Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਬਹਿਰ ਸਹਿਬ ਵਿਖੇ ਕੀਰਤਨ ਸਮਾਗਮ

ਵਿਧਾਇਕ ਕੁਲਵੰਤ ਸਿੰਘ, ਐਸ ਡੀ ਐਮ ਅਸ਼ੋਕ ਕੁਮਾਰ ਤੇ ਵੱਡੀ ਗਿਣਤੀ ਸੰਗਤ ਨੇ ਗੁਰੂ ਸਾਹਿਬ ਨੂੰ ਕੀਤਾ ਯਾਦ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਤੜਾਂ , 15 Nov 2025

Last updated on: Nov 17, 2025, 11:43 IST

ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਪਿੰਡ ਬਹਿਰ ਸਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਵਿੱਚ ਕੀਰਤਨ ਸਮਾਗਮ ਕਰਵਾਏ ਗਏ। ਇਸ ਮੌਕੇ ਭਾਈ ਅਨੂਪ ਸਿੰਘ, ਲਖਵਿੰਦਰ ਸਿੰਘ ਤੇ ਗਗਨਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। 

ਹੈਡ ਗ੍ਰੰਥੀ ਮਹਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਜੀਵਨ ਤੇ ਗੁਰਬਾਣੀ ਸਮੇਤ ਉਨ੍ਹਾਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਬਿਆਨ ਕੀਤਾ। ਇਸ ਪਵਿੱਤਰ ਦਿਹਾੜੇ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਐਸ ਡੀ ਐਮ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਸੰਗਤ ਗੁਰੂ ਚਰਨਾਂ ਵਿੱਚ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਹਿੰਦ ਦੀ ਚਾਦਰ, ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਸੀ, ਸਗੋਂ ਇਹ ਸਾਰੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਸਮੇਤ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।

ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਚਰਨ ਛੋਹ ਅਸਥਾਨ ਉੱਤੇ ਬਣੇ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਤੇ ਵਿਕਾਸ ਲਈ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਗੁਰਦੁਆਰਾ ਸਾਹਿਬ ਦੇ ਵਿਕਾਸ ਤੇ ਕੰਮਕਾਜ ਲਈ ਵਰਤੀ ਜਾਵੇਗੀ।ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ ਅਤੇ 21 ਨਵੰਬਰ ਨੂੰ ਧਾਰਮਿਕ ਯਾਤਰਾ ਦੇ ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਪਟਿਆਲਾ ਪਹੁੰਚ ਰਹੇ ਹਨ, ਜਿਸ ਲਈ ਸਮੂਹ ਸੰਗਤਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ।

ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਰਣਜੀਤ ਸਿੰਘ ਵਿਰਕ, ਬੀਡੀਪੀਓ ਬਘੇਲ ਸਿੰਘ, ਲਾਭ ਡਰੋਲੀ, ਹਰਦੀਪ ਸਰਪੰਚ ਠਰੂਆ, ਸੁਖਵਿੰਦਰ ਸਿੰਘ ਸਰਪੰਚ, ਅਰਸ਼ ਡਰੋਲੀ, ਮੱਖਣ ਸਰਪੰਚ, ਸਰਨਜੀਤ ਸਿੰਘ, ਦਵਿੰਦਰ ਸਿੰਘ ਕਾਨੂੰਗੋ ਹਰਦੀਪ ਸਿੰਘ ਪਟਵਾਰੀ, ਤਰਲੋਚਨ ਜੈਖਰ, ਬਾਬਾ ਬੀਰਾ ਅਰਨੋ, ਗੁਰਦੀਪ ਸਰਪੰਚ, ਪ੍ਰੀਤ ਸਿੰਘ, ਸਰਪੰਚ ਸਿੰਘ, ਹੈਪੀ ਸ਼ੇਰਗੜ੍ਹ, ਦਿਲਜੀਤ ਮੱਤਾ ਸਮੇਤ ਵੱਖ-ਵੱਖ ਆਗੂ ਤੇ ਸਕੂਲੀ ਵਿਦਿਆਰਥੀ, ਲੋਕਲ ਪ੍ਰਬੰਧਕ ਅਤੇ ਵੱਡੀ ਗਿਣਤੀ ਸੰਗਤ ਵੀ ਹਾਜ਼ਰ ਸੀ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਤੇ ਸੇਵਾ ਨਿਭਾਉਣ ਵਾਲਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD