Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂ

Harmeet Singh Sandhu, AAP, Aam Aadmi Party, Aam Aadmi Party Punjab, AAP Punjab, Shery Kalsi, Tarn Taran

Web Admin

Web Admin

5 Dariya News

ਤਰਨ ਤਾਰਨ , 14 Nov 2025

Last updated on: Nov 15, 2025, 15:16 IST

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਅੱਜ ਐਲਾਨੇ ਗਏ ਨਤੀਜੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਨੂੰ ਕੁੱਲ 42649 ਵੋਟਾਂ ਪਈਆਂ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। 

ਵੋਟਾਂ ਦੀ ਗਿਣਤੀ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਦੀ ਹਾਜ਼ਰੀ ਵਿੱਚ ਮੁਕੰਮਲ ਹੋਈ। ਜ਼ਿਮਨੀ ਚੋਣ ਦੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂ ਅਤੇ ਉਨ੍ਹਾਂ ਦੀ ਲੀਡ 12091 ਵੋਟਾਂ ਦੀ ਰਹੀ। 

ਉਨ੍ਹਾਂ ਦੱਸਿਆ ਕਿ ਦੂਸਰੇ ਸਥਾਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰਹੇ ਅਤੇ ਉਨ੍ਹਾਂ ਨੂੰ 30558 ਵੋਟਾਂ ਪਈਆਂ। ਅਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ 19620 ਵੋਟਾਂ ਲੈ ਕੇ ਤੀਸਰੇ ਸਥਾਨ ਉੱਪਰ ਰਹੇ। ਜ਼ਿਮਨੀ ਚੋਣ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੂੰ 15078 ਵੋਟਾਂ ਪਈਆਂ ਅਤੇ ਉਹ ਚੌਥੇ ਸਥਾਨ ਉੱਪਰ ਰਹੇ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ 6239 ਵੋਟਾਂ ਲੈ ਕੇ 5ਵੇਂ ਸਥਾਨ ਉੱਪਰ ਰਹੇ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਅੱਗੇ ਦੱਸਿਆ ਕਿ ਅਜ਼ਾਦ ਉਮੀਦਵਾਰ ਮਨਦੀਪ ਸਿੰਘ 873 ਵੋਟਾਂ ਪਈਆਂ। ਇਸ ਤੋਂ ਇਲਾਵਾ ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ ਉਸਮਾ ਨੂੰ 547 ਵੋਟਾਂ, ਅਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਨੂੰ 464 ਵੋਟਾਂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ ਨੂੰ 457 ਵੋਟਾਂ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਸੋਹਲ ਨੂੰ 147 ਵੋਟਾਂ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ ਨੂੰ 123 ਵੋਟਾਂ, ਅਜ਼ਾਦ ਉਮੀਦਵਾਰ ਅਰੁਨ ਕੁਮਾਰ ਖੁਰਮੀ ਰਾਜਪੂਤ ਨੂੰ 113 ਵੋਟਾਂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ ਭੰਗੂ ਨੂੰ 104 ਵੋਟਾਂ, ਅਜ਼ਾਦ ਉਮੀਦਵਾਰ ਐਡਵੋਕੇਟ ਕੋਮਲਪ੍ਰੀਤ ਸਿੰਘ ਨੂੰ 68 ਅਤੇ ਇੰਡੀਅਨ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੂੰ 64 ਵੋਟਾਂ ਪਈਆਂ ਹਨ। 

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 609 ਵੋਟਾਂ ਨੋਟਾ ਨੂੰ ਪਈਆਂ ਹਨ। ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਸਮੂਹ ਪੋਲਿੰਗ ਤੇ ਕਾਊਂਟਿੰਗ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ `ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਤਾਰੀਫ਼ ਕੀਤੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

 

Tags: Harmeet Singh Sandhu , AAP , Aam Aadmi Party , Aam Aadmi Party Punjab , AAP Punjab , Shery Kalsi , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD