Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਭਾਜਪਾ ਨੇ ਬਿਹਾਰ ਚੋਣ ਨਤੀਜਿਆਂ ਨੂੰ ਵਿਕਾਸ ਦੀ ਜਿੱਤ ਦੱਸਿਆ

ਬਿਹਾਰ ਵਿਜੇ ‘ਤੇ ਪੰਜਾਬ ਭਾਜਪਾ ਵਿੱਚ ਜਸ਼ਨ—ਭੰਗੜਾ ਪਾਇਆ, ਮਿਠਾਈ ਵੰਡੀ

Vineet Joshi, Bharatiya Janata Party, BJP, BJP Punjab, Dr Subhash Sharma

Web Admin

Web Admin

5 Dariya News

ਚੰਡੀਗੜ੍ਹ , 14 Nov 2025

Last updated on: Nov 15, 2025, 11:41 IST

ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਉਸਦੇ ਗਠਜੋੜ ਨੂੰ ਮਿਲੇ ਸਪਸ਼ਟ ਬਹੁਮਤ ‘ਤੇ ਪੰਜਾਬ ਭਾਜਪਾ ਵਲੋਂ ਖੂਬ ਖ਼ੁਸ਼ੀ ਦਾ ਇਜਹਾਰ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਬਿਹਾਰ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ੀ ਕਾਰਗੁਜ਼ਾਰੀ ਅਤੇ ਸਥਿਰ ਸਰਕਾਰ ਦੇ ਹੱਕ ਵਿੱਚ ਵੋਟ ਪਾ ਕੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਨਕਾਰਾਤਮਕ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।

ਪੰਜਾਬ ਭਾਜਪਾ ਦੇ ਕਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਿਹਾਰ ਦੇ ਨਤੀਜਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਢ, ਵਿਜ਼ਨ ਤੇ ਲੋਕ ਭਰੋਸੇ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਨੇ ਦੁਬਾਰਾ ਵਿਕਾਸ ਦੇ ਰਾਹ ਨੂੰ ਚੁਣਿਆ ਹੈ ਅਤੇ ਇਹ ਨਤੀਜੇ ਦੇਸ਼ ਭਰ ਵਿੱਚ ਭਾਜਪਾ ਲਈ ਹੌਸਲਾ ਵਧਾਉਣ ਵਾਲੇ ਹਨ।

ਉਨ੍ਹਾਂ ਕਿਹਾ ਕਿ ਬਿਹਾਰ ਦੀ ਜਿੱਤ ਸਿਰਫ਼ ਇੱਕ ਰਾਜ ਦੀ ਰਾਜਨੀਤਿਕ ਸਫ਼ਲਤਾ ਨਹੀਂ, ਸਗੋਂ ਇਹ ਸਾਰਿਆਂ ਲਈ ਸੁਨੇਹਾ ਹੈ ਕਿ ਜਨਤਾ ਹੁਣ ਸਿਰਫ਼ ਕੰਮ ਅਤੇ ਨਤੀਜਿਆਂ ‘ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਵੇਂ ਬਿਹਾਰ ਨੇ ਭਾਜਪਾ ਨੂੰ ਮੰਦਿਰ, ਮਸਜਿਦ, ਜਾਤ-ਪਾਤ ਅਤੇ ਝੂਠੇ ਵਾਅਦਿਆਂ ਦੀ ਸਿਆਸਤ ਨੂੰ ਰੱਦ ਕਰਕੇ ਵੋਟ ਦਿੱਤਾ ਹੈ, ਓਹੋ ਤਬਦੀਲੀ ਪੰਜਾਬ ਵਿੱਚ ਵੀ ਜਲਦੀ ਨਜ਼ਰ ਆਵੇਗੀ।

ਚੰਡੀਗਢ ਵਿਖੇ ਸੂਬਾ ਪਾਰਟੀ ਆਫਿਸ ਚ ਪੰਜਾਬ ਭਾਜਪਾ ਦੇ ਨੇਤਾਵਾਂ ਨੇ ਭੰਗੜਾ ਪਾ ਕੇ ਤੇ ਲੱਡੂ ਵੰਡ ਕਰ ਖੁਸ਼ੀ ਮਨਾਈ। ਜਿਸ ਚ ਪ੍ਰਮੁੱਖ ਤੇ ਸ਼ਾਮਿਲ ਸਨ ਭਾਜਪਾ ਦੇ ਕੋਮੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਰਾਮੂਵਾਲੀਆ, ਸੂਬਾ ਮੀਤ  ਪ੍ਰਧਾਨ ਸੁਭਾਸ਼ ਸ਼ਰਮਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ, ਲੀਗਲ ਸੈੱਲ ਦੇ ਸੂਬਾ ਮੁਖੀ ਐਨ.ਕੇ. ਵਰਮਾ। 

ਇਨ੍ਹਾਂ ਸੀਨੀਅਰ ਨੇਤਾਵਾਂ ਨੇ ਵੀ ਬਿਹਾਰ ਦੇ ਨਤੀਜਿਆਂ ਨੂੰ ਭਾਜਪਾ ਦੀ ਖ਼ੂਬਸੂਰਤ ਜਿੱਤ ਦੱਸਦਿਆਂ ਕਿਹਾ ਕਿ ਇਹ ਨਤੀਜੇ ਦੇਸ਼ ਦੀ ਰਾਜਨੀਤਿਕ ਦਿਸ਼ਾ ਨੂੰ ਨਵਾਂ ਮੋੜ ਦੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੋਟਰਾਂ ਦੇ ਭਰੋਸੇ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਵਿਰੋਧੀਆਂ ਦੀ ਨਕਾਰਾਤਮਕ ਮੁਹਿੰਮ ਨੂੰ ਲੋਕਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ।

ਪੰਜਾਬ ਭਾਜਪਾ ਨੇ ਇਸ ਮੌਕੇ ‘ਤੇ ਬਿਹਾਰ ਦੇ ਭਾਜਪਾ ਵਰਕਰਾਂ ਅਤੇ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਪਾਰਟੀ ਦੀ ਮਜ਼ਬੂਤ ਜ਼ਮੀਨੀ ਪਕੜ ਅਤੇ ਜਨ ਸੇਵਾ ਦੀ ਨੀਤੀ ਦਾ ਪਰਚਾ ਹਨ

 

Tags: Vineet Joshi , Bharatiya Janata Party , BJP , BJP Punjab , Dr Subhash Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD