Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਲਈ ਤਿਆਰੀਆਂ ਜੋਰਾਂ 'ਤੇ-ਡਾ ਪ੍ਰੀਤੀ ਯਾਦਵ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 14 Nov 2025

Last updated on: Nov 15, 2025, 14:56 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜੋਰਾਂ 'ਤੇ ਚੱਲ ਰਹੀਆਂ ਹਨ।''

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ। 

ਉਨ੍ਹਾਂ ਨੇ ਸਮੂਹ ਸੰਗਤ ਨੂੰ ਵੱਧ-ਚੜ੍ਹਕੇ ਇਸ ਮਹਾਨ ਕੀਰਤਨ ਦਰਬਾਰ ਦੀਆਂ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਹੈ। ਡਾ. ਪ੍ਰੀਤੀ ਯਾਦਵ ਨੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਤੇ ਸੰਗਤ ਪੂਰਾ ਸਹਿਯੋਗ ਦੇ ਰਹੀ ਹੈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਬਹੁਤ ਸ਼ਰਧਾ ਭਾਵਨਾ ਨਾਲ ਕਰਵਾ ਰਹੀ ਹੈ। ਇਸ ਮੌਕੇ ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ, ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਬੀ.ਐਸ. ਬੇਦੀ ਤੇ ਮੈਨੇਜਰ ਦਵਿੰਦਰ ਸਿੰਘ ਵਾਲੀਆ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD