Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼

9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਐਸਏਐਸ ਨਗਰ , 14 Nov 2025

Last updated on: Nov 15, 2025, 12:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਧੋਖਾਧੜੀ ਕਰਨ ਲਈ ਚਲਾਕੀ ਭਰੇ ਤਰੀਕੇ ਦੀ ਵਰਤੋਂ ਕਰਦੇ ਸਨ, ਜਿਸ ਵਿੱਚ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਈ ਧੋਖਾਧੜੀ ਅਤੇ ਜਾਅਲੀ ਕਰੰਸੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਪੂਰੇ ਨੈੱਟਵਰਕ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਅਤੇ ਹੋਰ ਪੁੱਛਗਿੱਛ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਦੱਸਿਆ ਕਿ ਪੁਲਿਸ ਨੂੰ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ। 

ਇਸ ਸਬੰਧੀ ਕਾਰਵਾਈ ਕਰਦਿਆਂ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਤੁਰੰਤ ਕਾਰਵਾਈ ਕਰਦਿਆਂ ਐਸਐਚਓ ਡੇਰਾਬੱਸੀ ਸੁਮਿਤ ਮੌੜ ਅਤੇ ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ ਮਲਕੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਪੀਡਬਲਯੂਡੀ ਰੈਸਟ ਹਾਊਸ, ਘੱਗਰ ਪੁਲ, ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜਾਅਲੀ ਅਤੇ ਪੁਰਾਣੀ ਕਰੰਸੀ ਬਰਾਮਦ ਕੀਤੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਗਈ ਹੈ। ਉਹ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਹ ਪਹਿਲਾਂ ਧੋਖਾਧੜੀ ਤੇ ਜਾਅਲੀ ਕਰੰਸੀ ਦੇ ਮਾਮਲਿਆਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 327 ਮਿਤੀ 13-11-2025 ਨੂੰ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318(4), 178, 179, 180 ਅਤੇ 182 ਤਹਿਤ ਦਰਜ ਕੀਤੀ ਗਈ ਹੈ।

ਬਰਾਮਦ ਕੀਤੀ ਗਈ ਕਰੰਸੀ ਸਬੰਧੀ ਵੇਰਵਾ:

*ਬਰਾਮਦ ਕੀਤੀ ਅਸਲ ਕਰੰਸੀ*

1000 ਰੁਪਏ ਦੇ ਪੁਰਾਣੇ ਨੋਟ (7,42,000 ਰੁਪਏ)

2000 ਰੁਪਏ ਦੇ ਪੁਰਾਣੇ ਨੋਟ (3,50,000 ਰੁਪਏ)

500 ਰੁਪਏ ਦੇ ਨਵੇਂ ਨੋਟ (13,000 ਰੁਪਏ)

ਕੁੱਲ: 11,05,000 ਰੁਪਏ

* ਬਰਾਮਦ ਕੀਤੀ ਨਕਲੀ ਕਰੰਸੀ*

₹1000 ਰੁਪਏ ਦੇ ਪੁਰਾਣੇ ਨੋਟਾਂ ਦੇ 80 ਬੰਡਲ (ਲਗਭਗ ₹80 ਲੱਖ ਰੁਪਏ)

₹500 ਰੁਪਏ ਦੇ ਨਵੇਂ ਨੋਟਾਂ ਦੇ 60 ਬੰਡਲ (ਲਗਭਗ ₹30 ਲੱਖ ਰੁਪਏ)

2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ ₹8 ਕਰੋੜ 78 ਲੱਖ ਰੁਪਏ)

ਕੁੱਲ: 9.88 ਕਰੋੜ ਰੁਪਏ

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD