Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ ਦੀ 174ਵੀਂ ਬੈਠਕ ਆਯੋਜਿਤ

RBI, Reserve Bank of India, State Level Bankers Committee, SLBC, M Paramasivam, Punjab National Bank

Web Admin

Web Admin

5 Dariya News

ਚੰਡੀਗੜ੍ਹ , 14 Nov 2025

Last updated on: Nov 15, 2025, 12:01 IST

ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ ਦੀ 174ਵੀਂ ਬੈਠਕ ਸ਼੍ਰੀ ਐੱਮ ਪਰਮਸ਼ਿਵਮ ਕਾਰਜਕਾਰੀ ਨਿਰਦੇਸ਼ਕ, ਪੰਜਾਬ ਨੈਸ਼ਨਲ ਬੈਂਕ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ ਜਿਸ ਵਿੱਚ ਸਤੰਬਰ 2025 ਤਿਮਾਹੀ ਤੱਕ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਬੈਠਕ ਵਿੱਚ ਸ਼੍ਰੀ ਅਰਵਿੰਦ ਕੁਮਾਰ (ਆਈਏਐੱਸ) ਡਾਇਰੈਕਟਰ ਆਡਿਟ ਅਤੇ ਫਾਈਨੈਂਸ, ਪੰਜਾਬ ਸਰਕਾਰ, ਸ਼੍ਰੀ ਪੰਕਜ ਸੇਤੀਆ ਜਨਰਲ ਮੈਨੇਜਰ, ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ, ਸ਼੍ਰੀ ਵਿਨੋਦ ਕੁਮਾਰ ਆਰਿਆ ਮੁੱਖ ਜਨਰਲ ਮੈਨੇਜਰ, ਨਾਬਾਰਡ, ਸ਼੍ਰੀ ਪਰਮੇਸ਼ ਕੁਮਾਰ ਜਨਰਲ ਮੈਨੇਜਰ ਅਤੇ ਕੋਆਰਡੀਨੇਟਰ ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ, ਦੁਆਰਾ ਹਿੱਸਾ ਲਿਆ ਗਿਆ।

ਸ਼੍ਰੀ ਪਰਮੇਸ਼ ਕੁਮਾਰ ਜਨਰਲ ਮੈਨੇਜਰ ਅਤੇ ਕੋਆਰਡੀਨੇਟਰ ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ ਦੁਆਰਾ ਦੱਸਿਆ ਗਿਆ ਕਿ ਭਾਰਤ ਸਰਕਾਰ, ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲੇ ਨਵੀਂ ਦਿੱਲੀ ਦੁਆਰਾ ਵਿੱਤੀ ਸਮਾਵੇਸ਼ ਅਭਿਆਨ ਦੇ ਤਹਿਤ ਸਾਰੇ ਯੋਗ ਲੋਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਮਿਤੀ 01.07.2025 ਤੋਂ 30.09.2025 ਤੱਕ ਗ੍ਰਾਮ ਪੰਚਾਇਤ ਪੱਧਰ ‘ਤੇ 3 ਮਹੀਨੇ ਦਾ ਵਿਸ਼ੇਸ਼ ਰਜਿਸਟ੍ਰੇਸ਼ਨ ਅਭਿਆਨ ਚਲਾਇਆ ਗਿਆ, ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਕੈਂਪ ਲਗ ਚੁੱਕੇ ਹਨ। 

ਹੁਣੇ ਜ਼ਿਲ੍ਹਾ ਪੱਧਰ ‘ਤੇ ਆਪਕੀ ਪੂੰਜੀ-ਆਪਕਾ ਅਧਿਕਾਰ’ ਅਭਿਆਨ ਦੇ ਤਹਿਤ ਅਣ-ਕਲੇਮਡ ਅਸੈੱਟਸ ਦੇ ਤੁਰੰਤ ਨਿਪਟਾਰੇ ਲਈ ਜਨ ਜਾਗਰਣ ਸ਼ਿਵਿਰ (ਜਨਤਕ ਜਾਗਰੂਕਤਾ ਕੈਂਪ) ਆਯੋਜਿਤ ਕੀਤੇ ਜਾ ਰਹੇ ਹਨ। ਸ਼੍ਰੀ ਐੱਮ ਪਰਮਸ਼ਿਵਮ ਕਾਰਜਕਾਰੀ ਨਿਰਦੇਸ਼ਕ, ਪੰਜਾਬ ਨੈਸ਼ਨਲ ਬੈਂਕ ਦੁਆਰਾ ਦੱਸਿਆ ਗਿਆ ਕਿ ਸਾਰੇ ਬੈਂਕ ਇਕੱਠੇ ਮਿਲ ਕੇ ਕੰਮ ਹੋਏ ਜੂਨ ਤਿਮਾਹੀ ਵਿੱਚ ਸਲਾਨਾ ਲੋਨ ਸਕੀਮ ਵਿੱਚ 1,51,446 ਕਰੋੜ ਦਾ ਲੋਨ ਵੰਡਿਆ ਗਿਆ ਹੈ ਜੋ ਕਿ ਸਲਾਨਾ ਟੀਚੇ ਦਾ 71 ਪ੍ਰਤੀਸ਼ਤ ਹੈ ਅਤੇ ਇਸ ਉਪਲਬਧੀ ਨੂੰ ਹਾਸਲ ਕਰਨ ਦੀ ਵਧਾਈ ਦਿੱਤੀ। 

ਪੰਜਾਬ ਦਾ ਲੋਨ ਜਮ੍ਹਾਂ ਅਨੁਪਾਤ 63.31 ਪ੍ਰਤੀਸ਼ਤ ਹੈ ਕਿ ਰਾਸ਼ਟਰੀ ਟੀਚੇ 60 ਪ੍ਰਤੀਸ਼ਤ ਤੋਂ ਉੱਪਰ ਹੈ ਅਤੇ ਇਸ ਨੂੰ ਹੋਰ ਵਧਾਉਣ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 171 ਲੱਖ ਲੋਕਾਂ ਨੂੰ ਸੁਰੱਖਿਆ ਬੀਮਾ ਯੋਜਨਾਵਾਂ ਨਾਲ ਜੋੜਿਆ ਜਾ ਚੁੱਕਿਆ ਹੈ। ਸ਼੍ਰੀ ਅਰਵਿੰਦ ਕੁਮਾਰ (ਆਈਏਐੱਸ) ਨਿਦੇਸ਼ਕ ਆਡਿਟ ਅਤੇ ਫਾਈਨੈਂਸ, ਪੰਜਾਬ ਸਰਕਾਰ, ਦੁਆਰਾ ਸਾਰੇ ਬੈਂਕਾਂ ਨੂੰ ਸੱਦਾ ਦਿੱਤਾ ਗਿਆ ਕਿ ਸਾਰੀਆਂ ਸਰਕਾਰੀ ਯੋਜਨਾਵਾਂ ਵਿੱਚ ਸਾਰੇ ਬੈਂਕ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਆਪਣੀ ਭੂਮਿਕਾ ਨਿਭਾਉਣ ਅਤੇ ਵਿੱਤੀ ਜਾਗਰੂਕਤਾ ਲਈ ਪਿੰਡਾਂ ਵਿੱਚ ਕੈਂਪ ਲਗਾਏ। 

ਸ਼੍ਰੀ ਪੰਕਜ ਸੇਤੀਆ ਜਨਰਲ ਮੈਨੇਜਰ ਰਿਜ਼ਰਵ ਬੈਂਕ ਆਫ਼ ਇੰਡੀਆ, ਚੰਡੀਗੜ੍ਹ ਦੁਆਰਾ ਵਿੱਤੀ ਸਮਾਵੇਸ਼ ਅਭਿਆਨ ਵਿੱਚ ਮੁੜ ਕੇਵਾਈਸੀ ‘ਤੇ ਜ਼ੋਰ ਦਿੱਤਾ ਗਿਆ ਜਿਸ ਨਾਲ ਕਿ ਕਿਸੇ ਵੀ ਖਾਤੇ ਵਿੱਚ ਲੈਣ-ਦੇਣ ਕਰਨ ਵਿੱਚ ਸਮੱਸਿਆ ਨਾ ਆਏ। ਸ਼੍ਰੀ ਸੇਤੀਆ ਜਨਰਲ ਮੈਨੇਜਰ ਰਿਜ਼ਰਵ ਬੈਂਕ ਆਫ ਇੰਡੀਆ ਚੰਡੀਗੜ੍ਹ ਦੁਆਰਾ ਡਿਜੀਟਲ ਪ੍ਰੋਤਸਾਹਨ ਦੇਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸ਼੍ਰੀ ਵਿਨੋਦ ਕੁਮਾਰ ਆਰਿਆ ਮੁੱਖ ਜਨਰਲ ਮੈਨੇਜਰ ਨਾਬਾਰਡ, ਦੁਆਰਾ ਖੇਤੀਬਾੜੀ ਖੇਤਰ ਵਿੱਚ ਹੋਰ ਜ਼ਿਆਦਾ ਲੋਨ ਦੇਣ ‘ਤੇ ਜ਼ੋਰ ਦਿੱਤਾ ਗਿਆ।

ਬੈਠਕ ਵਿੱਚ ਸ਼੍ਰੀ ਰਾਮਕਿਸ਼ੋਰ ਮੀਣਾ  ਡਿਪਟੀ ਜਨਰਲ ਮੈਨੇਜਰ ਰਾਜ ਪੱਧਰੀ ਬੈਂਕਰਸ ਕਮੇਟੀ, ਪੰਜਾਬ ਦੁਆਰਾ ਵਿਸਤ੍ਰਿਤ ਏਜੰਡਾ ਪੇਸ਼ ਕੀਤਾ ਗਿਆ। ਬੈਠਕ ਵਿੱਚ ਸਾਰੇ ਬੈਂਕਾਂ ਦੇ ਉੱਚ ਅਧਿਕਾਰੀ ਅਤੇ ਸਾਰੇ ਮੋਹਰੀ ਜ਼ਿਲ੍ਹਾ ਪ੍ਰਬੰਧਕਾਂ ਅਤੇ ਸਾਰੇ ਸਰਕਾਰੀ ਵਿਭਾਗਾਂ ਦੁਆਰਾ ਵੀ ਹਿੱਸਾ ਲਿਆ ਗਿਆ।

 

Tags: RBI , Reserve Bank of India , State Level Bankers Committee , SLBC , M Paramasivam , Punjab National Bank

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD