Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਗਰ ਸੇਤੀਆ ਤੇ ਅਜੈ ਗਾਂਧੀ ਪਰਾਲੀ ਜਲਾਉਣ ਦੇ ਹਾਟਸਪਾਟ ਇਲਾਕਿਆਂ ਵਿੱਚ ਕਰ ਰਹੇ ਲਗਾਤਾਰ ਦੌਰੇ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰ ਰਹੇ ਜਾਗਰੂਕ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 15 Nov 2025

Last updated on: Nov 17, 2025, 11:01 IST

ਪੰਜਾਬ ਸਰਕਾਰ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਇਸਦੇ ਸੁਚੱਜੇ ਪ੍ਰਬੰਧਨ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਕੰਮ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਪੱਧਰੀ ਨੁਮਾਇੰਦੇ, ਖੇਤੀਬਾੜੀ ਵਿਭਾਗਾਂ ਸਮੇਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਫੀਲਡ ਵਿੱਚ ਜਾ ਕੇ ਲਗਾਤਾਰ ਇਸ ਖੇਤਰ ਵਿੱਚ ਕਾਰਜ਼ ਕਰ ਰਹੀਆਂ ਹਨ ਤਾਂ ਕਿ ਜ਼ਿਲ੍ਹੇ ਨੂੰ ਜੀਰੋ ਸਟੱਬਲ ਬਰਨਿੰਗ ਜ਼ਿਲ੍ਹਾ ਬਣਾਇਆ ਜਾ ਸਕੇ। 

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਅਤੇ ਐਸ ਐਸ ਪੀ ਸ਼੍ਰੀ ਅਜੈ ਗਾਂਧੀ ਪਰਾਲੀ ਜਲਾਉਣ ਦੇ ਹਾਟਸਪਾਟ ਸਥਾਨਾਂ ਦਾ ਲਗਾਤਾਰ ਖੁਦ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। ਇਸਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਨੱਥੂਵਾਲਾ ਗਰਬੀ, ਹਰੀਏਵਾਲਾ, ਲੰਡੇ, ਵੈਰੋਕੇ, ਮਾੜੀ ਮੁਤਸਫ਼ਾ, ਸੇਖਾ ਕਲਾਂ, ਸਮਾਲਸਰ, ਸੰਗਤਪੁਰਾ, ਸਮਾਧ ਭਾਈ, ਭਲੂਰ, ਘੋਲੀਆ ਕਲਾਂ ਆਦਿ ਹਾਟਸਪਾਟ ਪਿੰਡਾਂ ਦੇ ਖੇਤਾਂ ਵਿੱਚ ਖੁਦ ਦੌਰੇ ਕਰਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਨੂੰ ਲਗਾਈਆਂ ਜਾ ਰਹੀਆਂ ਅੱਗਾਂ ਨੂੰ ਰੋਕਿਆ।

ਇਸ ਮੌਕੇ ਉਹਨਾਂ ਨਾਲ ਐਸ ਡੀ ਐਮ ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਮੋੜਨ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰਜੋਰ ਕੋਸ਼ਿਸ਼ ਕਰ ਰਿਹਾ ਹੈ। ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਸੰਦਾਂ ਦੀ ਘਾਟ ਕਾਰਨ ਕੋਈ ਵੀ ਕਿਸਾਨ ਪਰਾਲੀ ਨਾ ਜਲਾਏ।  

ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਬੁਰੀ ਤਰ੍ਹਾਂ ਪ੍ਰਦੂਸ਼ਣ ਫੈਲਦਾ ਹੈ, ਉਥੇ ਧੂੰਏ ਕਾਰਣ ਸੜਕਾਂ ਤੇ ਕਈਂ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ  (ਮੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਵੀ ਨਸ਼ਟ ਹੋ ਜਾਂਦਾ ਹੈ। 

ਉਹਨਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਇਸ ਦੀਆਂ ਗੱਠਾਂ ਬਣਵਾਂ ਕੇ ਇਸਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ। ਐਸ ਐਸ ਪੀ ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਸਿਵਲ ਪ੍ਰਸ਼ਾਸ਼ਨ ਨਾਲ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। 

ਮੁੱਖ ਖੇਤੀਬਾੜੀ ਅਫ਼ਸਰ  ਡਾ ਗੁਰਪਰੀਤ ਸਿੰਘ ਅਤੇ ਖ਼ੇਤੀਬਾੜੀ ਅਫਸਰ ਸੁਖਰਜ ਕੌਰ ਨੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਸਰਕਾਰੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਪਰਾਲ਼ੀ ਨੂੰ ਅੱਗ ਲਾਉਣ ਨਾਲ ਵਾਤਾਵਰਣ , ਜ਼ਮੀਨ , ਮਨੁੱਖੀ ਜੀਵਣ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 337 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4900 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ।

ਜ਼ਿਲ੍ਹੇ ਦੇ 40 ਪਿੰਡਾਂ ਵਿੱਚ 74 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਪਰਾਲੀ ਪ੍ਰੋਟੈਕਟਸ਼ਨ ਫੋਰਸ ਦੀਆਂ 9 ਟੀਮਾਂ ਵੀ ਲਗਾਤਾਰ ਕਾਰਜਸ਼ੀਲ ਹਨ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD