Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਫਾਇਰ ਬ੍ਰਿਗੇਡ ਲਈ ਮਿਲੀਆਂ ਦੋ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 14 Nov 2025

Last updated on: Nov 15, 2025, 15:11 IST

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਗੋਬਿੰਦਗੜ੍ਹ ਅਤੇ ਨੇੜਲੇ ਖੇਤਰਾਂ ਵਿੱਚ ਵਧੇਰੇ ਮੁਸਤੈਦੀ ਵਰਤਣ ਲਈ ਦੋ ਨਵੀਆਂ ਅੱਗ ਬੁਝਾਊ ਗੱਡੀਆਂ ਸੌਂਪੀਆਂ ਗਈਆਂ ਹਨ ਜਿਨਾਂ ਨੂੰ ਅੱਜ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਰੀ ਝੰਡੀ ਦਿਖਾ ਕੇ ਰਸਮੀ ਤੌਰ ਤੇ ਰਵਾਨਾ ਕੀਤਾ ਗਿਆ। ਸ਼੍ਰੀ ਬੜਿੰਗ ਨੇ ਕਿਹਾ ਕਿ ਅਤਿ ਆਧੁਨਿਕ ਤਕਨੀਕ ਵਾਲੇ ਇਹ ਫਾਇਰ ਬ੍ਰਿਗੇਡ ਵਾਹਨ, ਇਲਾਕੇ ਵਿੱਚ ਅੱਗ ਲੱਗਣ ਦੀ ਕਿਸੇ ਵੀ ਘਟਨਾ ਉੱਤੇ ਤੁਰੰਤ ਕਾਬੂ ਪਾਉਣ ਦੇ ਸਮਰੱਥ ਹਨ। 

ਉਨ੍ਹਾਂ ਦੱਸਿਆ ਕਿ ਛੋਟਾ ਵਾਹਨ ਜਿੱਥੇ ਤੰਗ ਗਲੀਆਂ ਅਤੇ ਭੀੜ ਭੜੱਕੇ ਵਾਲੇ ਬਾਜ਼ਾਰਾਂ ਵਿੱਚ ਆਸਾਨੀ ਨਾਲ ਆ ਜਾ ਸਕੇਗਾ ਉਥੇ ਨਾਲ ਹੀ ਇਸ ਵਿੱਚ 300 ਲੀਟਰ ਪਾਣੀ ਦੀ ਵਿਵਸਥਾ ਹੋਵੇਗੀ। ਉਹਨਾਂ ਦੱਸਿਆ ਕਿ ਵੱਡਾ ਵਾਹਨ 1000 ਲੀਟਰ ਪਾਣੀ ਦੀ ਸਮਰੱਥਾ ਵਾਲਾ ਹੈ ਜਿਸ ਵਿੱਚ ਹੋਰ ਵੀ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਅਤੇ ਯੰਤਰ ਮੁਹਈਆ ਕਰਵਾਏ ਗਏ ਹਨ ਜੋ ਕਿ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ ਜਾਂ ਰੈਸਕਿਊ ਆਪਰੇਸ਼ਨ ਦੌਰਾਨ ਵਰਤੋਂ ਵਿੱਚ ਆ ਸਕਣਗੇ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕੇ ਇਹ ਫਾਇਰ ਬ੍ਰਿਗੇਡ ਦਸਤਾ 24 ਘੰਟੇ ਤਿਆਰ ਰਹੇਗਾ ਤੇ ਇਸ ਦੀ ਵਰਤੋਂ ਲਈ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸੇਵਾਵਾਂ ਹੋਰ ਕਾਰਗਰ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਾਇਰ ਬ੍ਰਿਗੇਡ ਦੀਆਂ ਇਹ ਗੱਡੀਆਂ ਅਤੇ ਉਪਕਰਨ ਲੋੜ ਪੈਣ ਉੱਤੇ ਲਾਭਦਾਇਕ ਸਾਬਤ ਹੋਣਗੇ।

ਇਸ ਮੌਕੇ ਈ.ਓ ਮੰਡੀ ਗੋਬਿੰਦਗੜ੍ਹ ਚੇਤਨ ਸ਼ਰਮਾ,ਫਾਇਰ ਅਫਸਰ ਜਗਜੀਤ ਸਿੰਘ, ਰਣਜੀਤ ਸਿੰਘ ਪਨਾਗ, ਭੁਪਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਖੱਟੜਾ, ਦਲਜੀਤ ਸਿੰਘ ਵਿਰਕ, ਸਤਿਆਪਾਲ ਸਿੰਘ ਲੋਧੀ, ਮੁਹੰਮਦ ਸਲਮਾਨ, ਗੌਰਵ ਅਗਰਵਾਲ, ਸਲੀਮ ਖਾਨ, ਨਸੀਮ ਮੁਹੰਮਦ, ਆਰਿਫ ਖਾਨ, ਸਹਿਜਾਦ ਆਲਮ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD