Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਨਾਉਣ ਦਾ ਦਿੱਤਾ ਸੱਦਾ

Pawan Kumar Tinu, Aam Aadmi Party, AAP Punjab, Aam Aadmi Party Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 15 Nov 2025

Last updated on: Nov 17, 2025, 12:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ, ਪਿੰਡ ਹਜ਼ਾਰਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਗਿਆ। ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਢਾਡੀ ਵਾਰਾਂ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। 

ਗਿਆਨੀ ਗੁਰਜੀਤ ਸਿੰਘ ਜੀ ਗੌਰੀ ਜਾਂਗਲਾ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਵਾਰਾਂ ਦਾ ਗਾਇਨ ਕਰਕੇ ਸੰਗਤ ਨੂੰ ਗੁਰੂ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਮਨੁੱਖਤਾ ਦੇ ਭਲੇ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। 

ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਮਹਾਨ ਜੀਵਨ ਅਤੇ ਫਲਸਫਾ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਉਲੀਕੇ ਗਏ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਅੱਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। 

ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨਾਂ ਵਿਚੋਂ ਇਕ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ, ਜਿਸ ਦੇ ਸ਼ਾਨਦਾਰ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਨੁੱਖਤਾ ਲਈ ਹਨ, ਜੋ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬਹੁਤ ਮਹੱਤਵ ਰੱਖਦੇ ਹਨ। ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਭਾਈ ਭਗਵਾਨ ਸਿੰਘ ਜੀ ਜੌਹਲ ਵੱਲੋਂ ਕੀਤਾ ਗਿਆ। ਧਾਰਮਿਕ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸਤਪਾਲ ਸਿੰਘ ਜੋਹਲ, ਪਰਮਜੀਤ ਸਿੰਘ ਰਾਏਪੁਰ, ਲਖਵੀਰ ਸਿੰਘ ਹਜ਼ਾਰਾ ਤੋਂ ਇਲਾਵਾ ਪਿੰਡ ਵਾਸੀ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।

 

Tags: Pawan Kumar Tinu , Aam Aadmi Party , AAP Punjab , Aam Aadmi Party Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD