Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਬਕਾਲਾ ਸਾਹਿਬ ਵਿਖੇ ਕੀਰਤਨ ਦਰਬਾਰ ਦਾ ਵੱਡੀ ਗਿਣਤੀ ਸੰਗਤਾਂ ਨੇ ਆਨੰਦ ਮਾਣਿਆ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ , 14 Nov 2025

Last updated on: Nov 15, 2025, 15:48 IST

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ ਉਨਾਂ ਦੇ ਚਰਨ ਛੋਹ ਪ੍ਰਾਪਤ ਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ। ਜਿਕਰਯੋਗ ਹੈ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ੍ਹੀ਼ ਦਿਨੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਬਾਰੇ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਲਈ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਉਤੇ ਕੀਰਤਨ ਦਰਬਾਰ ਅਤੇ ਦੀਵਾਨ ਸਜਾਏ ਜਾ ਰਹੇ ਹਨ ਜਿਸ ਤਹਿਤ ਅੱਜ ਇਹ ਕੀਰਤਨ ਸਮਾਗਮ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਮਨਦੀਪ ਕੌਰ ਅਤੇ ਐਸਡੀਐਮ ਸ੍ਰੀ ਅਮਨਪ੍ਰੀਤ ਸਿੰਘ ਨੇ ਆਪਣੀ ਟੀਮ ਨਾਲ ਸੇਵਾ ਕਰਕੇ ਸਮਾਗਮ ਨੇਪਰੇ ਚਾੜਿਆ। ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜੱਥੇ ਨੇ ਢਾਡੀ ਵਾਰਾਂ ਸੁਣਾ ਕੇ ਅਤੇ ਕੀਰਤਨ ਦਰਬਾਰ ਦੌਰਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਰਾਜੇਸ਼ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਬਾਣੀ ਸਿਮਰਨ ਕੀਤਾ।

ਇਸ ਦੌਰਾਨ ਹਲਕਾ ਵਿਧਾਇਕ ਸ੍ਰੀ ਦਲਬੀਰ ਸਿੰਘ ਟੌਂਗ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬਉਚ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ। ਉਨਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਐਸਡੀਐਮ ਸ ਅਮਨਪ੍ਰੀਤ ਸਿੰਘ, ਨਗਰ ਕੌਂਸਲ ਪ੍ਰਧਾਨ ਸ ਸੁਰਜੀਤ ਸਿੰਘ ਕੰਗ, ਸ੍ਰੀ ਤੀਰਥ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ ਕੰਵਲਜੀਤ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD