈ ਹੈ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ ਮੁੱਖ ਤੌਰ ‘ਤੇ ਚਰਚਾ ਕੀਤੀ ਗਈ। ਲੁਧਿਆਣਾ ਤੋਂ ਡਾ. ਵਿਪਨ ਭਾਰਗਵ ਨੇ ਕਿਹਾ ਕਿ ਇਸ ਨੁਕਤੇ ਨੂੰ ਉਜਾਗਰ ਕਰਦਿਆਂ ਪੌਸ਼ਟਿਕ ਭੋਜਨ ਖਾਣ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਰੀਰ ਵਿੱਚ ਆਪਣੀ ਪਾਲਣਾ ਖੁਦ ਕਰਨ ਦੀ ਇੱਕ ਵਿਸ਼ੇਸ਼ ਵਿਧੀ ਹੈ ਪਰ ਸਿਰਫ਼ ਇਸਨੂੰ ਸਹੀ ਮਾਤਰਾ ਵਿੱਚ ਖੁਰਾਕ ਦੇਣ ਦੀ ਲੋੜ ਹੈ। ਉਨ੍ਹਾਂ ਨੇ ਘਰ, ਸਕੂਲ ਅਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਅਤੇ ਨਿਊਟ੍ਰਿਸ਼ਨ ਪੁਆਇੰਟਸ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾ. ਭਾਰਗਵ ਨੇ ਅੱਗੇ ਕਿਹਾ ਕਿ ਪੌਦਿਆਂ 'ਤੇ ਆਧਾਰਿਤ ਕੁਦਰਤੀ ਸਬਜ਼ੀਆਂ ਅਤੇ ਘਰ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀਆਂ ਇੱਕ ਸਿਹਤਮੰਦ ਜੀਵਨ ਸ਼ੈਲੀ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ।

ਆਯੁਰਵੇਦ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਆਈਆਰਏ ਚੈਂਬਰ ਆਫ਼ ਆਯੁਰਵੇਦ ਦੇ ਚੇਅਰਮੈਨ ਐਸ.ਕੇ. ਬਾਤਿਸ਼ ਨੇ ਦੱਸਿਆ ਕਿ ਵਿਸ਼ਵ ਭਰ ਦੇ 170 ਦੇਸ਼ਾਂ ਨੇ ਆਯੁਰਵੇਦ ਦੀ ਮਹਤੱਤਾ ਨੂੰ ਸਵੀਕਾਰਿਆ ਹੈ ਜਦੋਂ ਕਿ 23 ਦੇਸ਼ਾਂ ਨੇ ਇਸਨੂੰ ਆਪਣੀ ਸਿਹਤ ਨੀਤੀ ਦਾ ਹਿੱਸਾ ਬਣਾਇਆ ਹੈ। ਉਨ੍ਹਾਂ ਨੇ ਮੋਟੇ ਅਨਾਜ ‘ਤੇ ਅਧਾਰਤ ਖੁਰਾਕ ਦੀ ਮਹੱਤਤਾ ਦੀ ਵੀ ਵਕਾਲਤ ਕੀਤੀ। 

ਸਿਹਤ ਅਤੇ ਜੀਵਨ ਕੋਚ ਹਰਕੰਵਲ ਪੀ. ਸਿੰਘ ਧਾਲੀਵਾਲ ਨੇ ਸਰੀਰ ਨੂੰ ਡੀਟੌਕਸੀਫਾਈ ਕਰਨ ਅਤੇ ਸਾਡੇ ਦੁਆਰਾ ਖਾਧੇ ਜਾਣ ਵਾਲੇ ਵੱਖ-ਵੱਖ ਕਿਸਮਾਂ ਦੇ ਭੋਜਨ ਨੂੰ ਸੰਤੁਲਿਤ ਕਰਨ ਬਾਰੇ ਜਾਣੂੰ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਮੁੱਖ ਮਹਿਮਾਨ ਹਿਮਾਚਲ ਪ੍ਰਦੇਸ਼ ਖੁਰਾਕ ਕਮਿਸ਼ਨ, ਸ਼ਿਮਲਾ ਦੇ ਚੇਅਰਮੈਨ ਡਾ. ਐਸ.ਪੀ. ਕਤਿਆਲ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸਿਹਤਮੰਦ ਜੀਵਨ ਸ਼ੈਲੀ ਨੂੰ ਯਕੀਨੀ ਬਣਾਉਣ ਸਬੰਧੀ ਵਧੀਆ ਭੋਜਨ ਅਭਿਆਸਾਂ ਲਈ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਨਿਭਾਈ ਜਾ ਰਹੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਜਸਵੀਰ ਸਿੰਘ ਸੇਖੋਂ ਤੋਂ ਇਲਾਵਾ ਸਾਬਕਾ ਮੈਂਬਰ ਪ੍ਰੀਤੀ ਚਾਵਲਾ, ਮੈਂਬਰ ਸਕੱਤਰ ਕਨੂ ਥਿੰਦ ਅਤੇ ਵਾਈਸ ਚੇਅਰਪਰਸਨ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦ ਕੰਚਨ ਸ਼ਰਮਾ ਵੀ ਮੌਜੂਦ ਸਨ।

 

Tags: Bal Mukand Sharma , Chairman Punjab State Food Commission , Punjab Food Commission , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD